ਕੰਮ ਤੋਂ ਆ ਰਹੇ 2 ਵਿਅਕਤੀਆਂ ਨੂੰ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਲੁੱਟਿਆ, ਨਕਦੀ ਤੇ ਮੋਬਾਈਲ ਖੋਹੇ
Sunday, Oct 05, 2025 - 08:45 AM (IST)

ਸਾਹਨੇਵਾਲ (ਜਗਰੂਪ) : ਚੌਕੀ ਗਿਆਸਪੁਰਾ ਅਤੇ ਕੰਗਣਵਾਲ ਦੇ ਇਲਾਕੇ ’ਚ ਮੋਟਰਸਾਈਕਲ ਸਵਾਰ ਲੁਟੇਰਿਆਂ ਦੀ ਦਹਿਸ਼ਤ ਲਗਾਤਾਰ ਬਣੀ ਹੋਈ ਹੈ ਤੇ ਪੁਲਸ ਇਨ੍ਹਾਂ ਲੁਟੇਰਿਆਂ ਅੱਗੇ ਪੂਰੀ ਤਰ੍ਹਾ ਨਾਕਾਮ ਵਿਖਾਈ ਦੇ ਰਹੀ ਹੈ। ਇਕ ਤਾਜ਼ਾ ਮਾਮਲੇ ’ਚ ਅੱਜ ਸਵੇਰੇ ਮੋਟਰਸਾਈਕਲ ਸਵਾਰ ਤਿੰਨ ਲੁਟੇਰਿਆਂ ਨੇ ਰਾਤ ਦੀ ਡਿਊਟੀ ਕਰ ਕੇ ਵਾਪਸ ਕਮਰੇ ’ਚ ਪਰਤ ਰਹੇ ਦੋ ਵਿਅਕਤੀਆਂ ਨੂੰ ਕਥਿਤ ਤੇਜ਼ਧਾਰ ਹਥਿਆਰ ਨਾਲ ਗੰਭੀਰ ਜ਼ਖਮੀ ਕਰਦੇ ਲੁੱਟ ਲਿਆ।
ਇਹ ਵੀ ਪੜ੍ਹੋ : ਪ੍ਰਦੂਸ਼ਣ ਬੋਰਡ ਦੀ ਕਾਰਜਸ਼ੈਲੀ ਤੋਂ ਉਦਯੋਗਪਤੀ ਨਾਖੁਸ਼, ਪੁਰਾਣੇ ਮੁਲਾਜ਼ਮਾਂ ਨੂੰ ਕਰਦੇ ਹਨ ਯਾਦ
ਲੁੱਟ ਦਾ ਸ਼ਿਕਾਰ ਹੋਏ ਸੁਖਦੇਵ ਪ੍ਰਸ਼ਾਦ (42) ਨੇ ਦੱਸਿਆ ਕਿ ਉਹ ਆਪਣੇ ਸਾਥੀ ਰੋਹਿਤ (27) ਦੇ ਨਾਲ ਕੰਮ ਤੋਂ ਵਾਪਸ ਆ ਰਹੇ ਸੀ। ਰਸਤੇ ’ਚ ਮੋਟਰਸਾਈਕਲ ਸਵਾਰ ਤਿੰਨ ਲੁਟੇਰਿਆਂ ਨੇ ਉਸ ਕੋਲੋਂ 2 ਹਜ਼ਾਰ ਰੁਪਏ ਦੀ ਨਕਦੀ, ਇਕ ਮੋਬਾਇਲ ਫੋਨ ਤੇ ਰੋਹਿਤ ਕੋਲੋਂ 25 ਸੌ ਰੁਪਏ ਦੀ ਨਕਦੀ ਤੇ ਉਸ ਦਾ ਮੋਬਾਈਲ ਫੋਨ ਲੁੱਟ ਲਿਆ ਤੇ ਫਰਾਰ ਹੋ ਗਏ। ਇਸ ਲੁੱਟ ’ਚ ਰੋਹਿਤ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8