ਪੰਜਾਬ 'ਚ ਵੱਧਣ ਲੱਗੇ ਇਸ ਬੀਮਾਰੀ ਦੇ ਮਰੀਜ਼, ਸਾਵਧਾਨ ਰਹਿਣ ਦੀ ਲੋੜ

Saturday, Oct 19, 2024 - 01:38 PM (IST)

ਪੰਜਾਬ 'ਚ ਵੱਧਣ ਲੱਗੇ ਇਸ ਬੀਮਾਰੀ ਦੇ ਮਰੀਜ਼, ਸਾਵਧਾਨ ਰਹਿਣ ਦੀ ਲੋੜ

ਜਲੰਧਰ (ਰੱਤਾ)– ਪੰਜਾਬ ਵਿਚ ਲਗਾਤਾਰ ਡੇਂਗੂ ਦੇ ਮਾਮਲੇ ਸਾਹਮਣੇ ਆ ਰਹੇ ਹਨ। ਸ਼ੁੱਕਰਵਾਰ ਨੂੰ ਡੇਂਗੂ ਅਤੇ ਚਿਕਨਗੁਨੀਆ ਦੇ 2-2 ਪਾਜ਼ੇਟਿਵ ਕੇਸ ਮਿਲਣ ਨਾਲ ਜ਼ਿਲ੍ਹੇ ਵਿਚ ਡੇਂਗੂ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 74 ਅਤੇ ਚਿਕਨਗੁਨੀਆ ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 19 ’ਤੇ ਪਹੁੰਚ ਗਈ ਹੈ। ਜ਼ਿਲ੍ਹਾ ਐਪੀਡੀਮਾਇਲੋਜਿਸਟ ਡਾ. ਆਦਿੱਤਿਆਪਾਲ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਡੇਂਗੂ ਦੇ ਸ਼ੱਕੀ 21 ਮਰੀਜ਼ਾਂ ਦੇ ਸੈਂਪਲ ਟੈਸਟ ਕੀਤੇ ਗਏ ਅਤੇ ਉਨ੍ਹਾਂ ਵਿਚੋਂ 3 ਦੀ ਰਿਪੋਰਟ ਪਾਜ਼ੇਟਿਵ ਆਈ। ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ ਵਿਚੋਂ ਇਕ ਮਰੀਜ਼ ਕਿਸੇ ਹੋਰ ਜ਼ਿਲ੍ਹੇ ਦਾ ਰਹਿਣ ਵਾਲਾ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਵਿਭਾਗ ਨੇ ਇਸ ਦੇ ਨਾਲ ਚਿਕਨਗੁਨੀਆ ਦੇ 3 ਸ਼ੱਕੀ ਮਰੀਜ਼ਾਂ ਦੇ ਸੈਂਪਲ ਵੀ ਟੈਸਟ ਕੀਤੇ ਅਤੇ ਉਨ੍ਹਾਂ ਵਿਚੋਂ 2 ਦੀ ਰਿਪੋਰਟ ਪਾਜ਼ੇਟਿਵ ਆਈ।

