ਸੁਰਖੀਆਂ 'ਚ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ, 2 ਕੈਦੀਆਂ ਨੇ ਕੀਤੀ ਖ਼ੁਦਕੁਸ਼ੀ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ

Saturday, Dec 23, 2023 - 12:06 PM (IST)

ਸੁਰਖੀਆਂ 'ਚ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ, 2 ਕੈਦੀਆਂ ਨੇ ਕੀਤੀ ਖ਼ੁਦਕੁਸ਼ੀ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ

ਹੁਸ਼ਿਆਰਪੁਰ (ਰਾਕੇਸ਼, ਅਮਰੀਕ)-ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ’ਚ 2 ਕੈਦੀਆਂ ਵੱਲੋਂ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਸ਼ੁੱਕਰਵਾਰ ਤੜਕੇ 3 ਵਜੇ ਦੇ ਕਰੀਬ 2 ਕੈਦੀਆਂ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾਂ ਦੀ ਪਛਾਣ ਟੀਟੂ ਵਾਸੀ ਯੂ. ਪੀ. ਹਾਲ ਵਾਸੀ ਪਿੰਡ ਮੈਹਣਾ ਥਾਣਾ ਚੱਬੇਵਾਲ ਅਤੇ ਓਂਕਾਰ ਚੰਦ ਉਰਫ਼ ਕਾਲਾ ਵਾਸੀ ਵਾਰਡ ਨੰਬਰ-16 ਹੁਸ਼ਿਆਰਪੁਰ ਵਜੋਂ ਹੋਈ ਹੈ। ਇਹ ਘਟਨਾ 23 ਨੰਬਰ ਬੈਰਕ ਵਿੱਚ ਵਾਪਰੀ। ਹਾਲਾਂਕਿ ਅਜੇ ਤੱਕ ਉਨ੍ਹਾਂ ਦੇ ਖ਼ੁਦਕੁਸ਼ੀ ਦੇ ਕਾਰਨਾਂ ਦਾ ਨਹੀਂ ਪਤਾ ਲੱਗਾ।

ਇਹ ਵੀ ਪੜ੍ਹੋ : ਲੋਕਾਂ ਨੂੰ ਮਿਲ ਰਹੀ ਮੁਫ਼ਤ ਬਿਜਲੀ ਨੂੰ ਲੈ ਕੇ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦਾ ਵੱਡਾ ਬਿਆਨ

ਜ਼ਿਕਰਯੋਗ ਹੈ ਕਿ ਟੀਟੂ ਜਬਰ-ਜ਼ਿਨਾਹ ਦੇ ਮਾਮਲੇ ’ਚ ਅਤੇ ਓਂਕਾਰ ਨਸ਼ੇ ਦੇ ਮਾਮਲੇ ’ਚ ਕੇਂਦਰੀ ਜੇਲ੍ਹ ’ਚ ਬੰਦ ਸੀ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸਿਟੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਿਆਂਦਾ। ਇਸ ਸਬੰਧੀ ਥਾਣਾ ਸਿਟੀ ਦੇ ਮੁੱਖ ਅਫ਼ਸਰ ਐੱਸ. ਆਈ. ਸੰਜੀਵਨ ਸਿੰਘ ਨੇ ਦੱਸਿਆ ਕਿ 176 ਦੀ ਕਾਰਵਾਈ ਕਰਕੇ ਲਾਸ਼ਾਂ ਵਾਰਿਸਾਂ ਹਵਾਲੇ ਕਰ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਇਸ ਦੇਸ਼ 'ਚ ਬੱਚੇ ਦੇ ਜਨਮ 'ਤੇ ਮਾਲੋ-ਮਾਲ ਹੋ ਜਾਂਦੇ ਨੇ ਮਾਪੇ, ਜਾਣੋ ਕੀ ਹੈ ਕਾਰਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News