50 ਲੱਖ ਰੁਪਏ ਦੀ ਹੈਰੋਇਨ ਸਮੇਤ 2 ਤਸਕਰ ਗ੍ਰਿਫ਼ਤਾਰ
Saturday, Dec 21, 2024 - 02:46 PM (IST)
ਫਿਰੋਜ਼ਪੁਰ (ਮਲਹੋਤਰਾ) : ਸਪੈਸ਼ਲ ਟਾਸਕ ਫੋਰਸ ਦੀ ਟੀਮ ਨੇ 50 ਲੱਖ ਰੁਪਏ ਦੀ ਹੈਰੋਇਨ ਸਮੇਤ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਏ. ਐੱਸ. ਆਈ. ਸਤਪਾਲ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ 'ਚ ਟੀਮ ਸਤਲੁਜ ਦਰਿਆ ਕਿਨਾਰੇ ਗਸ਼ਤ 'ਤੇ ਸੀ ਤਾਂ ਪਿੰਡ ਹਬੀਬਕੇ ਵਿਚ ਕੱਚੇ ਬੰਨ੍ਹ ਦੇ ਕੋਲ 2 ਸ਼ੱਕੀ ਵਿਅਕਤੀਆਂ ਨੇ ਪੁਲਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ।
ਉਨ੍ਹਾਂ ਨੂੰ ਹਿਰਾਸਤ ਵਿਚ ਲੈ ਕੇ ਜਦੋਂ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 100 ਗ੍ਰਾਮ ਹੈਰੋਇਨ ਮਿਲੀ। ਦੋਸ਼ੀਆਂ ਦੀ ਪਛਾਣ ਵਿਕਰਮ ਸੋਨੂੰ ਪਿੰਡ ਚਾਂਦੀਵਾਲਾ ਅਤੇ ਬਿੱਟੂ ਪਿੰਡ ਅਲੀਕੇ ਵਜੋਂ ਹੋਈ ਹੈ। ਦੋਹਾਂ ਦੇ ਖ਼ਿਲਾਫ਼ ਥਾਣਾ ਸਦਰ ਵਿਚ ਪਰਚਾ ਦਰਜ ਕਰਨ ਉਪਰੰਤ ਉਨ੍ਹਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।