29 ਪੇਟੀਆਂ ਸ਼ਰਾਬ ਸਣੇ 2 ਸਮੱਗਲਰ ਗ੍ਰਿਫਤਾਰ
Monday, Jun 12, 2017 - 07:22 AM (IST)
ਲੁਧਿਆਣਾ, (ਮਹੇਸ਼)- ਸ਼ਰਾਬ ਸਮੱਗਲਿੰਗ ਦੇ ਦੋਸ਼ ਵਿਚ 2 ਸਮੱਗਲਰਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ 29 ਪੇਟੀਆਂ ਸ਼ਰਾਬ ਬਰਾਮਦ ਕੀਤੀ ਗਈ ਹੈ।
ਸਦਰ ਪੁਲਸ ਸਟੇਸ਼ਨ ਮੁਖੀ ਸੰਦੀਪ ਮਲਿਕ ਨੇ ਦੱਸਿਆ ਕਿ ਬਸੰਤ ਐਵੇਨਿਊ ਚੌਕੀ ਮੁਖੀ ਏ. ਐੱਸ. ਆਈ. ਰਵਿੰਦਰ ਕੁਮਾਰ ਦੀ ਟੀਮ ਨੇ ਸੂਚਨਾ ਦੇ ਆਧਾਰ 'ਤੇ ਸਪੈਸ਼ਲ ਨਾਕਾਬੰਦੀ ਦੌਰਾਨ ਭਾਈ ਬਾਲਾ ਕਾਲੋਨੀ ਦੇ ਅਵਤਾਰ ਸਿੰਘ ਨੂੰ ਸਕੂਟਰ ਸਮੇਤ ਕਾਬੂ ਕਰ ਕੇ ਉਸ ਕੋਲੋਂ 1 ਪੇਟੀ ਸ਼ਰਾਬ ਬਰਾਮਦ ਕੀਤੀ। ਬਾਅਦ ਵਿਚ ਉਸ ਦੀ ਨਿਸ਼ਾਨਦੇਹੀ 'ਤੇ ਉਸ ਦੇ ਘਰੋਂ 27 ਪੇਟੀਆਂ ਸ਼ਰਾਬ ਦੀਆਂ ਹੋਰ ਬਰਾਮਦ ਕੀਤੀਆਂ ਗਈਆਂ।
ਇਸੇ ਤਰ੍ਹਾਂ ਭਾਈ ਬਾਲਾ ਕਾਲੋਨੀ ਦੇ ਮਾਨਕ ਨੂੰ ਧਾਂਦਰਾ ਰੋਡ 'ਤੇ ਗ੍ਰਿਫਤਾਰ ਕਰ ਕੇ ਉਸ ਕੋਲੋਂ 1 ਪੇਟੀ ਸ਼ਰਾਬ ਬਰਾਮਦ ਕੀਤੀ ਗਈ। ਦੋਵਾਂ ਦੋਸ਼ੀਆਂ ਖਿਲਾਫ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
