ਮੋਹਾਲੀ ਤੇ ਚੰਡੀਗੜ੍ਹ ਤੋਂ ਚੋਰੀ ਕੀਤੇ 6 ਮੋਟਰਸਾਈਕਲਾਂ ਸਣੇ 2 ਵਿਅਕਤੀ ਚੜ੍ਹੇ ਪੁਲਸ ਅੜਿੱਕੇ

01/18/2023 11:24:38 PM

ਫ਼ਤਿਹਗੜ੍ਹ ਸਾਹਿਬ (ਜੱਜੀ) : ਪੁਲਸ ਚੌਕੀ ਚੁੰਨੀ ਕਲਾਂ ਪੁਲਸ ਨੇ 2 ਵਿਅਕਤੀਆਂ ਨੂੰ 6 ਚੋਰੀ ਦੇ ਮੋਟਰਸਾਈਕਲਾਂ ਸਣੇ ਗ੍ਰਿਫਤਾਰ ਕਰ ਥਾਣਾ ਬਡਾਲੀ ਆਲਾ ਸਿੰਘ ਵਿਖੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਗੁਰਬੰਸ ਸਿੰਘ ਬੈਂਸ ਅਤੇ ਥਾਣਾ ਬਡਾਲੀ ਆਲਾ ਸਿੰਘ ਦੇ ਮੁਖੀ ਅਰਸ਼ਦੀਪ ਨੇ ਦੱਸਿਆ ਕਿ ਪੁਲਸ ਚੌਕੀ ਚੁੰਨੀ ਕਲਾਂ ਦੇ ਇੰਚਰਾਜ ਕਸ਼ਮੀਰੀ ਲਾਲ ਦੀ ਅਗਵਾਈ ’ਚ ਸਹਾਇਕ ਥਾਣੇਦਾਰ ਹਰਬੰਸ ਸਿੰਘ ਨੇ ਪੁਲਸ ਪਾਰਟੀ ਸਣੇ ਗੁਪਤ ਇਤਲਾਹ ਮਿਲਣ ਤੇ ਪਰਮਿੰਦਰ ਸਿੰਘ ਉਰਫ਼ ਬੰਟੀ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ (ਦੇਵੀ ਨਗਰ) ਅਬਰਾਵਾਂ ਜ਼ਿਲ੍ਹਾ ਮੋਹਾਲੀ ਨੂੰ ਚੋਰੀ ਦੇ ਇੰਕ ਮੋਟਰਸਾਈਕਲ ਸਣੇ ਗ੍ਰਿਫ਼ਤਾਰ ਕਰ ਮਾਮਲਾ ਦਰਜ ਕੀਤਾ ਸੀ।

ਇਹ ਵੀ ਪੜ੍ਹੋ : ਕਰੋੜਾਂ ਦੇ ਟਾਇਲਟ ਘੁਟਾਲੇ ’ਚ ਸਾਬਕਾ ਮੇਅਰ ਨੂੰ ਨੋਟਿਸ, ਭਲਕੇ ਕੋਰਟ 'ਚ ਹੋਣਾ ਪਵੇਗਾ ਪੇਸ਼

ਪਰਮਿੰਦਰ ਸਿੰਘ ਤੋਂ ਪੁੱਛਗਿੱਛ ਦੌਰਾਨ ਉਸ ਦੇ ਸਾਥੀ ਅਮਰਦੀਪ ਸਿੰਘ ਉਰਫ਼ ਰੌਕੀ ਪੁੱਤਰ ਸ਼ੇਰ ਸਿੰਘ ਵਾਸੀ ਪਿੰਡ ਗੋਬਿੰਦਗੜ੍ਹ ਜ਼ਿਲ੍ਹਾ ਮੋਹਾਲੀ ਨੂੰ ਵੀ ਚੋਰੀ ਦੇ ਇਕ ਮੋਟਰਸਾਈਕਲ ਸਣੇ ਗ੍ਰਿਫ਼ਤਾਰ ਕੀਤਾ। ਉਸ ਤੋਂ ਬਾਦ ਦੋਹਾਂ ਤੋਂ ਪੁੱਛਗਿੱਛ ਕਰਕੇ ਐੱਸ. ਵਾਈ. ਐੱਲ. ਨਹਿਰ ਦੇ ਕਿਨਾਰੇ ਝਾੜੀਆਂ ’ਚੋਂ 4 ਮੋਟਰਸਾਈਕਲ ਹੋਰ ਬਰਾਮਦ ਕੀਤੇ ਗਏ। ਇਨ੍ਹਾਂ ਨੇ ਮੰਨਿਆ ਕਿ ਇਹ ਮੋਟਰਸਾਈਕਲ ਮੋਹਾਲੀ ਅਤੇ ਚੰਡੀਗੜ੍ਹ ਦੇ ਇਲਾਕੇ ’ਚੋਂ ਚੋਰੀ ਕੀਤੇ ਸਨ। ਪਰਮਿੰਦਰ ਸਿੰਘ ਅਤੇ ਅਮਰਦੀਪ ਸਿੰਘ ਨੂੰ ਸਿੰਘ ਨੂੰ ਮਾਨਯੋਗ ਅਦਾਲਤ ਫਤਿਹਗੜ੍ਹ ਸਾਹਿਬ ’ਚ ਪੇਸ਼ ਕੀਤਾ ਜਿਥੋਂ ਦੋਹਾਂ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਜੇਲ੍ਹ ਭੇਜ ਦਿੱਤਾ ਗਿਆ।


Mandeep Singh

Content Editor

Related News