34 ਬੋਤਲਾਂ ਸਮੇਤ 2 ਵਿਅਕਤੀ ਕਾਬੂ

Tuesday, Feb 06, 2018 - 04:40 PM (IST)

34 ਬੋਤਲਾਂ ਸਮੇਤ 2 ਵਿਅਕਤੀ ਕਾਬੂ

ਬੁਢਲਾਡਾ (ਬਾਂਸਲ) : ਸਥਾਨਕ ਸਿਟੀ ਪੁਲਸ ਵੱਲੋਂ ਦੌਰਾਨੇ ਗਸ਼ਤ ਦੋ ਵਿਅਕਤੀਆਂ ਤੋਂ 34 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦਾ ਸਮਾਚਾਰ ਮਿਲਿਆ ਹੈ। ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ 10 ਬੋਤਲਾਂ ਭੋਲਾ ਸਿੰਘ ਪੁੱਤਰ ਬੰਤ ਸਿੰਘ ਹੋਲਦਾਰ ਗੁਰਮੀਤ ਸਿੰਘ ਵੱਲੋਂ ਅਤੇ 24 ਬੋਤਲਾਂ ਚੰਨਣ ਸਿੰਘ ਪੁੱਤਰ ਬਚਨ ਸਿੰਘ ਵਾਸੀ ਬੁਢਲਾਡਾ ਤੋਂ ਬਰਾਮਦ ਕਰਕੇ ਆਬਕਾਰੀ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ।


Related News