10 ਕਿਲੋ ਭੁੱਕੀ ਸਮੇਤ 2 ਵਿਅਕਤੀ ਕਾਬੂ

Sunday, Nov 24, 2024 - 05:34 AM (IST)

10 ਕਿਲੋ ਭੁੱਕੀ ਸਮੇਤ 2 ਵਿਅਕਤੀ ਕਾਬੂ

ਬਨੂੜ (ਗੁਰਪਾਲ) - ਥਾਣਾ ਬਨੂੜ ਦੀ ਪੁਲਸ ਨੇ 10 ਕਿਲੋ ਭੁੱਕੀ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਥਾਣਾ ਮੁਖੀ ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਜਾਂਚ ਅਧਿਕਾਰੀ ਏ. ਐੱਸ. ਆਈ. ਜਸਪਾਲ ਸਿੰਘ ਸਮੇਤ ਪੁਲਸ ਪਾਰਟੀ ਬੀਤੀ ਦੇਰ ਸ਼ਾਮ ਬਨੂੜ ਤੋਂ ਰਾਜਪੁਰਾ ਨੂੰ ਜਾਂਦੇ ਕੌਮੀ ਮਾਰਗ ’ਤੇ ਨਸ਼ਾ ਸਮੱਗਲਰਾਂ ਅਤੇ ਭੈੜੇ ਅਨਸਰਾਂ ਦੀ ਭਾਲ ’ਚ ਗਸ਼ਤ ਕਰ ਰਹੇ ਸੀ। ਇਸ ਦੌਰਾਨ ਜਦੋਂ ਉਨ੍ਹਾਂ ਨੇ ਕੌਮੀ ਮਾਰਗ ’ਤੇ ਸਥਿਤ ਰਾਮ ਨਗਰ ਟੀ-ਪੁਆਇੰਟ ’ਤੇ ਨਾਕਾ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਉਨ੍ਹਾਂ ਨੇ ਟਰਾਲਾ ਪੀ ਬੀ 03 ਏ. ਪੀ. 28 98 ਨੂੰ ਰੋਕ ਕੇ ਉਸਦੀ ਤਲਾਸ਼ੀ ਲਈ ਤਾਂ ਉਸ ’ਚੋਂ 10 ਕਿਲੋ ਭੁੱਕੀ ਬਰਾਮਦ ਹੋਈ।

ਉਨ੍ਹਾਂ ਦੱਸਿਆ ਕਿ ਟਰਾਲੇ ਦੇ ਚਾਲਕ ਲਵਜਿਦੰਰ ਸਿੰਘ ਪੁੱਤਰ ਜੀਤ ਸਿੰਘ ਪਿੰਡ ਮੋੜ ਮਕਸੂਬਾ ਜ਼ਿਲਾ ਬਰਨਾਲਾ ਅਤੇ ਸੇਵਕ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਪਿੰਡ ਅਸਪਾਲ ਖੁਰਦ ਜ਼ਿਲਾ ਬਰਨਾਲਾ ਨੂੰ ਮੌਕੇ ’ਤੇ ਹੀ ਕਾਬੂ ਕਰ ਕੇ ਉਨ੍ਹਾਂ ਦੇ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਜ਼ਿਲਾ ਪੁਲਸ ਮੁਖੀ ਡਾ. ਨਾਨਕ ਸਿੰਘ ਅਤੇ ਵਿਭਾਗ ਦੇ ਹੋਰ ਉੱਚ ਅਧਿਕਾਰੀਆਂ ਦੇ ਅਨੁਸਾਰ ਇਲਾਕੇ ’ਚ ਭੈੜੇ ਅਨਸਰਾਂ ਅਤੇ ਨਸ਼ਾ ਸਮੱਗਲਰਾਂ ਖਿਲਾਫ ਕਾਰਵਾਈ ਨਿਰੰਤਰ ਜਾਰੀ ਰਹੇਗੀ।


author

Inder Prajapati

Content Editor

Related News