ਲੁਧਿਆਣਾ 'ਚ 2 ਲੋਕਾਂ ਨੇ ਮਿੱਟੀ ਦਾ ਤੇਲ ਪਾ ਖ਼ੁਦ ਨੂੰ ਲਾਈ ਅੱਗ, ਜਾਣੋ ਕੀ ਹੈ ਪੂਰਾ ਮਾਮਲਾ

Wednesday, Aug 30, 2023 - 11:50 AM (IST)

ਲੁਧਿਆਣਾ 'ਚ 2 ਲੋਕਾਂ ਨੇ ਮਿੱਟੀ ਦਾ ਤੇਲ ਪਾ ਖ਼ੁਦ ਨੂੰ ਲਾਈ ਅੱਗ, ਜਾਣੋ ਕੀ ਹੈ ਪੂਰਾ ਮਾਮਲਾ

ਲੁਧਿਆਣਾ (ਰਾਜ ) : ਚੰਡੀਗੜ੍ਹ ਰੋਡ 'ਤੇ ਸੈਕਟਰ-32 ਸਥਿਤ ਸਰਕਾਰੀ ਜਗ੍ਹਾ ’ਤੇ ਕਬਜ਼ੇ ਛੁਡਾਉਣ ਗਈ ਨਗਰ ਨਿਗਮ ਜ਼ੋਨ-ਬੀ ਦੀ ਬਿਲਡਿੰਗ ਬ੍ਰਾਂਚ ਦੀ ਟੀਮ ਗਈ ਸੀ। ਉਨ੍ਹਾਂ ਨਾਲ ਨਗਰ ਨਿਗਮ ਦੀ ਪੁਲਸ ਟੀਮ ਵੀ ਸੀ। ਉਨ੍ਹਾਂ ਨੂੰ ਦੇਖ ਕੇ ਕਬਜ਼ਾਧਾਰੀ ਘਰ ਦੇ ਅੰਦਰ ਵੜ ਗਏ ਅਤੇ ਆਪਣੇ ’ਤੇ ਤੇਲ ਪਾ ਕੇ ਘਰ ਦੇ ਅੰਦਰ ਹੀ ਅੱਗ ਲਗਾ ਲਈ। ਅੰਦਰ ਧੂੰਆਂ ਉੱਠਦਾ ਦੇਖ ਕੇ ਨਿਗਮ ਮੁਲਾਜ਼ਮਾਂ ਨੇ ਲੱਤ ਮਾਰ ਕੇ ਗੇਟ ਤੋੜ ਦਿੱਤਾ। ਫਿਰ ਅੱਗ ਦੀ ਲਪੇਟ ’ਚ ਆਏ ਦੋਵੇਂ ਵਿਅਕਤੀ ਬਾਹਰ ਭੱਜ ਗਏ। ਜਦੋਂ ਨਿਗਮ ਤੇ ਪੁਲਸ ਮੁਲਾਜ਼ਮਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਤਾਂ ਉਲਟਾ ਉਨ੍ਹਾਂ ਨੂੰ ਜੱਫੀ ਪਾ ਕੇ ਅੱਗ ’ਚ ਝੁਲਸਾਉਣ ਦੀ ਕੋਸ਼ਿਸ਼ ਕੀਤੀ। ਫਿਰ ਵੀ ਕਿਸੇ ਤਰ੍ਹਾਂ ਉਨ੍ਹਾਂ ਨੇ ਅੱਗ ’ਤੇ ਕਾਬੂ ਪਾਇਆ ਗਿਆ ਅਤੇ ਐਂਬੂਲੈਂਸ ਦੀ ਮਦਦ ਨਾਲ ਦੋਹਾਂ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ।

ਇਹ ਵੀ ਪੜ੍ਹੋ : ਪੰਜਾਬ ਦੇ ਹੜ੍ਹ ਪੀੜਤ ਕਿਸਾਨਾਂ ਨੂੰ ਵੱਡੀ ਰਾਹਤ, ਕੇਂਦਰ ਸਰਕਾਰ ਦੇ ਦਿੱਤੀ ਇਹ ਮਨਜ਼ੂਰੀ

