ਦਿੱਲੀ ਤੋਂ ਆਈਸ ਲਿਆ ਕੇ ਆਸ-ਪਾਸ ਦੇ ਇਲਾਕਿਆਂ ''ਚ ਸਪਲਾਈ ਕਰਨ ਵਾਲੇ 2 ਸਮੱਗਲਰ ਕਾਬੂ
Saturday, Apr 26, 2025 - 04:07 AM (IST)

ਲੁਧਿਆਣਾ (ਗੌਤਮ/ਰਿਸ਼ੀ) : ਨਸ਼ਾ ਸਮੱਗਲਰਾਂ ਖਿਲਾਫ ਛੇੜੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਕ੍ਰਾਈਮ ਸ਼ਾਖਾ ਨੇ ਕਾਰ ਸਵਾਰ 2 ਨਸ਼ਾ ਸਮੱਗਲਰਾਂ ਨੂੰ ਕਾਬੂ ਕਰ ਲਿਆ। ਪੁਲਸ ਨੇ ਮੁਲਜ਼ਮਾਂ ਤੋਂ 54 ਗ੍ਰਾਮ ਆਈਸ ਬਰਾਮਦ ਕੀਤੀ ਹੈ।
ਮੁਲਜ਼ਮਾਂ ਖਿਲਾਫ ਪੁਲਸ ਨੇ ਥਾਣਾ ਫੋਕਲ ਪੁਆਇੰਟ ’ਚ ਨਸ਼ਾ ਸਮੱਗਲਿੰਗ ਕਰਨ ਦੇ ਦੋਸ਼ ’ਚ ਕੇਸ ਦਰਜ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਦੀ ਪਛਾਣ ਗੁਰੂ ਅੰਗਦ ਦੇਵ ਕਾਲੋਨੀ ਦੇ ਰਹਿਣ ਵਾਲੇ ਅਵੀ ਗੁਪਤਾ ਉਰਫ ਅਵੀ ਅਤੇ ਪ੍ਰਿਤਪਾਲ ਸਿੰਘ ਉਰਫ ਸੋਨੂ ਦੇ ਰੂਪ ’ਚ ਕੀਤੀ ਹੈ। ਮੁਲਜ਼ਮਾਂ ਨੂੰ ਪੁਲਸ ਨੇ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ’ਤੇ ਲਿਆ ਹੈ। ਇੰਸਪੈਕਟਰ ਬੇਅੰਤ ਜੁਨੇਜਾ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਚੈਕਿੰਗ ਲਈ ਜੀਵਨ ਨਗਰ ਚੌਕ ’ਚ ਨਾਕਾਬੰਦੀ ਕਰ ਕੇ ਚੈਕਿੰਗ ਕਰ ਰਹੀ ਸੀ ਤਾਂ ਏ. ਐੱਸ. ਆਈ. ਰਾਜ ਕੁਮਾਰ ਨੂੰ ਸੂਚਨਾ ਮਿਲੀ ਕਿ ਉਕਤ ਮੁਲਜ਼ਮ ਦਿੱਲੀ ਤੋਂ ਆਈਸ ਲਿਆ ਕੇ ਲੁਧਿਆਣਾ ਅਤੇ ਆਸ-ਪਾਸ ਦੇ ਇਲਾਕਿਆਂ ’ਚ ਸਪਲਾਈ ਕਰਦੇ ਹਨ ਅਤੇ ਹੁਣ ਵੀ ਸਫੈਦ ਰੰਗ ਦੀ ਆਈ-10 ’ਚ ਨਸ਼ਾ ਸਪਲਾਈ ਕਰਨ ਲਈ ਕਿਸੇ ਗਾਹਕ ਦਾ ਇੰਤਜ਼ਾਰ ਕਰ ਰਹੇ ਹਨ।
ਇਹ ਵੀ ਪੜ੍ਹੋ : ਦੋਸਤ ਨਾਲ ਨਸ਼ਾ ਕਰਨ ਦੇ ਗਏ ਨੌਜਵਾਨ ਦੀ ਓਵਰਡੋਜ਼ ਨਾਲ ਹੋਈ ਮੌਤ
ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਦੀ ਟੀਮ ਨੇ ਜੀਵਨ ਨਗਰ ਚੌਕ ਦੇ ਕੋਲ ਆਟਾ ਚੱਕੀ ਦੇ ਸਾਹਮਣੇ ਛਾਪਾ ਮਾਰ ਕੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਜਦੋਂ ਮੁਲਜ਼ਮਾਂ ਦੀ ਤਲਾਸ਼ੀ ਲਈ ਗਈ ਤਾਂ ਮੁਲਜ਼ਮ ਅਵੀ ਗੁਪਤਾ ਤੋਂ 24 ਗ੍ਰਾਮ ਅਤੇ ਮੁਲਜ਼ਮ ਪ੍ਰਿਤਪਾਲ ਸਿੰਘ ਤੋਂ 30 ਗ੍ਰਾਮ ਆਈਸ ਬਰਾਮਦ ਕੀਤੀ ਗਈ। ਮੁੱਢਲੀ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਮੁਲਜ਼ਮ ਅਵੀ ਬੀ. ਬੀ. ਏ. ਪਾਸ ਹੈ ਅਤੇ ਦੂਜਾ ਮੁਲਜ਼ਮ ਇਕ ਫੈਕਟਰੀ ’ਚ ਕੰਮ ਕਰਦਾ ਹੈ। ਮੁਲਜ਼ਮ ਤੋਂ ਪੁੱਛਗਿੱਛ ਕਰ ਕੇ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ ਨਸ਼ਾ ਕਿਥੋਂ ਖਰੀਦ ਕੇ ਲਿਆਉਂਦੇ ਸਨ ਅਤੇ ਕਿਨ੍ਹਾਂ ਇਲਾਕਿਆਂ ’ਚ ਸਪਲਾਈ ਕਰਦੇ ਸਨ। ਮੁਲਜ਼ਮਾਂ ਤੋਂ ਹੋਰਨਾਂ ਨਸ਼ਾ ਸਮੱਗਲਰਾਂ ਸਬੰਧੀ ਵੀ ਪਤਾ ਲਗਾਇਆ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8