ਪੰਜਾਬ ਪੁਲਸ ਦੇ ਇਨ੍ਹਾਂ ਮੁਲਾਜ਼ਮਾਂ ''ਤੇ ਡਿੱਗੀ ਗਾਜ, ਹੋ ਗਈ ਸਖ਼ਤ ਕਾਰਵਾਈ
Sunday, Mar 23, 2025 - 07:26 PM (IST)

ਜਲੰਧਰ (ਵੈੱਬ ਡੈਸਕ)- ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਜਲੰਧਰ ਦੇ ਦੋ ਪੁਲਸ ਮੁਲਾਜ਼ਮਾਂ ਨੂੰ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਮੁਅੱਤਲ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਕੈਂਟ ਪੁਲਸ ਸਟੇਸ਼ਨ ਦੇ ਐੱਸ. ਐੱਚ. ਓ. ਹਰਿੰਦਰ ਸਿੰਘ ਅਤੇ ਕਾਂਸਟੇਬਲ ਜਸਪਾਲ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਖਟਕੜ ਕਲਾਂ ਪਹੁੰਚ CM ਮਾਨ ਨੇ ਸ਼ਹੀਦ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਆਖੀਆਂ ਅਹਿਮ ਗੱਲਾਂ
ਦੱਸ ਦੇਈਏ ਕਿ ਬੀਤੇ ਦਿਨੀਂ ਜਲੰਧਰ ਛਾਉਣੀ ਦੇ ਇਕ ਨੌਜਵਾਨ ਦੀ ਖ਼ੁਦਕੁਸ਼ੀ ਦਾ ਮਾਮਲਾ ਗਰਮਾ ਗਿਆ ਸੀ। ਦੋਸ਼ ਲੱਗੇ ਸਨ ਪੁਲਸ ਕਰਮਚਾਰੀਆਂ ਨੇ ਨੌਜਵਾਨ ਨੂੰ ਗੈਰ-ਕਾਨੂੰਨੀ ਹਿਰਾਸਤ ਵਿੱਚ ਲੈ ਕੇ ਉਸ ਤੋਂ ਰਿਸ਼ਵਤ ਲਈ ਸੀ ਅਤੇ ਬਾਅਦ ਵਿੱਚ ਇਹ ਗੱਲ ਸਾਹਮਣੇ ਆਈ ਕਿ ਉਨ੍ਹਾਂ ਨੇ ਰਿਸ਼ਵਤ ਦੇ ਪੈਸੇ ਵਾਪਸ ਕਰ ਦਿੱਤੇ ਸਨ। ਇਸ ਮਾਮਲੇ ਵਿੱਚ ਜਲੰਧਰ ਦੀ ਸੀ. ਪੀ. ਧਨਪ੍ਰੀਤ ਕੌਰ ਨੇ ਵੱਡੀ ਕਾਰਵਾਈ ਕਰਦਿਆਂ ਪੁਲਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ।
ਇਹ ਵੀ ਪੜ੍ਹੋ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਜੁੜੀ ਵੱਡੀ ਖ਼ਬਰ, ਜਲੰਧਰ ਤੋਂ ਪਟਿਆਲਾ ਕੀਤਾ ਸ਼ਿਫ਼ਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e