ਜ਼ਖ਼ਮੀਆਂ ’ਚ ਅਨਮੋਲ ਅਤੇ ਵੀਰੂ ਸਿੰਘ ਹਨ। ਦੋਵੇਂ 50 ਫ਼ੀਸਦੀ ਤੋਂ ਵੱਧ ਝੁਲਸ ਗਏ ਹਨ। ਅਨਮੋਲ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਡੀ. ਐੱਮ. ਸੀ. ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਹੈ। ਸੂਚਨਾ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ-7 ਦੀ ਪੁਲਸ ਵੀ ਮੌਕੇ ’ਤੇ ਪਹੁੰਚ ਗਈ। ਪਤਾ ਲੱਗਾ ਹੈ ਕਿ ਨਗਰ ਨਿਗਮ ਅਧਿਕਾਰੀਆਂ ਦੀ ਸ਼ਿਕਾਇਤ ’ਤੇ ਪੁਲਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਨਗਰ ਨਿਗਮ ਜ਼ੋਨ-ਬੀ ਦੇ ਅਧਿਕਾਰੀਆਂ ਨੂੰ ਸ਼ਿਕਾਇਤ ਮਿਲੀ ਸੀ ਕਿ ਸੈਕਟਰ-32 ’ਚ ਨਗਰ ਨਿਗਮ ਦੀ ਜਗ੍ਹਾ ਹੈ, ਜਿੱਥੇ ਕੁੱਝ ਲੋਕਾਂ ਨੇ ਕਬਜ਼ਾ ਕੀਤਾ ਹੋਇਆ ਹੈ। ਉਸ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਨਿਗਮ ਵੱਲੋਂ ਕਬਜ਼ਾ ਛੱਡਣ ਲਈ ਚਿਤਾਵਨੀ ਪੱਤਰ ਭੇਜਿਆ ਗਿਆ ਸੀ ਪਰ ਫਿਰ ਵੀ ਉਨ੍ਹਾਂ ਨੇ ਕਬਜ਼ਾ ਨਹੀਂ ਹਟਾਇਆ। ਇਸ ਤੋਂ ਬਾਅਦ ਮੰਗਲਵਾਰ ਦੁਪਹਿਰ ਨੂੰ ਨਗਰ ਨਿਗਮ ਜ਼ੋਨ-ਬੀ ਦੇ ਏ. ਟੀ. ਪੀ. ਅਤੇ ਬਿਲਡਿੰਗ ਬ੍ਰਾਂਚ ਦੀ ਟੀਮ ਮੌਕੇ ’ਤੇ ਪਹੁੰਚ ਗਈ, ਜਿੱਥੇ ਉਨ੍ਹਾਂ ਨੇ ਕਬਜ਼ਾ ਹਟਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਇਸ ਦੌਰਾਨ ਉਕਤ ਦੋਹਾਂ ਦੇ ਨਾਲ ਹੋਰ ਲੋਕਾਂ ਨੇ ਵੀ ਟੀਮ ਦਾ ਵਿਰੋਧ ਕੀਤਾ। ਉਨ੍ਹਾਂ ਨੇ ਟੀਮ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਨ੍ਹਾਂ ਨੂੰ ਕਬਜ਼ਾ ਹਟਾਉਣ ਤੋਂ ਰੋਕ ਦਿੱਤਾ। ਟੀਮ ਦਾ ਵਿਰੋਧ ਕਰਦੇ ਹੋਏ ਵੀਰੂ ਸਿੰਘ ਅਤੇ ਅਨਮੋਲ ਆਪਣੀਆਂ ਦੁਕਾਨਾਂ ਨੂੰ ਤਾਲੇ ਲਗਾ ਦਿੱਤੇ ਅਤੇ ਮਿੱਟੀ ਦਾ ਤੇਲ ਪਾ ਕੇ ਆਪਣੇ ਆਪ ਨੂੰ ਅੱਗ ਲਗਾ ਲਈ। ਨਿਗਮ ਅਧਿਕਾਰੀਆਂ ਨੇ ਦੇਖਿਆ ਕਿ ਅੰਦਰੋਂ ਧੂੰਆਂ ਨਿਕਲ ਰਿਹਾ ਸੀ।

ਇਹ ਵੀ ਪੜ੍ਹੋ : ਅਮਰੀਕਾ 'ਚ ਪੰਜਾਬੀ ਭਿਆਨਕ ਹਾਦਸੇ ਦਾ ਸ਼ਿਕਾਰ, ਪਰਿਵਾਰ ਨੂੰ ਮਿਲਣ ਤੋਂ ਪਹਿਲਾਂ ਹੀ ਜਹਾਨੋਂ ਤੁਰ ਗਿਆ

