12ਵੀਂ 'ਚ ਪੜ੍ਹਦੇ ਨੌਜਵਾਨ ਦਾ ਕਾਰਾ ; ਡੱਬ 'ਚ ਟੰਗੀ ਫ਼ਿਰਦਾ ਸੀ 2-2 ਪਿਸਤੌਲ, ਨਾਕੇ 'ਤੇ ਪੁਲਸ ਨੇ ਲਿਆ ਘੇਰ, ਤੇ ਫ਼ਿਰ

Saturday, Sep 21, 2024 - 03:26 AM (IST)

ਦੋਰਾਂਗਲਾ/ਬਹਿਰਾਮਪੁਰ (ਨੰਦਾ, ਗੋਰਾਇਆ) : ਪੰਜਾਬ ਦੇ ਰਾਜਪਾਲ ਡੇਰਾ ਬਾਬਾ ਨਾਨਕ ਵਿਖੇ ਦਰਸ਼ਨਾਂ ਲਈ ਆ ਰਹੇ ਹਨ ਅਤੇ ਇਸ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਪੁਲਸ ਨੇ ਗਸ਼ਤ ਵਧਾ ਦਿੱਤੀ ਹੈ। ਇਸ ਦੌਰਾਨ ਗੁਰਦਾਸਪੁਰ ਪੁਲਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਬੀਤੇ ਦਿਨ ਪੁਲਸ ਨੇ ਧਾਰੀਵਾਲ ਦੇ ਇਕ ਨੌਜਵਾਨ ਕੋਲੋਂ ਨਾਜਾਇਜ਼ ਪਿਸਤੌਲ ਬਰਾਮਦ ਕੀਤਾ। ਉਨ੍ਹਾਂ ਕੋਲੋਂ 2 ਪਿਸਤੌਲ ਅਤੇ 2 ਮੈਗਜ਼ੀਨ ਬਰਾਮਦ ਹੋਏ ਹਨ, ਜਿਨ੍ਹਾਂ 'ਚੋਂ ਇਕ 30 ਬੋਰ ਦਾ ਅਤੇ ਦੂਜਾ 32 ਬੋਰ ਦਾ ਹੈ ਅਤੇ ਇਸ ਤੋਂ ਇਲਾਵਾ 2 ਮੈਗਜ਼ੀਨ ਵੀ ਬਰਾਮਦ ਹੋਏ ਹਨ।

ਜਾਣਕਾਰੀ ਦਿੰਦੇ ਦੀਨਾਨਗਰ ਦੇ ਡੀ.ਐੱਸ.ਪੀ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਥਾਣਾ ਮੁਖੀ ਸਰਬਜੀਤ ਸਿੰਘ ਨੇ ਬਹਿਰਾਮਪੁਰ ਦੇ ਚੌਰਾਹੇ 'ਤੇ ਨਾਕਾਬੰਦੀ ਕੀਤੀ ਹੋਈ ਸੀ, ਇਸ ਦੌਰਾਨ ਉਨ੍ਹਾਂ ਨੇ ਇਕ ਸ਼ੱਕੀ ਵਿਅਕਤੀ ਨੂੰ ਪੈਦਲ ਆਉਂਦਾ ਦੇਖਿਆ। ਉਕਤ ਨੌਜਵਾਨ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਦੋ ਪਿਸਤੌਲ ਅਤੇ 2 ਮੈਗਜ਼ੀਨ ਬਰਾਮਦ ਹੋਏ। ਜਾਣਕਾਰੀ ਮੁਤਾਬਕ ਉਕਤ ਨੌਜਵਾਨ 12ਵੀਂ ਜਮਾਤ ਦਾ ਵਿਦਿਆਰਥੀ ਹੈ।

ਇਹ ਵੀ ਪੜ੍ਹੋ- ਕੱਟ'ਤੇ ਵਾਲ, ਵੱਢ'ਤਾ ਨੱਕ, ਪ੍ਰਾਈਵੇਟ ਪਾਰਟ 'ਤੇ ਕੈਂਚੀਆਂ ਨਾਲ ਕੀਤੇ ਵਾਰ, ਦਾਜ ਦੇ ਲਾਲਚ 'ਚ ਇੰਨਾ ਤਸ਼ੱਦਦ, ਤੌਬਾ-ਤੌਬਾ !

ਉਨ੍ਹਾਂ ਕਿਹਾ ਕਿ ਐੱਸ.ਐੱਸ.ਪੀ. ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਸ ਲਗਾਤਾਰ ਚੌਕਸੀ ਨਾਲ ਆਪਣਾ ਕੰਮ ਕਰ ਰਹੀ ਹੈ ਅਤੇ ਆਉਣ ਵਾਲੀਆਂ ਪੰਚਾਇਤੀ ਚੋਣਾਂ ਤੋਂ ਪਹਿਲਾਂ ਰਾਜਪਾਲ ਦੀ ਪੰਜਾਬ ਫੇਰੀ ਤੋਂ ਪਹਿਲਾਂ ਕਿਸੇ ਕਿਸਮ ਦੀ ਕੋਈ ਵੀ ਅਣਸੁਖਾਵੀਂ ਘਟਨਾ ਨਹੀਂ ਵਾਪਰਨ ਦਿੱਤੀ ਜਾਵੇਗੀ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਅਜਿਹੇ ਗੈਰ-ਕਾਨੂੰਨੀ ਕੰਮਾਂ ਨੂੰ ਅੰਜਾਮ ਦੇਣ ਵਾਲੇ ਇਸ ਕੰਮ ਨੂੰ ਛੱਡ ਕੇ ਇਮਾਨਦਾਰੀ ਨਾਲ ਧਰਮ ਦੇ ਮਾਰਗ ’ਤੇ ਚੱਲਣ ਨਹੀਂ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਅਜਿਹੀ ਹਰਕਤ ਕਰਦਾ ਹੈ ਤਾਂ ਉਹ ਇਸ ਬਾਰੇ ਪੁਲਸ ਨੂੰ ਸੂਚਿਤ ਕਰਨ। ਪੁਲਸ ਨੇ ਕੇਸ ਦਰਜ ਕਰ ਕੇ ਮੁਲਜ਼ਮ ਗੁਲਜਿੰਦਰ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰ ਦਿੱਤਾ ਹੈ।

ਇਹ ਵੀ ਪੜ੍ਹੋ- 24 ਸਾਲ ਤੋਂ ਲਿਬਨਾਨ 'ਚ ਫਸੇ ਵਿਅਕਤੀ ਦੀ ਸੰਤ ਸੀਚੇਵਾਲ ਨੇ ਕਰਵਾਈ ਘਰ ਵਾਪਸੀ, ਹੱਡਬੀਤੀ ਸੁਣ ਕੰਬ ਜਾਵੇਗੀ ਰੂਹ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News