ਪਠਾਨਕੋਟ ’ਚੋਂ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ 2 ਸ਼ਰਧਾਲੂ ਨਿਕਲੇ ‘ਕੋਰੋਨਾ’ ਪਾਜ਼ੇਟਿਵ
Saturday, May 09, 2020 - 08:28 PM (IST)
ਪਠਾਨਕੋਟ (ਸ਼ਾਰਦਾ) : ਕੋਰੋਨਾ ਵਾਇਰਸ ਦੇ ਕਹਿਰ ਨੇ ਪੂਰੇ ਪੰਜਾਬ ਨੂੰ ਆਪਣੀ ਲਪੇਟ ’ਚ ਲੈ ਲਿਆ ਹੈ। ਨਵੇਂ ਮਾਮਲੇ ’ਚ ਪਠਾਨਕੋਟ ’ਚੋਂ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ 2 ਸ਼ਰਧਾਲੂ ਪਾਜ਼ੇਟਿਵ ਆਏ ਹਨ। ਦੱਸ ਦਈਏ ਕਿ ਜ਼ਿਲ੍ਹਾ ਪਠਾਨਕੋਟ ਵਿਖੇ ਪਿਛਲੇ ਦਿਨÄ ਦੌਰਾਨ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ 21 ਸ਼ਰਧਾਲੂਆਂ ਦੀ ਮੈਡੀਕਲ ਰਿਪੋਰਟ ਅੱਜ ਆਈ ਹੈ, ਜਿਸ ’ਚੋਂ 2 ਸ਼ਰਧਾਲੂ ਕੋਰੋਨਾ ਪਾਜ਼ੇਟਿਵ ਆਏ ਹਨ ਅਤੇ 19 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਹ ਪ੍ਰਗਟਾਵਾ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ ਹੈ।
ਇਹ ਵੀ ਪੜ੍ਹੋ ► ਸਰਕਾਰ ਦਾ ਫੈਸਲਾ, ਹੁਣ ਹੋਟਲ 'ਚ ਵੀ ਹੋ ਸਕੋਗੇ ਕੁਆਰੰਟਾਈਨ ਪਰ ਰੱਖੀ ਇਹ ਸ਼ਰਤ
ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤੋਂ ਪਹਿਲਾਂ ਇੱਕ ਔਰਤ ਸੁਜਾਨਪੁਰ ਨਿਵਾਸੀ ਦੀ ਕੋਰੋਨਾ ਪਾਜ਼ੇਟਿਵ ਹੋਣ ਤੋਂ ਬਾਅਦ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਕੁੱਲ 24 ਲੋਕ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ, ਜਿਨ੍ਹਾਂ ’ਚੋਂ 10 ਲੋਕ ਕੋਰੋਨਾ ਮੁਕਤ ਵੀ ਹੋ ਚੁੱਕੇ ਹਨ ਅਤੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ। ਇਸ ਤੋਂ ਇਲਾਵਾ 14 ਬਾਕੀ ਬਚੇ ਕੋਰੋਨਾ ਪਾਜ਼ੇਟਿਵ ਮਰੀਜ਼ਾਂ ’ਚੋਂ ਪਿਛਲੇ ਦਿਨÄ ਦੌਰਾਨ ਦੋ ਮਰੀਜ਼ ਹੋਰ ਕੋਰੋਨਾ ਪਾਜ਼ੇਟਿਵ ਆਏ ਹਨ।
ਇਹ ਵੀ ਪੜ੍ਹੋ ► 80 ਸਾਲਾ ਬੇਬੇ ਸਮੇਤ 3 ਜਣਿਆਂ ਨੇ ਜਿੱਤੀ ਕੋਰੋਨਾ ਵਿਰੁੱਧ ਜੰਗ ► ਕੋਰੋਨਾ ਪੀੜਤ ਮਰੀਜ਼ ਵੱਲੋਂ ਫਰਾਰ ਹੋਣ ਦੀ ਕੋਸ਼ਿਸ਼ ਨੂੰ ਪੁਲਸ ਨੇ ਕੀਤਾ ਨਾਕਾਮ
ਇਸ ਤਰ੍ਹਾਂ ਜ਼ਿਲ੍ਹਾ ਪਠਾਨਕੋਟ ’ਚ ਕੋਰੋਨਾ ਪਾਜ਼ੇਟਿਵ ਮਰੀਜਾਂ ਦੀ ਗਿਣਤੀ 16 ਹੋ ਗਈ ਸੀ ਅਤੇ ਹੁਣ ਦੋ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਨਾਲ ਇਹ ਗਿਣਤੀ 18 ਹੋ ਗਈ ਹੈ, ਜਿਨ੍ਹਾਂ ’ਚ 17 ਲੋਕਾਂ ਦਾ ਇਲਾਜ ਸਿਵਲ ਹਸਪਤਾਲ ਪਠਾਨਕੋਟ ਵਿਖੇ ਬਣਾਏ ਗਏ ਆਈਸੋਲੇਸ਼ਨ ਸੈਂਟਰ ’ਚ ਕੀਤਾ ਜਾ ਰਿਹਾ ਹੈ। ਅਤੇ ਇਕ ਪਾਜ਼ੇਟਿਵ ਮਰੀਜ ਦਾ ਇਲਾਜ ਅੰਮ੍ਰਿਤਸਰ ਵਿਖੇ ਚਲ ਰਿਹਾ ਹੈ।