Gndu ''ਚ ਵਿਦਿਆਰਥਣ ਦੇ ਥੱਪੜ ਮਾਰਨ ਦੇ ਮਾਮਲੇ ''ਚ ਸੁਰੱਖਿਆ ਮੁਲਾਜ਼ਮਾਂ ''ਤੇ ਸਖ਼ਤ ਕਾਰਵਾਈ
Saturday, Aug 12, 2023 - 06:27 PM (IST)
ਅੰਮ੍ਰਿਤਸਰ (ਜ.ਬ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਇਕ ਸੁਰੱਖਿਆ ਗਾਰਡ ਵੱਲੋਂ ਵਿਦਿਆਰਥਣ ਦੇ ਥੱਪੜ ਮਾਰਨ ਦੇ ਮਾਮਲੇ ਨੂੰ ਲੈ ਕੇ ਦੋ ਸੁਰੱਖਿਆ ਕਰਮੀਆਂ ਨੂੰ ਮੁਅੱਤਲ ਕਰਨ ਤੋਂ ਬਾਅਦ ਰਾਤ ਭਰ ਦਿੱਤਾ ਗਿਆ ਧਰਨਾ ਬੀਤੇ ਸਵੇਰੇ ਸਮਾਪਤ ਕਰ ਦਿੱਤਾ ਗਿਆ। ਆਪਣੀ ਮੰਗ ਨੂੰ ਲੈ ਕੇ ਵਿਦਿਆਰਥੀ ਪੂਰੀ ਰਾਤ ਯੂਨੀਵਰਸਿਟੀ ਦੇ ਗੇਟ ’ਤੇ ਬੈਠੇ ਰਹੇ। ਇਸ ਸਬੰਧੀ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਵਿਦਿਆਰਥੀਆਂ ਦਰਮਿਆਨ ਰਾਤ ਭਰ ਕਈ ਮੀਟਿੰਗਾਂ ਹੋਈਆਂ ਪਰ ਵਿਦਿਆਰਥੀ ਸੁਰੱਖਿਆ ਗਾਰਡਾਂ ਨੂੰ ਹਟਾਉਣ ’ਤੇ ਅੜੇ ਰਹੇ। ਜ਼ਿਕਰਯੋਗ ਹੈ ਕਿ ਬੀਤੀ ਸ਼ਾਮ ਉਸ ਦੇ ਸ਼ਨਾਖਤੀ ਕਾਰਡ ਨੂੰ ਲੈ ਕੇ ਕਾਨੂੰਨ ਵਿਭਾਗ ਦੀ ਵਿਦਿਆਰਥਣ ਅਤੇ ਗੇਟ ’ਤੇ ਤਾਇਨਾਤ ਦੋ ਸੁਰੱਖਿਆ ਕਰਮਚਾਰੀਆਂ ਅਰਜੁਨ ਸਿੰਘ ਅਤੇ ਰਾਜ ਕੁਮਾਰ ਵਿਚਾਲੇ ਬਹਿਸ ਹੋ ਗਈ ਸੀ। ਬਾਅਦ ਵਿਚ ਗਾਰਡ ਵੱਲੋਂ ਵਿਦਿਆਰਥਣ ਨੂੰ ਥੱਪੜ ਮਾਰਨ ਦਾ ਮਾਮਲਾ ਇੰਨਾ ਤੂਲ ਫੜ ਗਿਆ ਕਿ ਵਿਦਿਆਰਥੀਆਂ ਨੇ ਰਾਤ 8 ਵਜੇ ਤੋਂ 11 ਵਜੇ ਤੱਕ ਕਰੀਬ 15 ਘੰਟੇ ਤੱਕ ਜੀ. ਐੱਨ. ਡੀ. ਯੂ. ਦੇ ਮੁੱਖ ਗੇਟ ’ਤੇ ਧਰਨਾ ਦਿੱਤਾ।
ਇਹ ਵੀ ਪੜ੍ਹੋ- ਹਰਸਿਮਰਤ ਬਾਦਲ ਨੇ ਲੋਕ ਸਭਾ ’ਚ ਮੁੜ ਉਭਾਰਿਆ ਬੰਦੀ ਸਿੰਘਾਂ ਦਾ ਮਸਲਾ, ਅਮਿਤ ਸ਼ਾਹ ਨੂੰ ਪੁੱਛੇ ਤਿੱਖੇ ਸਵਾਲ