ਇਸ ਲਈ ਉਨ੍ਹਾਂ ਨੇ ਇਸ ਨੂੰ ਗੇਟ ਤੋੜ ਦਿੱਤਾ। ਇਸ ਦੌਰਾਨ ਅੰਦਰੋਂ ਅੱਗ ’ਚ ਝੁਲਸਿਆ ਇਕ ਨੌਜਵਾਨ ਬਾਹਰ ਭੱਜ ਕੇ ਆਇਆ। ਇਹ ਦੇਖ ਕੇ ਝੁਲਸੇ ਨੌਜਵਾਨਾਂ ’ਤੇ ਕੰਬਲ ਪਾ ਕੇ ਅੱਗ ਬੁਝਾਈ, ਫਿਰ ਅੱਗ ਬੁਝਾ ਕੇ ਉਸ ਨੂੰ ਹਸਪਤਾਲ ਲੈ ਗਏ। ਦੂਜੇ ਪਾਸੇ ਅੱਗ ਨਾਲ ਝੁਲਸੇ ਵੀਰੂ ਸਿੰਘ ਅਤੇ ਅਨਮੋਲ ਦਾ ਕਹਿਣਾ ਹੈ ਕਿ ਉਹ ਪਿਛਲੇ 30 ਸਾਲਾਂ ਤੋਂ ਇਸ ਜਗ੍ਹਾ ’ਤੇ ਬੈਠੇ ਹਨ। ਵੀਰੂ ਦਾ ਕਹਿਣਾ ਹੈ ਕਿ ਉਹ ਕਾਫੀ ਸਮੇਂ ਤੋਂ ਦੁਕਾਨ ਚਲਾ ਰਿਹਾ ਹੈ। ਹੁਣ ਨਗਰ ਨਿਗਮ ਇਸ ਨੂੰ ਗੈਰ-ਕਾਨੂੰਨੀ ਸਮਝ ਰਿਹਾ ਹੈ। ਅਨਮੋਲ ਨੇ ਦੱਸਿਆ ਕਿ ਉਹ 25 ਸਾਲਾਂ ਤੋਂ ਇੱਥੇ ਚਾਹ ਵੇਚ ਰਿਹਾ ਹੈ। ਇੰਨੇ ਸਾਲਾਂ ’ਚ ਨਿਗਮ ਨੇ ਕਦੇ ਵੀ ਉਸ ਨੂੰ ਦੁਕਾਨਾਂ ਖ਼ਾਲੀ ਕਰਨ ਲਈ ਨਹੀਂ ਕਿਹਾ। ਇਲਾਕੇ ਦੇ ਕੁੱਝ ਲੋਕਾਂ ਦੀ ਉਸ ਨਾਲ ਰੰਜਿਸ਼ ਹੈ, ਜਿਨ੍ਹਾਂ ਨੇ ਉਸ ਦੀ ਦੁਕਾਨ ਦੀ ਸ਼ਿਕਾਇਤ ਨਗਰ ਨਿਗਮ ਕੋਲ ਕੀਤੀ ਹੈ। ਸ਼ਿਕਾਇਤਾਂ ਦੀ ਜਾਂਚ ਕੀਤੇ ਬਿਨਾਂ ਹੀ ਨਿਗਮ ਅਧਿਕਾਰੀ ਮੰਗਲਵਾਰ ਨੂੰ ਅਚਾਨਕ ਭਾਰੀ ਪੁਲਸ ਫੋਰਸ ਨਾਲ ਉਸ ਦੀਆਂ ਦੁਕਾਨਾਂ ਨੂੰ ਢਾਹੁਣ ਲਈ ਪਹੁੰਚ ਗਏ। ਜਦੋਂ ਉਸ ਦੇ ਪਰਿਵਾਰ ਵਾਲਿਆਂ ਨੇ ਨਿਗਮ ਦੀ ਕਾਰਵਾਈ ਦਾ ਵਿਰੋਧ ਕੀਤਾ ਤਾਂ ਪੁਲਸ ਵਾਲਿਆਂ ਨੇ ਉਨ੍ਹਾਂ ਦੀ ਵੀ ਕੁੱਟਮਾਰ ਕੀਤੀ। ਇਸੇ ਕਾਰਨ ਉਸ ਨੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਦੂਜੇ ਪਾਸੇ ਵੀਰੂ ਸਿੰਘ ਦੀ ਭੈਣ ਨੀਲਮ ਨੇ ਦੋਸ਼ ਲਾਇਆ ਕਿ ਜਦੋਂ ਉਹ ਆਪਣੇ ਭਰਾ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਸੀ ਤਾਂ ਮੌਕੇ ’ਤੇ ਮੌਜੂਦ ਪੁਲਸ ਮੁਲਾਜ਼ਮਾਂ ਨੇ ਉਸ ਦੀ ਕੋਈ ਮਦਦ ਨਹੀਂ ਕੀਤੀ। ਬਚਾਉਂਦੇ ਸਮੇਂ ਉਸ ਦਾ ਹੱਥ ਵੀ ਸੜ ਗਿਆ। ਉਸ ਨੇ ਦੋਸ਼ ਲਾਇਆ ਕਿ ਪ੍ਰਸ਼ਾਸਨ ਧੱਕੇਸ਼ਾਹੀ ਕਰ ਰਿਹਾ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Babita

Content Editor

Related News