ਵਿਦੇਸ਼ ''ਚ 2 ਬੇਗੁਨਾਹ ਪੰਜਾਬੀ ਕਤਲ ਦੇ ਮਾਮਲੇ ''ਚ ਹੋਏ ਗ੍ਰਿਫ਼ਤਾਰ, ਮੰਤਰੀ ਧਾਲੀਵਾਲ ਨੇ ਇੰਝ ਕਰਵਾਏ ਰਿਹਾਅ
Sunday, Jan 19, 2025 - 03:18 AM (IST)

ਅੰਮ੍ਰਿਤਸਰ (ਜਸ਼ਨ)- ਅੰਮ੍ਰਿਤਸਰ ਦੇ 2 ਨੌਜਵਾਨ ਨੌਕਰੀ ਦੀ ਭਾਲ ’ਚ ਵਿਦੇਸ਼ ਗਏ, ਜਿੱਥੇ ਉਨ੍ਹਾਂ ਨੇ ਇਕ ਰੈਸਟੋਰੈਂਟ ’ਚ ਕੰਮ ਕੀਤਾ। ਆਪਣੀ ਨੌਕਰੀ ਦੌਰਾਨ ਗਾਹਕਾਂ ਨੂੰ ਖਾਣਾ ਪਰੋਸਦੇ ਸਮੇਂ ਫੂਡ ਪੁਆਇਜ਼ਨਿੰਗ ਕਾਰਨ 8 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਰੈਸਟੋਰੈਂਟ ਮਾਲਕ ਦੇ ਨਾਲ ਉੱਥੇ ਕੰਮ ਕਰਨ ਵਾਲੇ 2 ਭਾਰਤੀ ਨੌਜਵਾਨਾਂ ਨੂੰ ਵੀ ਪੁਲਸ ਨੇ ਗ੍ਰਿਫਤਾਰ ਕਰ ਲਿਆ।
ਇਸ ਤੋਂ ਬਾਅਦ ਅੰਮ੍ਰਿਤਸਰ ਦੇ ਰਹਿਣ ਵਾਲੇ ਦੋਵਾਂ ਨੌਜਵਾਨਾਂ ਦੇ ਇਕ ਦੋਸਤ ਨੇ ਨੌਜਵਾਨਾਂ ਦੇ ਪਰਿਵਾਰਾਂ ਨੂੰ ਇਹ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਪਰਿਵਾਰ ਦੇ ਖ਼ਬਰ ਸੁਣ ਕੇ ਹੋਸ਼ ਉੱਡ ਗਏ। ਉਨ੍ਹਾਂ ਨੇ ਪੰਜਾਬ ਦੇ ਐੱਨ.ਆਰ.ਆਈ. ਮੰਤਰਾਲਾ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੋਂ ਆਪਣੇ ਬੱਚਿਆਂ ਨੂੰ ਛੁਡਾਉਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ- ਕੇਂਦਰ ਤੇ ਕਿਸਾਨਾਂ ਵਿਚਾਲੇ ਮੀਟਿੰਗ ਹੋਈ ਖ਼ਤਮ, ਖਨੌਰੀ ਤੋਂ ਹੋ ਗਿਆ ਵੱਡਾ ਐਲਾਨ
ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਮਾਮਲੇ ਸਬੰਧੀ ਭਾਰਤੀ ਦੂਤਘਰ ਨਾਲ ਚਰਚਾ ਕੀਤੀ ਅਤੇ ਇਸ ਤੋਂ ਬਾਅਦ ਦੋਵਾਂ ਬੱਚਿਆਂ ਵਿਰੁੱਧ ਕੇਸ ਦਰਜ ਨਾ ਕਰਨ ਲਈ ਕਿਹਾ ਅਤੇ ਉਨ੍ਹਾਂ ਨੂੰ ਰਿਹਾਅ ਕਰਨ ਦੀ ਅਪੀਲ ਕੀਤੀ। ਇਸ ਤੋਂ ਬਾਅਦ ਉਨ੍ਹਾਂ ਦੀ ਮਦਦ ਨਾਲ ਦੋਵਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੋਵਾਂ ਨੌਜਵਾਨਾਂ ਦੇ ਪਰਿਵਾਰਾਂ ਨੂੰ ਮਿਲਣ ਗਏ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ।
ਲਾਓਸ ਦੇਸ਼ ਵਿੱਚ ਗਲਤੀ ਨਾਲ ਗ੍ਰਿਫਤਾਰ ਕੀਤੇ ਗਏ ਦੋ ਬੇਕਸੂਰ ਪੰਜਾਬੀ ਭਰਾਵਾਂ ਨੂੰ ਛੁਡਵਾਇਆ ਅਤੇ ਪੰਜਾਬ ਵਾਪਸ ਲੈਕੇ ਆ ਰਹੇ ਹਾਂ। ਇਹ ਦੋਵੇਂ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ।
— Kuldeep Dhaliwal (@KuldeepSinghAAP) January 17, 2025
लाओस देश में गलती से गिरफ्तार हुए बेगुनाह 2 पंजाबी भाइयों को छुड़वाया और वापस पंजाब लेकर आ रहा हूं। उनके पिता अमृतसर रहते हैं। #Punjab… pic.twitter.com/4n1v2OtUoX
ਇਹ ਵੀ ਪੜ੍ਹੋ- ਹੱਸਦੇ-ਖੇਡਦੇ ਬੱਚੇ ਦੀਆਂ ਨਿਕਲ ਗਈਆਂ ਚੀਕਾਂ, ਸੁਣ ਬਾਹਰ ਆਈ ਮਾਂ ਨੇ ਵੀ ਹਾਲ ਦੇਖ ਛੱਡੇ ਹੱਥ-ਪੈਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e