ਦੋ ਮੋਟਰਸਾਈਕਲਾਂ ਸਮੇਤ ਦੋ ਚੋਰ ਕਾਬੂ

11/16/2017 6:32:27 PM

ਸੁਲਤਾਨਪੁਰ ਲੋਧੀ (ਧੰਜੂ)— ਡੀ. ਐੱਸ. ਪੀ. ਵਰਿਆਮ ਸਿੰਘ ਖਹਿਰਾ ਦੀ ਅਗਵਾਈ 'ਚ ਐੱਸ. ਐੱਚ. ਓ. ਜੋਗਿੰਦਰ ਪਾਲ ਥਾਣਾ ਤਲਵੰਡੀ ਚੌਧਰੀਆਂ, ਏ. ਐੱਸ. ਆਈ. ਭੁਪਿੰਦਰ ਸਿੰਘ ਅਤੇ ਪੁਲਸ ਪਾਰਟੀ ਸਮੇਤ ਨਸ਼ਾ ਸਮੱਗਲਰ ਅਤੇ ਚੋਰ ਗਿਰੋਹਾਂ ਨੂੰ ਕਾਬੂ ਕਰਨ ਲਈ ਡੌਲਾ, ਪੰਮਣ ਪਿੰਡ ਆਦਿ ਦੀ ਗਸ਼ਤ ਕਰ ਰਹੇ ਸਨ। ਇਸ ਦੌਰਾਨ ਸ਼ਾਲਪੁਰ ਬੇਟ ਬੱਸ ਸਟੈਂਡ ਦੇ ਨੇੜੇ ਜਦੋਂ ਕੁਲਦੀਪ ਸਿੰਘ ਪੁੱਤਰ ਲਹੌਰਾ ਸਿੰਘ ਤੇ ਹਰਮਨ ਸਿੰਘ ਪੁੱਤਰ ਜੋਗਿੰਦਰ ਸਿੰਘ ਸੁਲਤਾਨਪੁਰ ਲੋਧੀ ਵੱਲੋਂ ਸਪਲੈਂਡਰ ਮੋਟਰਸਾਈਕਲਾਂ 'ਤੇ ਆ ਰਹੇ ਸੀ ਤਾਂ ਪੁਲਸ ਮੁਲਾਜ਼ਮਾਂ ਨੇ ਇਨ੍ਹਾਂ ਨੂੰ ਰੋਕਿਆ। ਕੁਲਦੀਪ ਸਿੰਘ ਅਤੇ ਹਰਮਨ ਸਿੰਘ ਨੂੰ ਮੋਟਰਸਾਈਕਲਾਂ ਦੇ ਕਾਗਜ਼ ਚੈਕ ਕਰਵਾਉਣ ਲਈ ਕਿਹਾ ਪਰ ਉਨ੍ਹਾਂ ਪਾਸ ਕੋਈ ਵੀ ਦਸਤਾਵੇਜ਼ ਨਹੀਂ ਸਨ। ਪੁਲਸ ਨੇ ਸਖਤੀ ਨਾਲ ਪੁੱਛਿਆ ਤਾਂ ਉਨ੍ਹਾਂ ਨੇ ਮੰਨਿਆ ਕਿ ਅਸੀਂ ਦੋਵੇਂ ਮੋਟਰਸਾਈਕਲ ਚੋਰੀ ਕੀਤੇ ਹੋਏ ਹਨ। ਥਾਣਾ ਤਲਵੰਡੀ ਚੌਧਰੀਆਂ ਦੀ ਪੁਲਸ ਨੇ ਕੁਲਦੀਪ ਸਿੰਘ ਤੇ ਹਰਮਨ ਸਿੰਘ ਨੂੰ ਮੌਕੇ 'ਤੇ ਮੋਟਰਸਾਈਕਲਾਂ ਸਮੇਤ ਗ੍ਰਿਫਤਾਰ ਕਰਕੇ ਕੇਸ ਦਰਜ ਕਰ ਦਿੱਤਾ ਹੈ ਤੇ ਦੋਨਾਂ ਦੋਸ਼ੀਆਂ ਨੂੰ ਜੇਲ ਭੇਜ ਦਿੱਤਾ ਹੈ।


Related News