ਬੀਤੇ ਸਵੇਰੇ ਡੀਨ ਵਿਦਿਆਰਥੀ ਭਲਾਈ ਪ੍ਰੀਤ ਮਹਿੰਦਰ ਸਿੰਘ ਬੇਦੀ, ਮੁੱਖ ਸੁਰੱਖਿਆ ਅਧਿਕਾਰੀ ਕਰਨਲ ਅਮਰਬੀਰ ਸਿੰਘ ਚਾਹਲ, ਏ. ਸੀ .ਪੀ ਸਰਬਜੀਤ ਸਿੰਘ ਬਾਜਵਾ ਨੇ ਵਿਦਿਆਰਥੀ ਜਥੇਬੰਦੀਆਂ ਨਾਲ ਮੀਟਿੰਗ ਕਰ ਕੇ ਦੋਵਾਂ ਸੁਰੱਖਿਆ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਪੂਰੇ ਮਾਮਲੇ ਦੀ ਵਿਭਾਗੀ ਜਾਂਚ ਦਾ ਭਰੋਸਾ ਵੀ ਦਿੱਤਾ।
ਇਹ ਵੀ ਪੜ੍ਹੋ- ਵਿਧਾਇਕ ਸਮੇਤ 7 ਬੰਦਿਆਂ ਦਾ ਕਾਤਲ ਗੈਂਗਸਟਰ ਲੁਧਿਆਣਾ ਤੋਂ ਗ੍ਰਿਫ਼ਤਾਰ, 10 ਸਾਲਾਂ ਤੋਂ ਚੱਲ ਰਿਹਾ ਸੀ ਫ਼ਰਾਰ
ਇਨ੍ਹਾਂ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਸੀ. ਸੀ. ਟੀ. ਵੀ ਕੈਮਰੇ ਠੀਕ ਕਰਵਾਉਣ ਤੋਂ ਇਲਾਵਾ ਜੀ. ਐੱਨ. ਡੀ. ਯੂ. ਕੈਂਪਸ ਵਿਚ ਮਹਿਲਾ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ਕਰਵਾਉਣਗੇ। ਦੂਜੇ ਪਾਸੇ ਵਿਦਿਆਰਥੀ ਆਗੂ ਗੁਰਵਿੰਦਰ ਸਿੰਘ ਨੇ ਦੋਸ਼ ਲਾਇਆ ਕਿ ਜੀ. ਐੱਨ. ਡੀ. ਯੂ. ਵਿਚ ਪਹਿਲਾਂ ਵੀ ਕੈਂਪਸ ਵਿੱਚ ਸੁਰੱਖਿਆ ਕਰਮੀਆਂ ਦੀਆਂ ਮਨਮਾਨੀਆਂ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ ਪਰ ਸੁਰੱਖਿਆ ਵਿਭਾਗ ਨੇ ਨਾ ਤਾਂ ਸੀ. ਸੀ. ਟੀ. ਵੀ. ਕੈਮਰਿਆਂ ਦੀ ਕਾਰਜਪ੍ਰਣਾਲੀ ਵਿਚ ਸੁਧਾਰ ਕਰਨ ਦੀ ਕੋਸ਼ਿਸ਼ ਕੀਤੀ ਅਤੇ ਨਾ ਹੀ 24 ਘੰਟੇ ਰੱਖਣ ਦਾ ਜਿੰਮਾ ਨਹੀਂ ਲਿਆ। ਦੂਜੇ ਪਾਸੇ ਦੋਵਾਂ ਸੁਰੱਖਿਆ ਮੁਲਾਜ਼ਮਾਂ ਨੇ ਆਪਣੇ ’ਤੇ ਲੱਗੇ ਦੋਸ਼ਾਂ ਨੂੰ ਨਕਾਰਦਿਆਂ ਇਸ ਨੂੰ ਪੂਰੀ ਤਰ੍ਹਾਂ ਤੱਥਾਂ ਤੋਂ ਪਰੇ ਦੱਸਿਆ।
ਇਹ ਵੀ ਪੜ੍ਹੋ- ਧੀ ਦਾ ਕਤਲ ਕਰਨ ਮਗਰੋਂ Bike ਨਾਲ ਬੰਨ੍ਹ ਪੂਰੇ ਪਿੰਡ 'ਚ ਘੁਮਾਈ ਸੀ ਮ੍ਰਿਤਕ ਦੇਹ, ਹੁਣ ਪਿਓ ਨੇ ਕੀਤਾ ਸਰੰਡਰ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8