ਨਸ਼ੇ ਦੀ ਪੂਰਤੀ ਲਈ ਵਾਹਨ ਚੋਰੀ ਕਰਨ ਵਾਲੇ 2 ਲੁਟੇਰੇ ਗ੍ਰਿਫ਼ਤਾਰ, 6 ਵਾਹਨ ਬਰਾਮਦ
Wednesday, Oct 08, 2025 - 05:27 AM (IST)

ਲੁਧਿਆਣਾ (ਤਰੁਣ) : ਥਾਣਾ ਦਰੇਸੀ ਦੀ ਪੁਲਸ ਨੇ ਨਸ਼ੇ ਦੀ ਪੂਰਤੀ ਲਈ ਵਾਹਨ ਚੋਰੀ ਕਰਨ ਵਾਲੇ 2 ਲੁਟੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਪਾਸੋਂ 3 ਐਕਟਿਵਾ ਅਤੇ 3 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਦੀ ਪਛਾਣ ਬਾਲ ਸਿੰਘ ਨਗਰ ਦੇ ਰਹਿਣ ਵਾਲੇ ਰਵਿੰਦਰ ਸਿੰਘ ਅਤੇ ਨਿਊ ਸ਼ਕਤੀ ਨਗਰ ਦੇ ਰਹਿਣ ਵਾਲੇ ਸਤੀਸ਼ ਕੁਮਾਰ ਵਜੋਂ ਹੋਈ ਹੈ। ਥਾਣਾ ਇੰਚਾਰਜ ਸਬ-ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ 2 ਵਾਹਨ ਚੋਰੀ ਕਰਨ ਵਾਲੇ ਸ਼ੱਕੀ ਵਿਅਕਤੀ ਇਲਾਕੇ ’ਚ ਵਾਹਨ ਚੋਰੀ ਕਰਨ ਦੀ ਯੋਜਨਾ ਬਣਾ ਰਹੇ ਹਨ। ਇਸ ਤੋਂ ਬਾਅਦ ਪੁਲਸ ਨੇ ਸੁੰਦਰ ਨਗਰ ’ਚ ਗੰਦੇ ਨਾਲੇ ਵਾਲੀ ਪੁਲੀ ਨੇੜੇ ਨਾਕਾਬੰਦੀ ਕੀਤੀ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਇਹ ਵੀ ਪੜ੍ਹੋ : ਨਿੱਜੀ ਹਸਪਤਾਲ 'ਚ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਡਾਕਟਰਾਂ 'ਤੇ ਲੱਗੇ ਗੰਭੀਰ ਇਲਜ਼ਾਮ
ਮੁਲਜ਼ਮਾਂ ਤੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਚੋਰੀ ਕੀਤੀਆਂ 3 ਐਕਟਿਵਾ ਅਤੇ 3 ਮੋਟਰਸਾਈਕਲ ਬਰਾਮਦ ਕੀਤੇ ਗਏ। ਦੋਵੇਂ ਸ਼ੱਕੀ ਨਸ਼ੇ ਦੇ ਆਦੀ ਹਨ। ਮੁਲਜ਼ਮ ਆਪਣੇ ਨਸ਼ੇ ਦੀ ਪੂਰਤੀ ਲਈ ਵਾਹਨ ਚੋਰੀ ਕਰਦੇ ਸਨ। ਮੁਲਜ਼ਮ ਰਵਿੰਦਰ ’ਤੇ ਚੋਰੀ ਦੇ 2 ਅਤੇ 1 ਇਰਾਦਾ ਕਤਲ ਦਾ ਮਾਮਲਾ ਦਰਜ ਹੈ। ਪੁਲਸ ਨੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ, ਜਿਨ੍ਹਾਂ ਨੂੰ ਅੱਜ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8