''ਆਪ'' ਵਿਧਾਇਕ ਦੀ ਸ਼ਿਕਾਇਤ ''ਤੇ ਪੰਜਾਬ ਪੁਲਸ ਦੇ 2 ਥਾਣੇਦਾਰਾਂ ''ਤੇ ਡਿੱਗੀ ਗਾਜ਼!
Tuesday, Jul 30, 2024 - 09:25 AM (IST)
ਜਲੰਧਰ (ਮਹੇਸ਼)- ਹੁਸ਼ਿਆਰਪੁਰ ਰੋਡ ’ਤੇ ਸਥਿਤ ਮੈਰਿਜ ਪੈਲੇਸ ਇਲੀਜ਼ਿਅਮ ਵਿਚ ਆਯੋਜਿਤ ਇਕ ਵਿਆਹ ਸਮਾਰੋਹ ਵਿਚ ਬਿਨਾਂ ਬੁਲਾਏ ਦਾਖਲ ਹੋ ਕੇ ਦੁਰਵਿਵਹਾਰ ਕਰਨ ਦੇ ਮਾਮਲੇ ਵਿਚ ਜ਼ਿਲ੍ਹਾ ਦਿਹਾਤੀ ਪੁਲਸ ਦੇ ਥਾਣਾ ਪਤਾਰਾ ਦੇ 2 ਮੁਲਾਜ਼ਮਾਂ ’ਤੇ ਗਾਜ਼ ਡਿਗੀ ਹੈ। ਐੱਸ. ਐੱਸ. ਪੀ. ਜਲੰਧਰ ਦਿਹਾਤੀ ਡਾ. ਅੰਕੁਰ ਗੁਪਤਾ ਵੱਲੋਂ ਏ. ਐੱਸ. ਆਈ. ਕੇਵਲ ਸਿੰਘ ਅਤੇ ਏ. ਐੱਸ. ਆਈ. ਸੁਰਿੰਦਰ ਪਾਲ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਡਰੱਗ ਮਾਮਲੇ 'ਚ MP ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਮਿਲੀ ਜ਼ਮਾਨਤ, ਮੁਖਬਰ ਦੀ ਅਰਜ਼ੀ 'ਤੇ ਅੱਜ ਹੋਵੇਗੀ ਸੁਣਵਾਈ
ਉਕਤ ਕਾਰਵਾਈ ਜਲੰਧਰ ਸੈਂਟਰਲ ਦੇ ਹਲਕੇ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਦੀ ਸ਼ਿਕਾਇਤ ਦੇ ਆਧਾਰ ’ਤੇ ਐੱਸ. ਐੱਸ. ਪੀ. ਅੰਕੁਰ ਅਰੋੜਾ ਵੱਲੋਂ ਕੀਤੀ ਗਈ ਹੈ। ਵਿਧਾਇਕ ਵੀ ਇਸ ਸਮਾਗਮ ਵਿਚ ਹਿੱਸਾ ਲੈਣ ਗਏ ਸਨ। ਪ੍ਰਬੰਧਕਾਂ ਨੇ ਵਿਧਾਇਕ ਨੂੰ ਦੱਸਿਆ ਸੀ ਕਿ 2 ਪੁਲਸ ਮੁਲਾਜ਼ਮ ਉਨ੍ਹਾਂ ਦੇ ਸਮਾਰੋਹ ਵਿਚ ਬਿਨਾਂ ਬੁਲਾਏ ਘੁੰਮ ਰਹੇ ਹਨ ਅਤੇ ਉਨ੍ਹਾਂ ਨੇ ਸ਼ਰਾਬ ਵੀ ਪੀਤੀ ਹੋਈ ਹੈ।
ਜਦੋਂ ਉਨ੍ਹਾਂ ਤੋਂ ਉਨ੍ਹਾਂ ਦੀ ਪਛਾਣ ਬਾਰੇ ਪੁੱਛਿਆ ਤਾਂ ਉਨ੍ਹਾਂ ਨੇ ਕੋਈ ਜਵਾਬ ਦੇਣ ਦੀ ਬਜਾਏ ਉਨ੍ਹਾਂ ਨਾਲ ਦੁਰਵਿਵਹਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਪੂਰੀ ਜਾਣਕਾਰੀ ਲੈਣ ਤੋਂ ਬਾਅਦ ਵਿਧਾਇਕ ਰਮਨ ਅਰੋੜਾ ਨੇ ਪਹਿਲਾਂ ਖੁਦ ਦੋਵਾਂ ਪੁਲਸ ਮੁਲਾਜ਼ਮਾਂ ਦੀ ਕਲਾਸ ਲਾਈ।
ਇਹ ਖ਼ਬਰ ਵੀ ਪੜ੍ਹੋ - Breaking News: MP ਅੰਮ੍ਰਿਤਪਾਲ ਸਿੰਘ ਦੇ ਕੇਸ ਦੀ ਸੁਣਵਾਈ ਟਲੀ
ਲੋਕਾਂ ਨੇ ਦੱਸਿਆ ਕਿ ਇਹ ਥਾਣਾ ਪਤਾਰਾ ਦੇ ਮੁਲਾਜ਼ਮ ਹਨ ਤਾਂ ਵਿਧਾਇਕ ਵੱਲੋਂ ਮੌਕੇ ’ਤੇ ਹੀ ਥਾਣਾ ਪਤਾਰਾ ਦੇ ਐੱਸ. ਐੱਚ. ਓ. ਨਾਲ ਫੋਨ ’ਤੇ ਗੱਲ ਕੀਤੀ ਤੇ ਉਸ ਤੋਂ ਬਾਅਦ ਇਹ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆ ਕੇ ਬਣਦੀ ਕਾਰਵਾਈ ਕਰਨ ਲਈ ਕਿਹਾ। ਐੱਸ. ਐੱਸ. ਪੀ. ਅੰਕੁਰ ਅਰੋੜਾ ਨੇ ਏ. ਐੱਸ. ਆਈ. ਕੇਵਲ ਸਿੰਘ ਅਤੇ ਸੁਰਿੰਦਰ ਪਾਲ ਨੂੰ ਸਸਪੈਂਡ ਕਰ ਦਿੱਤੇ ਜਾਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਖਿਲਾਫ ਵਿਭਾਗੀ ਜਾਂਚ ਵੀ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8