ਚਿਕਨ ਕਾਰਨਰਾਂ ’ਤੇ ਸ਼ਰਾਬ ਪਰੋਸਣ ਵਾਲੇ 2 ਲੋਕ ਗ੍ਰਿਫ਼ਤਾਰ
Monday, Jul 15, 2024 - 11:02 AM (IST)
ਬਠਿੰਡਾ (ਸੁਖਵਿੰਦਰ) : ਬਿਨਾਂ ਲਾਇਸੈਂਸ ਦੇ ਚਿਕਨ ਕਾਰਨਰਾਂ ਵਲੋਂ ਗਾਹਕਾਂ ਨੂੰ ਸ਼ਰਾਬ ਪਰੋਸਣ ਦੇ ਦੋਸ਼ਾਂ ’ਚ ਪੁਲਸ ਨੇ 2 ਲੋਕਾਂ ਨੂੰ ਗ੍ਰਿਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆ ਐੱਸ. ਆਈ. ਬੇਅੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ 2 ਚਿਕਨ ਕਾਰਨਰਾਂ ਵਲੋਂ ਬਿਨਾਂ ਲਾਇਸੈਂਸ ਤੋਂ ਗਾਹਕਾਂ ਨੂੰ ਸ਼ਰਾਬ ਪਰੋਸੀ ਜਾ ਰਹੀ ਹੈ।
ਪੁਲਸ ਵਲੋਂ ਸੂਚਨਾ ਦੇ ਆਧਾਰ ’ਤੇ ਉਕਤ ਦੋਵੇਂ ਕਾਰਨਰਾਂ ’ਤੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਪੁਲਸ ਵਲੋਂ 3 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ। ਪੁਲਸ ਵਲੋਂ ਮੌਕੇ ’ਤੇ ਸੰਜੀਵ ਕੁਮਾਰ ਅਤੇ ਵਿਪਨ ਜੈਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਦੋਂਕਿ ਬਲਰਾਮ ਧੀਰ ਪੁਲਸ ਦੇ ਹੱਥ ਨਹੀਂ ਲੱਗ ਸਕਿਆ। ਪੁਲਸ ਵਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ।