2 ਕਰੋੜ ਦੀ ਹੈਰੋਇਨ ਸਣੇ 2 ਤਸਕਰਾਂ ਨੂੰ ਕੀਤਾ ਕਾਬੂ
Saturday, Aug 03, 2024 - 04:59 PM (IST)

ਫਿਰੋਜ਼ਪੁਰ (ਮਲਹੋਤਰਾ, ਪਰਮਜੀਤ, ਖੁੱਲਰ) : ਸੀ. ਆਈ. ਏ. ਸਟਾਫ਼ ਦੀ ਟੀਮ ਨੇ ਸੂਚਨਾ ਦੇ ਆਧਾਰ ’ਤੇ ਨਾਕਾ ਲਗਾ ਕੇ 2 ਤਸਕਰਾਂ ਨੂੰ 2 ਕਰੋੜ ਰੁਪਏ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਐੱਸ. ਆਈ. ਬਲਰਾਜ ਸਿੰਘ ਦੇ ਅਨੁਸਾਰ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅਰਸ਼ਪ੍ਰੀਤ ਸਿੰਘ ਅਤੇ ਸੁਰਿੰਦਰਪਾਲ ਸਿੰਘ ਵਾਸੀ ਜ਼ਿਲ੍ਹਾ ਫਾਜ਼ਿਲਕਾ ਵੱਡੇ ਪੱਧਰ ’ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਦਾ ਕੰਮ ਕਰਦੇ ਹਨ ਅਤੇ ਇਸ ਸਮੇਂ ਉਹ ਦੋਵੇਂ ਬਿਨਾਂ ਨੰਬਰ ਦੇ ਮੋਟਰਸਾਈਕਲ ’ਤੇ ਮਾਲ ਦੀ ਡਿਲੀਵਰੀ ਦੇਣ ਦੇ ਲਈ ਫਿਰੋਜ਼ਪੁਰ ਵੱਲ ਆ ਰਹੇ ਹਨ।
ਐੱਸ. ਆਈ. ਨੇ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਕਿਲੇਵਾਲਾ ਚੌਂਕ ਤੋਂ ਖਾਈ ਰੋਡ ’ਤੇ ਨਾਕਾ ਲਾਇਆ ਹੋਇਆ ਸੀ ਤਾਂ ਬਿਨਾਂ ਨੰਬਰ ਦੇ ਮੋਟਰਸਾਈਕਲ ’ਤੇ ਆ ਰਹੇ ਉਕਤ ਦੋਹਾਂ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 400 ਗ੍ਰਾਮ ਹੈਰੋਇਨ ਬਰਾਮਦ ਹੋਈ। ਤਸਕਰਾਂ ਦੇ ਖ਼ਿਲਾਫ਼ ਥਾਣਾ ਸਿਟੀ ’ਚ ਪਰਚਾ ਦਰਜ ਕਰਨ ਉਪਰੰਤ ਉਨ੍ਹਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।