ਪੰਜਾਬ 'ਚ 2 ਸਕੂਲ ਬੱਸਾਂ ਦੀ ਟਰੱਕ ਨਾਲ ਭਿਆਨਕ ਟੱਕਰ, ਪਿਆ ਚੀਕ ਚਿਹਾੜਾ

08/02/2023 9:05:06 AM

ਮੋਗਾ (ਗੋਪੀ ਰਾਊਕੇ, ਕਸ਼ਿਸ਼)- ਮੋਗਾ-ਲੁਧਿਆਣਾ ਮੁੱਖ ਮਾਰਗ 'ਤੇ ਪਿੰਡ ਮੇਹਣਾ ਨੇੜੇ ਚਤਨਯਾ ਸਕੂਲ ਦੀਆਂ 2 ਬੱਸਾਂ ਦੀ ਟਰੱਕ ਨਾਲ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਵਿਚ 27 ਵਿਦਿਆਰਥੀ ਜ਼ਖ਼ਮੀ ਹੋਏ, ਜਿਨ੍ਹਾਂ ’ਚੋਂ 3 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸੜਕ ਹਾਦਸੇ ਮਗਰੋਂ ਬੱਸ ’ਚ ਸਵਾਰ ਵਿਦਿਆਰਥੀਆਂ ’ਚ ਇਕਦਮ ਚੀਕ-ਚਿਹਾੜਾ ਮਚ ਗਿਆ। ਹਾਦਸੇ ਸਬੰਧੀ ਵਿਦਿਆਰਥੀਆਂ ਦੇ ਮਾਪਿਆਂ ਨੂੰ ਜਦੋਂ ਪਤਾ ਲੱਗਾ ਤਾਂ ਉਹ ਤੁਰੰਤ ਘਟਨਾ ਸਥਾਨ ’ਤੇ ਪੁੱਜ ਗਏ। ਨਰਸਰੀ ਤੋਂ ਦੂਜੀ ਕਲਾਸ ਤੱਕ ਦੇ ਨੰਨ੍ਹੇ ਵਿਦਿਆਰਥੀਆਂ ’ਚ ਸੜਕ ਹਾਦਸੇ ਮਗਰੋਂ ਸਹਿਮ ਪੈਦਾ ਹੋ ਗਿਆ। ਸਮਾਜਿਕ ਆਗੂ ਮਹਿੰਦਰਪਾਲ ਲੂੰਬਾ ਨੇ ਦੱਸਿਆ ਕਿ ਹਾਦਸੇ ਕਾਰਨ ਟਰੱਕ ਚਾਲਕ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਬਾਅਦ ’ਚ ਲੋਕਾਂ ਨੇ ਮੌਕੇ ’ਤੇ ਹੀ ਫੜ੍ਹ ਲਿਆ।

ਇਹ ਵੀ ਪੜ੍ਹੋ: ਬਠਿੰਡਾ ਤੋਂ ਵੱਡੀ ਖ਼ਬਰ: ਜ਼ਮੀਨੀ ਝਗੜੇ ਕਾਰਨ ਤਾਏ ਨੇ ਆਪਣੇ 21 ਸਾਲਾ ਭਤੀਜੇ ਨੂੰ ਦਿੱਤਾ ਜ਼ਹਿਰ, ਮੌਤ

ਸਿਵਲ ਹਸਪਤਾਲ ’ਚ ਜ਼ਖਮੀ ਵਿਦਿਆਰਥੀਆਂ ਦਾ ਹਾਲ-ਚਾਲ ਪੁੱਛਣ ਲਈ ਵਿਸ਼ੇਸ਼ ਤੌਰ ’ਤੇ ਹਲਕਾ ਵਿਧਾਇਕਾ ਡਾ. ਅਮਨਦੀਪ ਅਰੋੜਾ ਦੇ ਪਤੀ ਡਾ. ਰਾਕੇਸ਼ ਅਰੋੜਾ ਜਿਨ੍ਹਾਂ ਨੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿਵਾਇਆ। ਥਾਣਾ ਮਹਿਣਾ ਦੇ ਮੁੱਖ ਅਫਸਰ ਰਾਜਿੰਦਰ ਸਿੰਘ ਨੇ ਦੱਸਿਆ ਕਿ ਜ਼ਖਮੀ ਵਿਦਿਆਰਥੀਆਂ ਦਾ ਮੋਗਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਕਰਵਾਇਆ ਜਾ ਰਿਹਾ ਹੈ, ਜਦੋਂਕਿ ਬਹੁਤੇ ਵਿਦਿਆਰਥੀਆਂ ਨੂੰ ਮੁੱਢਲੀ ਡਾਕਟਰੀ ਸਹਾਇਤਾ ਮੁਹੱਈਆਂ ਕਰਵਾਉਣ ਮਗਰੋਂ ਘਰ ਭੇਜ ਦਿੱਤਾ ਗਿਆ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

cherry

This news is Content Editor cherry