ਭਰਾ ਦੇ ਕਤਲ ਦਾ ਬਦਲਾ ਲੈਣ ਲਈ ਜਾਨਲੇਵਾ ਹਮਲਾ, 2 ਗ੍ਰਿਫ਼ਤਾਰ

Saturday, Aug 03, 2024 - 11:06 AM (IST)

ਭਰਾ ਦੇ ਕਤਲ ਦਾ ਬਦਲਾ ਲੈਣ ਲਈ ਜਾਨਲੇਵਾ ਹਮਲਾ, 2 ਗ੍ਰਿਫ਼ਤਾਰ

ਚੰਡੀਗੜ੍ਹ (ਸੁਸ਼ੀਲ) : ਭਰਾ ਦੇ ਕਤਲ ਦਾ ਬਦਲਾ ਲੈਣ ਲਈ 4 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਸੈਕਟਰ-25 ’ਚ ਰਹਿੰਦੇ ਰਾਜੂ ਦੇ ਘਰ ’ਚ ਦਾਖ਼ਲ ਹੋ ਕੇ ਜਾਨਲੇਵਾ ਹਮਲਾ ਕਰ ਦਿੱਤਾ। ਪੁਲਸ ਨੇ ਖ਼ੂਨ ਨਾਲ ਲੱਥਪੱਥ ਹਾਲਤ ’ਚ ਜ਼ਖ਼ਮੀ ਨੂੰ ਸੈਕਟਰ-16 ਦੇ ਜਨਰਲ ਹਸਪਤਾਲ ’ਚ ਦਾਖ਼ਲ ਕਰਵਾਇਆ। ਰਾਜੂ ਦੀ ਸ਼ਿਕਾਇਤ ’ਤੇ ਸੈਕਟਰ-11 ਥਾਣਾ ਪੁਲਸ ਨੇ ਬਿੰਦਰ, ਰਾਮਪਤ, ਗੋਲੂ ਅਤੇ ਹੋਰਾਂ ਖ਼ਿਲਾਫ਼ ਅਸਲਾ ਐਕਟ ਤੇ ਕਤਲ ਦੀ ਕੋਸ਼ਿਸ਼ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਬਿੰਦਰ ਅਤੇ ਰਾਮਪਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਸੈਕਟਰ-25 ਦੇ ਰਾਜੂ ਨੇ ਸ਼ਿਕਾਇਤ ’ਚ ਦੱਸਿਆ ਕਿ ਉਹ ਘਰ ਦੇ ਵਿਹੜੇ ’ਚ ਬੈਠਾ ਸੀ। ਬਿੰਦਰ, ਰਾਮਪਤ, ਗੋਲੂ ਤੇ ਹੋਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਘਰ ’ਚ ਦਾਖ਼ਲ ਹੋ ਕੇ ਉਸ ’ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਕਿਹਾ ਕਿ ਤੁਹਾਡੇ ਮੁੰਡੇ ਨੇ ਅਜੈ ਦਾ ਕਤਲ ਕੀਤਾ ਹੈ। ਇਸ ਲਈ ਇਹ ਬਚ ਨਹੀਂ ਸਕੇਗਾ। ਹਮਲੇ ’ਚ ਉਸ ਦੇ ਹੱਥ ’ਚ ਸੱਟ ਲੱਗੀ ਤੇ ਉਹ ਲਹੂ-ਲੁਹਾਨ ਹੋ ਗਿਆ। ਉਸ ਨੇ ਰੌਲਾ ਪਾਇਆ ਅਤੇ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ। ਸੈਕਟਰ-11 ਥਾਣਾ ਪੁਲਸ ਨੇ ਜਾਂਚ ਤੋਂ ਬਾਅਦ ਮਾਮਲਾ ਦਰਜ ਕਰਕੇ ਬਿੰਦਰ ਅਤੇ ਰਾਮਪਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਮੁਲਜ਼ਮਾਂ ਤੋਂ ਫ਼ਰਾਰ ਸਾਥੀਆਂ ਬਾਰੇ ਪੁੱਛਗਿੱਛ ਕਰ ਰਹੀ ਹੈ।


author

Babita

Content Editor

Related News