ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਕੰਮ 'ਤੇ ਜਾ ਰਹੇ 2 ਪੰਜਾਬੀ ਨੌਜਵਾਨਾਂ ਨਾਲ ਵਾਪਰ ਗਈ ਅਣਹੋਣੀ
Saturday, Jun 29, 2024 - 11:45 AM (IST)
ਤਲਵੰਡੀ ਭਾਈ/ਮੋਗਾ (ਗੁਲਾਟੀ,ਗੋਪੀ,ਕਸ਼ਿਸ਼)- ਆਪਣੇ ਸੁਨਿਹਰੇ ਭਵਿੱਖ ਲਈ ਕੈਨੇਡਾ ਗਏ ਤਲਵੰਡੀ ਭਾਈ ਅਤੇ ਕਾਹਨ ਸਿੰਘ ਵਾਲਾ ਦੇ 2 ਨੌਜਵਾਨਾਂ ਦੀ ਸੜਕ ਹਾਦਸੇ ’ਚ ਮੌਤ ਹੋ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਸਚਿਨ ਸਚਦੇਵਾ ਉਮਰ 19 ਸਾਲ ਪੁੱਤਰ ਸੰਜੀਵ ਕੁਮਾਰ ਵਾਸੀ ਤਲਵੰਡੀ ਭਾਈ ਜੋ ਮਾਰਚ 2024 ’ਚ ਪੜ੍ਹਾਈ ਕਰਨ ਲਈ ਕੈਨੇਡਾ ਦੇ ਸੂਬਾ ਸਰੀ ਵਿਚ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ - ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗ ਕਰਨ ਵਾਲੇ ਕੁੜੀ ਦੇ ਮਾਮਲੇ 'ਚ ਨਵਾਂ ਮੋੜ
ਬੀਤੇ ਦਿਨ ਉਹ ਆਪਣੇ 3 ਹੋਰ ਦੋਸਤਾਂ ਨਾਲ ਕੰਮ ’ਤੇ ਜਾ ਰਹੇ ਸਨ ਤਾਂ ਇਸ ਦੌਰਾਨ ਇਕ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਇਸ ਸੜਕ ਹਾਦਸੇ ’ਚ ਸਚਿਨ ਸਚਦੇਵਾ ਅਤੇ ਉਸ ਦੇ ਦੋਸਤ ਚਰਨਪ੍ਰੀਤ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ। ਜਦਕਿ ਬਾਕੀ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿਵੇਂ ਹੀ ਇਹ ਮੰਦਭਾਗੀ ਖ਼ਬਰ ਦੋਨਾਂ ਪਰਿਵਾਰਾਂ ਨੂੰ ਮਿਲੀ ਤਾਂ ਪੂਰਾ ਪਰਿਵਾਰ ਅਤੇ ਇਲਾਕਾ ਸਦਮੇ ਵਿਚ ਹੈ। ਪਰਿਵਾਰਕ ਮੈਂਬਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਦੋਹਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਭਾਰਤ ਲਿਆਂਦਾ ਜਾਵੇ।
ਇਹ ਖ਼ਬਰ ਵੀ ਪੜ੍ਹੋ - ਮਾਂ ਨਾਲ ਗੋਲਗੱਪੇ ਖਾਣ ਗਏ ਪੁੱਤ ਨਾਲ ਵਾਪਰੀ ਅਣਹੋਣੀ, ਸੋਚਿਆ ਨਾ ਸੀ ਇੰਝ ਆਵੇਗੀ ਮੌਤ
ਮਾਪਿਆਂ ਦਾ ਇਕਲੌਤਾ ਪੁੱਤ ਸੀ ਚਰਨਪ੍ਰੀਤ
ਹਾਦਸੇ ਵਿਚ ਮਾਰਿਆ ਗਿਆ ਇਕ ਨੌਜਵਾਨ ਚਰਨਪ੍ਰੀਤ ਸਿੰਘ ਮੋਗਾ ਜ਼ਿਲ੍ਹੇ ਦੇ ਪਿੰਡ ਕਾਹਨ ਸਿੰਘ ਵਾਲਾ ਦਾ ਰਹਿਣ ਵਾਲਾ ਸੀ। ਉਹ ਮਾਪਿਆਂ ਦਾ ਇਕਲੌਤਾ ਪੁੱਤ ਸੀ। ਚਰਨਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਕਰੀਬ 10 ਮਹੀਨੇ ਪਹਿਲਾਂ ਆਈਲੈਟਸ ਕਰਨ ਤੋਂ ਬਾਅਦ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ। ਜਵਾਨ ਪੁੱਤ ਦੀ ਮੌਤ ਦੀ ਖ਼ਬਰ ਨਾਲ ਮਾਪਿਆਂ, ਦਾਦਾ-ਦਾਦੀ ਸਮੇਤ ਸਮੂਹ ਰਿਸ਼ਤੇਦਾਰਾਂ ਅਤੇ ਹੋਰ ਚਾਹੁਣ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8