ਕੈਨੇਡਾ ’ਚ ਵਾਪਰਿਆ ਭਿਆਨਕ ਸੜਕ ਹਾਦਸਾ, 2 ਪੰਜਾਬੀ ਨੌਜਵਾਨਾਂ ਦੀ ਮੌਤ
Wednesday, May 17, 2023 - 10:34 PM (IST)

ਸੰਗਰੂਰ (ਵਿਵੇਕ ਸਿੰਧਵਾਨੀ, ਯਾਦਵਿੰਦਰ, ਬਾਂਸਲ) : ਚੰਗੇ ਭਵਿੱਖ ਲਈ ਕੈਨੇਡਾ ਗਏ 2 ਪੰਜਾਬੀ ਨੌਜਵਾਨਾਂ ਦੀ ਸੜਕ ਹਾਦਸੇ ’ਚ ਮੌਤ ਹੋਣ ਦੀ ਦੁੱਖਦਾਈ ਖ਼ਬਰ ਮਿਲੀ ਹੈ। ਸੰਗਰੂਰ ਨਿਵਾਸੀ ਨੌਜਵਾਨ ਸਚਿਨ ਅਤੇ ਨੇੜਲੇ ਪਿੰਡ ਮੋਰਾਂਵਾਲੀ ਦੇ ਗੋਲਡੀ ਖੰਗੂੜਾ ਨੂੰ ਨਹੀਂ ਸੀ ਪਤਾ ਕਿ ਆਪਣੇ ਸੁਪਨੇ ਪੂਰੇ ਕਰਨ ਲਈ ਕੈਨੇਡਾ ਦੀ ਧਰਤੀ ’ਤੇ ਗਿਆਂ ਉਹ ਮੁੜ ਕਦੇ ਵੀ ਆਪਣੇ ਘਰ ਵਾਪਸ ਨਹੀਂ ਆਉਣਗੇ।
ਇਹ ਵੀ ਪੜ੍ਹੋ : ਧਰਮਸੋਤ ਨੂੰ ਵੱਡੀ ਰਾਹਤ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਹਾਈ ਕੋਰਟ ਨੇ ਦਿੱਤੀ ਜ਼ਮਾਨਤ
ਜਾਣਕਾਰੀ ਅਨੁਸਾਰ ਸੰਗਰੂਰ ਦਾ ਸਚਿਨ (22), ਜੋ ਤਕਰੀਬਨ ਡੇਢ ਸਾਲ ਪਹਿਲਾਂ ਆਪਣੇ ਮਾਂ-ਪਿਉ, ਭੈਣ-ਭਰਾ ਨੂੰ ਛੱਡ ਕੇ ਕੈਨੇਡਾ ਗਿਆ ਸੀ, ਉਸ ਦੀ 2 ਦਿਨ ਪਹਿਲਾਂ ਸੜਕ ਹਾਦਸੇ ’ਚ ਮੌਤ ਹੋਣ ਦੀ ਸੂਚਨਾ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੀ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਸਾਨੂੰ ਸਵੇਰੇ ਸਾਢੇ 4 ਵਜੇ ਫੋਨ ਆਇਆ ਕਿ ਤੁਹਾਡੇ ਪੁੱਤਰ ਦਾ ਐਕਸੀਡੈਂਟ ਹੋ ਗਿਆ। ਹਾਦਸੇ ’ਚ ਮਰਨ ਵਾਲਾ ਦੂਜਾ ਨੌਜਵਾਨ ਗੋਲਡੀ ਪਿੰਡ ਮੋਰਾਂਵਾਲੀ ਦਾ ਰਹਿਣ ਵਾਲਾ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।