ਸਿਵਲ ਸਰਜਨ ਨੇ ਲੋਕਾਂ ਨੂੰ ਡੇਂਗੂ ਬੁਖਾਰ ਤੋਂ ਬਚਾਅ ਸਬੰਧੀ ਕੀਤਾ ਜਾਗਰੂਕ

ਡਾ. ਆਦਿੱਤਿਆਪਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ 74 ਡੇਂਗੂ ਪਾਜ਼ੇਟਿਵ ਮਰੀਜ਼ਾਂ ਵਿਚੋਂ 51 ਸ਼ਹਿਰੀ ਅਤੇ 23 ਦਿਹਾਤੀ ਇਲਾਕਿਆਂ ਦੇ ਰਹਿਣ ਵਾਲੇ ਹਨ। ਸਿਹਤ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸ਼ਹਿਰੀ ਇਲਾਕਿਆਂ ਵਿਚ 739 ਅਤੇ ਦਿਹਾਤੀ ਇਲਾਕਿਆਂ ਵਿਚ 2808 ਘਰਾਂ ਦਾ ਸਰਵੇ ਕੀਤਾ ਅਤੇ ਇਸ ਦੌਰਾਨ ਉਨ੍ਹਾਂ ਨੂੰ ਸ਼ਹਿਰੀ ਇਲਾਕਿਆਂ ਵਿਚ 13 ਅਤੇ ਦਿਹਾਤੀ ਇਲਾਕਿਆਂ ਵਿਚ 17 ਥਾਵਾਂ ’ਤੇ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰਾਂ ਦਾ ਲਾਰਵਾ ਮਿਲਿਆ, ਜਿਸ ਨੂੰ ਟੀਮਾਂ ਨੇ ਤੁਰੰਤ ਨਸ਼ਟ ਕਰ ਦਿੱਤਾ।

ਇਹ ਵੀ ਪੜ੍ਹੋ- ਮਰਦਾਨਾ ਕਮਜ਼ੋਰੀ 'ਚ ਸੋਨੇ 'ਤੇ ਸੁਹਾਗਾ ਹੋ ਰਿਹੈ ਇਹ ਖ਼ਾਸ ਦੇਸੀ ਇਲਾਜ

‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਲੋਕਾਂ ਨੂੰ ਡੇਂਗੂ ਬੁਖਾਰ ਤੋਂ ਬਚਾਅ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੁਹਿੰਮ ਅਧੀਨ ਈ. ਐੱਸ. ਆਈ. ਹਸਪਤਾਲ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਸਿਵਲ ਸਰਜਨ ਨੇ ਉਨ੍ਹਾਂ ਨੂੰ ਸਮਝਾਇਆ ਕਿ ਉਹ ਆਪਣੇ ਘਰਾਂ ਦੇ ਆਲੇ-ਦੁਆਲੇ, ਵਿਹੜੇ ਵਿਚ ਅਤੇ ਛੱਤ ’ਤੇ ਪਾਣੀ ਇਕੱਠਾ ਨਾ ਹੋਣ ਦੇਣ ਕਿਉਂਕਿ ਇਨ੍ਹਾਂ ਵਿਚ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰਾਂ ਦਾ ਲਾਰਵਾ ਪੈਦਾ ਹੋ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਬਾਰੇ ਵੀ ਦੱਸਿਆ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਰਾਕੇਸ਼ ਚੋਪੜਾ, ਜ਼ਿਲ੍ਹਾ ਐਪੀਡੀਮਾਇਲੋਜਿਸਟ ਡਾ. ਆਦਿੱਤਿਆਪਾਲ ਵੀ ਹਾਜ਼ਰ ਸਨ। ਉਨ੍ਹਾਂ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਬਾਰੇ ਵੀ ਦੱਸਿਆ। ਇਸ ਮੌਕੇ ਉਨ੍ਹਾਂ ਨਾਲ ਜ਼ਿਲਾ ਟੀਕਾਕਰਨ ਅਧਿਕਾਰੀ ਡਾ. ਰਾਕੇਸ਼ ਚੋਪੜਾ, ਜ਼ਿਲਾ ਐਪੀਡੀਮਾਇਲੋਜਿਸਟ ਡਾ. ਆਦਿੱਤਿਆਪਾਲ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ- ਗੁਰਪ੍ਰੀਤ ਸਿੰਘ ਕਤਲ ਮਾਮਲੇ 'ਚ ਪੰਜਾਬ DGP ਦੇ ਵੱਡੇ ਖ਼ੁਲਾਸੇ, ਅ੍ਰੰਮਿਤਪਾਲ ਦਾ ਨਾਂ ਆਇਆ ਸਾਹਮਣੇ

