ਆਸਮਾਨੀ ਬਿਜਲੀ ਡਿੱਗਣ ਨਾਲ ਸੜੇ 2 ਟਰਾਂਸਫਾਰਮਰ

05/25/2017 3:19:48 PM

ਬਟਾਲਾ/ਫਤਿਹਗੜ੍ਹ ਚੂੜੀਆਂ(ਬੇਰੀ, ਸਾਰੰਗਲ)-ਕਸਬਾ ਰਮਦਾਸ ਅਧੀਨ ਆਉਂਦੇ ਪਿੰਡ ਮਾਛੀਵਾਲ ਵਿਖੇ ਆਸਮਾਨੀ ਬਿਜਲੀ ਡਿੱਗਣ ਨਾਲ ਦੋ ਟਰਾਂਸਫਾਰਮਰਾਂ ਸੜਨ ਦਾ ਸਮਾਚਾਰ ਮਿਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਮਾਛੀਵਾਲ ਦੇ ਰਹਿਣ ਵਾਲੇ ਕਿਸਾਨ ਸੁਖਵੰਤ ਸਿੰਘ ਨੇ ਆਪਣੇ ਸਾਥੀਆਂ ਰਾਹੁਲ, ਅਜੀਤ ਸਿੰਘ, ਪਾਲ ਸਿੰਘ ਆਦਿ ਦੀ ਹਾਜ਼ਰੀ ਵਿਚ ਦੱਸਿਆ ਕਿ ਬੀਤੇ ਦਿਨੀਂ ਪਏ ਮੀਂਹ ਕਾਰਨ ਉਸ ਦੇ ਖੇਤਾਂ ਵਿਚ ਲੱਗਾ 16 ਕੇ. ਵੀ. ਦਾ ਟਰਾਂਸਫਾਰਮਰ ਅਤੇ ਰਛਪਾਲ ਸਿੰਘ ਪੁੱਤਰ ਸਵਿੰਦਰ ਸਿੰਘ ਦੇ ਖੇਤਾਂ ਵਿਚ ਲੱਗਾ 16 ਕੇ. ਵੀ. ਦਾ ਟਰਾਂਸਫਾਰਮਰ ਆਸਮਾਨੀ ਬਿਜਲੀ ਡਿੱਗਣ ਕਾਰਨ ਸੜ ਕੇ ਸੁਆਹ ਹੋ ਗਏ। ਉਨ੍ਹਾਂ ਪਾਵਰਕਾਮ ਵਿਭਾਗ ਤੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਉਨ੍ਹਾਂ ਦੇ ਖੇਤਾਂ ਵਿਚ ਲੱਗੇ ਇਹ ਟਰਾਂਸਫਾਰਮਰ ਠੀਕ ਕਰਵਾਏ ਜਾਣ ਤਾਂ ਜੋ ਨਿਰਵਿਘਨ ਬਿਜਲੀ ਸਪਲਾਈ ਮਿਲ ਸਕੇ।