ਲੱਖਾਂ ਦੀ ਹੈਰੋਇਨ ਤੇ ਡਰੱਗ ਮਨੀ ਸਣੇ 2 ਗ੍ਰਿਫਤਾਰ

01/06/2020 7:04:30 PM

ਮੋਗਾ, (ਆਜ਼ਾਦ)— ਮੋਗਾ ਪੁਲਸ ਦੀ ਐੱਸ. ਟੀ. ਐੱਫ. ਦੀ ਟੀਮ ਨੇ ਲੱਖਾਂ ਰੁਪਏ ਦੀ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਦਕਿ ਹੈਰੋਇਨ ਸਪਲਾਈ ਕਰਨ ਵਾਲੇ 2 ਮੁਲਜ਼ਮਾਂ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਟੀ. ਐੱਫ. ਦੇ ਸਹਾਇਕ ਥਾਣੇਦਾਰ ਬਲਜੀਤ ਸਿੰਘ ਨੇ ਦੱਸਿਆ ਕਿ ਜਦ ਉਹ ਐੱਸ. ਟੀ. ਐੱਫ. ਟੀਮ ਨਾਲ ਦਾਣਾ ਮੰਡੀ ਮੋਗਾ ਵੱਲ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਤਰਾਂ ਵਲੋਂ ਜਾਣਕਾਰੀ ਮਿਲੀ ਕਿ ਵਿਸ਼ਨੂੰ ਉਰਫ ਹੈਰੀ ਨਿਵਾਸੀ ਸੂਰਜ ਨਗਰ ਜ਼ੀਰਾ ਰੋਡ ਮੋਗਾ, ਰਾਹੁਲ ਉਰਫ ਕਾਲੂ ਨਿਵਾਸੀ ਸੂਰਜ ਨਗਰ ਜ਼ੀਰਾ ਰੋਡ ਮੋਗਾ ਤੇ ਕੁਲਦੀਪ ਸਿੰਘ ਨਿਵਾਸੀ ਬੱਗੇਆਣਾ ਬਸਤੀ ਮੋਗਾ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ ਤੇ ਅੱਜ ਉਹ ਭਾਰੀ ਮਾਤਰਾ 'ਚ ਲੱਖਾਂ ਰੁਪਏ ਦੀ ਹੈਰੋਇਨ ਗਾਹਕਾਂ ਨੂੰ ਸਪਲਾਈ ਕਰਨ ਲਈ ਆ ਰਹੇ ਹਨ। ਜਿਸ 'ਤੇ ਐੱਸ. ਟੀ. ਐੱਫ. ਦੀ ਟੀਮ ਨੇ ਛਾਪਾਮਾਰੀ ਕਰ ਕੇ ਵਿਸ਼ਨੂੰ ਉਰਫ ਹੈਰੀ ਅਤੇ ਰਾਹੁਲ ਉਰਫ ਕਾਲੂ ਨੂੰ ਗ੍ਰਿਫਤਾਰ ਕਰ ਲਿਆ। ਉਨ੍ਹਾਂ ਕੋਲੋਂ 38 ਗ੍ਰਾਮ ਹੈਰੋਇਨ ਤੇ 8,230 ਡਰੱਗ ਮਨੀ ਦੇ ਇਲਾਵਾ ਇਕ ਕੰਪਿਊਟਰ ਕੰਡਾ ਬਰਾਮਦ ਕੀਤਾ ਗਿਆ।
ਸਹਾਇਕ ਥਾਣੇਦਾਰ ਬਲਜੀਤ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਤੋਂ ਪੁੱਛਗਿੱਛ ਕਰਨ 'ਤੇ ਉਨ੍ਹਾਂ ਕਿਹਾ ਕਿ ਮੋਹਿਤ ਨਿਵਾਸੀ ਗੁਰੂ ਰਾਮਦਾਸ ਨਗਰ ਮੋਗਾ ਹੈਰੋਇਨ ਸਪਲਾਈ ਕਰਦਾ ਹੈ । ਪੁਲਸ ਵੱਲੋਂ ਛਾਪਾਮਾਰੀ ਕਰ ਕੇ ਕੁਲਦੀਪ ਸਿੰਘ ਅਤੇ ਮੋਹਿਤ ਨੂੰ ਕਾਬੂ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ, ਜਦਕਿ ਕਾਬੂ ਦੋਨੋਂ ਕਥਿਤ ਦੋਸ਼ੀਆਂ ਨੂੰ ਪੁੱਛਗਿੱਛ ਉਪਰੰਤ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਕਥਿਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।


KamalJeet Singh

Content Editor

Related News