185 ਨਸ਼ੀਲੇ ਟੀਕਿਆਂ ਸਣੇ 2 ਪੁਲਸ ਅੜਿੱਕੇ

Tuesday, Oct 17, 2017 - 12:39 AM (IST)

185 ਨਸ਼ੀਲੇ ਟੀਕਿਆਂ ਸਣੇ 2 ਪੁਲਸ ਅੜਿੱਕੇ

ਰਾਜਪੁਰਾ, (ਮਸਤਾਨਾ)- ਥਾਣਾ ਸਿਟੀ ਦੀ ਪੁਲਸ ਵੱਲੋਂ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕੇਬੰਦੀ ਦੌਰਾਨ 2 ਵਿਅਕਤੀਆਂ ਨੂੰ 185 ਨਸ਼ੀਲੇ ਟੀਕਿਆਂ ਸਣੇ ਕਾਬੂ ਕਰ ਕੇ ਮਾਮਲਾ ਦਰਜ ਕਰ ਲਿਆ ਹੈ।  
ਜਾਣਕਾਰੀ ਅਨੁਸਾਰ ਕਸਤੂਰਬਾ ਪੁਲਸ ਚੌਕੀ ਵਿਚ ਤਾਇਨਾਤ ਥਾਣੇਦਾਰ ਮਲਵਿੰਦਰ ਸਿੰਘ ਨੇ ਸਮੇਤ ਪੁਲਸ ਫੋਰਸ ਸਥਾਨਕ ਆਈ. ਟੀ. ਆਈ. ਚੌਕ 'ਚ ਨਾਕਾਬੰਦੇ ਕੀਤੀ ਹੋਈ ਸੀ। ਇਸ ਦੌਰਾਨ ਸਾਹਮਣੇ ਤੋਂ ਸਕੂਟਰੀ 'ਤੇ ਸਵਾਰ ਹੋ ਕੇ ਆ ਰਹੇ ਇਕ ਵਿਅਕਤੀ ਨੂੰ ਜਦੋਂ ਸ਼ੱਕ ਪੈਣ 'ਤੇ ਪੁਲਸ ਪਾਰਟੀ ਨੇ ਉਸ ਦੀ ਤਲਾਸ਼ੀ ਲਈ ਤਾਂ 90 ਪਾਬੰਦੀਸ਼ੁਦਾ ਟੀਕੇ ਬਰਾਮਦ ਹੋਏ। ਪੁਲਸ ਨੇ ਦੋਸ਼ੀ ਵਿਕਰਮਜੀਤ ਸਿੰਘ ਵਾਸੀ ਫਗਵਾੜਾ ਨੂੰ ਗ੍ਰਿਫ਼ਤਾਰ ਕਰ ਕੇ ਮਾਮਲਾ ਦਰਜ ਕਰ ਲਿਆ ਹੈ। 
ਇਸੇ ਤਰ੍ਹਾਂ ਸਬ-ਇੰਸਪੈਕਟਰ ਕੰਵਰਪਾਲ ਨੇ ਸਮੇਤ ਪੁਲਸ ਫੋਰਸ ਸਥਾਨਕ ਪੁਰਾਣਾ ਬੱਸ ਅੱਡਾ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਸਾਹਮਣੇ ਤੋਂ ਹੱਥ ਵਿਚ ਥੈਲਾ ਚੁੱਕੀ ਪੈਦਲ ਜਾ ਰਹੇ ਭਗਤ ਸਿੰਘ ਵਾਸੀ ਜ਼ਿਲਾ ਨਵਾਂਸ਼ਹਿਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 95 ਪਾਬੰਦੀਸ਼ੁਦਾ ਟੀਕੇ ਬਰਾਮਦ ਹੋਏ। ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਮਾਮਲਾ ਦਰਜ ਕਰ ਲਿਆ ਹੈ।


Related News