2 ਭੈਣਾਂ ਨੂੰ ਸੱਪ ਨੇ ਡੰਗਿਆ, ਇਕ ਦੀ ਮੌਤ, ਦੂਜੀ ਦੀ ਹਾਲਤ ਨਾਜ਼ੁਕ

Wednesday, Sep 07, 2022 - 12:00 AM (IST)

2 ਭੈਣਾਂ ਨੂੰ ਸੱਪ ਨੇ ਡੰਗਿਆ, ਇਕ ਦੀ ਮੌਤ, ਦੂਜੀ ਦੀ ਹਾਲਤ ਨਾਜ਼ੁਕ

ਰੂਪਨਗਰ : ਨੰਗਲ ਨੇੜੇ ਪੈਂਦੇ ਪਿੰਡ ਬਿਭੋਰ ਸਾਹਿਬ 'ਚੋਂ ਇਕ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ, ਜਿੱਥੇ ਰਾਤ ਸਮੇਂ 2 ਸਕੀਆਂ ਭੈਣਾਂ ਨੂੰ ਜ਼ਹਿਰੀਲੇ ਸੱਪ ਨੇ ਡੰਗ ਲਿਆ। ਇਸ ਦੌਰਾਨ 9 ਸਾਲਾ ਬੱਚੀ ਅੰਕਿਤਾ ਮਹਿਰਾ ਦੀ ਮੌਤ ਹੋ ਗਈ ਤੇ 4 ਸਾਲਾ ਬੱਚੀ ਪਰੂ ਦੀ ਹਾਲਤ ਨਾਜ਼ੁਕ ਹੋਣ ਕਰਕੇ ਉਸ ਨੂੰ ਪੀ.ਜੀ.ਆਈ. ਚੰਡੀਗੜ੍ਹ ਰੈਫਰ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਜਦੋਂ ਦੇਰ ਰਾਤ ਅੰਕਿਤਾ ਨੂੰ ਕੁਝ ਲੜਦਾ ਮਹਿਸੂਸ ਹੋਇਆ ਤਾਂ ਉਸ ਨੇ ਉਠ ਕੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ, ਜਿਨ੍ਹਾਂ ਨੂੰ ਮੌਕੇ 'ਤੇ ਸੱਪ ਦਿਖਾਈ ਦਿੱਤਾ।

ਇਹ ਵੀ ਪੜ੍ਹੋ : ਸੁਰੱਖਿਆ 'ਚ ਸੰਨ੍ਹ! ਸਾਲ ਦੇ ਪਹਿਲੇ 240 ਦਿਨਾਂ ਦੌਰਾਨ ਕਪੂਰਥਲਾ ਜੇਲ੍ਹ 'ਚੋਂ ਬਰਾਮਦ ਹੋਏ 150 ਮੋਬਾਈਲ

ਪਿੰਡ ਵਾਸੀਆਂ ਨੇ ਦੱਸਿਆ ਕਿ ਇਹ ਪਰਿਵਾਰ ਬਹੁਤ ਗਰੀਬ ਹੈ। ਉਨ੍ਹਾਂ ਦੱਸਿਆ ਕਿ ਅੰਕਿਤਾ ਨੂੰ ਰਾਤ ਨੂੰ ਹੀ ਪਰਿਵਾਰਕ ਮੈਂਬਰ ਹਸਪਤਾਲ ਲੈ ਗਏ ਸਨ, ਜਿੱਥੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਰੋਪੜ ਰੈਫਰ ਕਰ ਦਿੱਤਾ ਗਿਆ ਪਰ ਰਸਤੇ 'ਚ ਹੀ ਉਸ ਦੀ ਮੌਤ ਹੋ ਗਈ। ਦੂਜੀ ਬੱਚੀ ਦਾ ਨਾਂ ਪਰੂ ਦੱਸਿਆ ਜਾ ਰਿਹਾ ਹੈ, ਜੋ ਇਸ ਸਮੇਂ ਪੀ.ਜੀ.ਆਈ. ਚੰਡੀਗੜ੍ਹ ਦਾਖਲ ਹੈ। ਬੱਚੀਆਂ ਦੇ ਪਿਤਾ ਦਾ ਨਾਂ ਦੀਪਕ ਮਹਿਰਾ ਹੈ, ਜੋ ਦਿਹਾੜੀ ਕਰਕੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦੇ ਹਨ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News