ਮਾਸ ਮੀਡੀਆ ਵਿੰਗ ਮਰਜ਼ੀ ਨਾਲ ਹੀ ਜਾਰੀ ਕਰਦੈ ਅੰਕੜੇ!
ਸਿਵਲ ਸਰਜਨ ਦਫ਼ਤਰ ਦੇ ਮਾਸ ਮੀਡੀਆ ਵਿੰਗ ਦੀ ਘਟੀਆ ਕਾਰਜਪ੍ਰਣਾਲੀ ਦਾ ਵੀ ਜਵਾਬ ਨਹੀਂ। ਇਸ ਵਿੰਗ ਦੇ ਅਧਿਕਾਰੀਆਂ ਦਾ ਦਫ਼ਤਰ ਦੇ ਹੋਰਨਾਂ ਅਧਿਕਾਰੀਆਂ ਨਾਲ ਸ਼ਾਇਦ ਕੋਈ ਤਾਲਮੇਲ ਨਹੀਂ ਹੈ। ਇਸ ਗੱਲ ਦਾ ਅੰਦਾਜ਼ਾ ਇਸ ਤੋਂ ਲਾਇਆ ਜਾ ਸਕਦਾ ਹੈ ਕਿ ਸ਼ੁੱਕਰਵਾਰ ਨੂੰ ਮਾਸ ਮੀਡੀਆ ਵਿੰਗ ਵੱਲੋਂ ਜਾਰੀ ਕੀਤੇ ਗਏ ਪ੍ਰੈੱਸ ਨੋਟ ’ਚ ਵੇਖਿਆ ਗਿਆ ਕਿ ਵਿਭਾਗ ਦੀਆਂ ਟੀਮਾਂ ਨੇ ਜ਼ਿਲ੍ਹੇ ਦੇ 2248 ਘਰਾਂ ਦਾ ਸਰਵੇ ਕੀਤਾ ਅਤੇ ਉਨ੍ਹਾਂ ਨੂੰ ਇਸ ਦੌਰਾਨ 7 ਥਾਵਾਂ ’ਤੇ ਮੱਛਰਾਂ ਦਾ ਲਾਰਵਾ ਮਿਲਿਆ।

ਇਹ ਵੀ ਪੜ੍ਹੋ- ਅਕਾਲੀ ਦਲ ਦੇ ਬਾਗੀ ਧੜੇ ਨੇ SGPC ਦੇ ਪ੍ਰਧਾਨ ਦੇ ਅਹੁਦੇ ਲਈ ਬੀਬੀ ਜਗੀਰ ਕੌਰ ਨੂੰ ਐਲਾਨਿਆ ਉਮੀਦਵਾਰ

ਦੂਜੇ ਪਾਸੇ ਜ਼ਿਲ੍ਹਾ ਐਪੀਡੀਮਾਇਲੋਜਿਸਟ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਮੁਤਾਬਕ ਵਿਭਾਗ ਦੀਆਂ ਟੀਮਾਂ ਨੇ ਸ਼ੁੱਕਰਵਾਰ ਨੂੰ 3547 ਘਰਾਂ ਦਾ ਸਰਵੇ ਕੀਤਾ ਅਤੇ ਇਸ ਦੌਰਾਨ ਉਨ੍ਹਾਂ ਨੂੰ 30 ਥਾਵਾਂ ’ਤੇ ਮੱਛਰਾਂ ਦਾ ਲਾਰਵਾ ਮਿਲਿਆ। ਹੁਣ ਇਨ੍ਹਾਂ ਦੋਵਾਂ ਰਿਪੋਰਟਾਂ ਵਿਚੋਂ ਕਿਹੜੀ ਸਹੀ ਹੈ, ਇਹ ਤਾਂ ਵਿਭਾਗ ਦੇ ਉੱਚ ਅਧਿਕਾਰੀ ਹੀ ਜਾਣਨ।

ਇਹ ਵੀ ਪੜ੍ਹੋ- ਮਸ਼ਹੂਰ ਸੂਫ਼ੀ ਗਾਇਕ 'ਤੇ ਟੁੱਟਿਆ ਦੁੱਖ਼ਾਂ ਦਾ ਪਹਾੜ, ਪੁੱਤਰ ਦੀ ਸੜਕ ਹਾਦਸੇ ਦੌਰਾਨ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News