3 ਕਰੋੜ ਦੀ ਹੈਰੋਇਨ ਸਮੇਤ 2 ਮੁਲਜ਼ਮ ਕਾਬੂ

Thursday, Jan 23, 2020 - 10:52 PM (IST)

3 ਕਰੋੜ ਦੀ ਹੈਰੋਇਨ ਸਮੇਤ 2 ਮੁਲਜ਼ਮ ਕਾਬੂ

ਤਰਨਤਾਰਨ, (ਰਮਨ)— ਜ਼ਿਲ੍ਹਾ ਤਰਨਤਾਰਨ ਦੀ ਸੀ. ਆਈ. ਏ. ਸਟਾਫ ਪੁਲਸ ਵਲੋਂ 2 ਮੁਲਜ਼ਮਾਂ ਨੂੰ 656 ਗ੍ਰਾਮ ਹੈਰੋਇਨ ਸਣੇ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਫਿਲਹਾਲ ਪੁਲਸ ਨੇ ਇਸ ਸਬੰਧੀ ਥਾਣਾ ਸਿਟੀ ਵਿਖੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦੇ ਹੋਏ ਐੱਸ. ਪੀ. (ਡੀ.) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਦੇ ਸਬ ਇੰਸਪੈਕਟਰ ਸੁਖਦੇਵ ਸਿੰਘ ਵਲੋਂ ਸਣੇ ਪੁਲਸ ਪਾਰਟੀ ਪਿੰਡ ਰਟੌਲ ਨਜ਼ਦੀਕ ਲਿੰਕ ਰੋਡ 'ਤੇ ਗਸ਼ਤ ਕੀਤੀ ਜਾ ਰਹੀ ਸੀ, ਜਿਸ ਦੌਰਾਨ 2 ਵਿਅਕਤੀ ਉਨ੍ਹਾਂ ਨੂੰ ਵੇਖ ਖਿਸਕਣ ਲੱਗੇ। ਜਿਨ੍ਹਾਂ ਨੂੰ ਪੁਲਸ ਪਾਰਟੀ ਨੇ ਤੁਰੰਤ ਕਾਬੂ ਕਰਦੇ ਹੋਏ ਤਲਾਸ਼ੀ ਲਈ। ਐੱਸ. ਪੀ. (ਡੀ.) ਵਾਲੀਆ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਜਿਨ੍ਹਾਂ ਦੀ ਪਛਾਣ ਸ਼ਾਮ ਲਾਲ ਪੁੱਤਰ ਸਹੀਦਾਂ ਰਾਮ ਨਿਵਾਸੀ ਗਿੱਲਵਾਲੀ ਗੇਟ ਅੰਮ੍ਰਿਤਸਰ ਅਤੇ ਸਾਹਿਲ ਮਲਹੋਤਰਾ ਪੁੱਤਰ ਦਿਨਾਰ ਮਲਹੋਤਰਾ ਨਿਵਾਸੀ ਗੁਰੂ ਰਾਮਦਾਸ ਕਾਲੋਨੀ ਅੰਮ੍ਰਿਤਸਰ ਵਜੋਂ ਹੋਈ ਹੈ। ਜਿਨ੍ਹਾਂ ਦੀ ਤਲਾਸ਼ੀ ਲੈਣ ਉਪਰੰਤ ਇਨ੍ਹਾਂ ਕੋਲੋਂ ਕੁੱਲ 656 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ, ਜਿਸ ਤਹਿਤ ਥਾਣਾ ਸਿਟੀ ਤਰਨਤਾਰਨ ਵਿਖੇ ਮਾਮਲਾ ਦਰਜ ਕਰ ਕੇ ਅਗਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਐੱਸ. ਪੀ. ਡੀ. ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ ਕਰੀਬ 3 ਕਰੋੜ ਰੁਪਏ ਦੱਸੀ ਜਾ ਰਹੀ ਹੈ।


author

KamalJeet Singh

Content Editor

Related News