ਫਗਵਾੜਾ ''ਚ ਹੈਰੋਇਨ ਸਮੇਤ 2 ਤਸਕਰ ਗ੍ਰਿਫ਼ਤਾਰ, ਥਾਣਾ ਸਦਰ ਪੁਲਸ ਨੇ 6 ਗ੍ਰਾਮ ਹੈਰੋਇਨ ਕੀਤੀ ਬਰਾਮਦ

Thursday, Nov 12, 2026 - 07:13 AM (IST)

ਫਗਵਾੜਾ ''ਚ ਹੈਰੋਇਨ ਸਮੇਤ 2 ਤਸਕਰ ਗ੍ਰਿਫ਼ਤਾਰ, ਥਾਣਾ ਸਦਰ ਪੁਲਸ ਨੇ 6 ਗ੍ਰਾਮ ਹੈਰੋਇਨ ਕੀਤੀ ਬਰਾਮਦ

ਫਗਵਾੜਾ (ਜਲੋਟਾ) : ਥਾਣਾ ਸਦਰ ਫਗਵਾੜਾ ਦੀ ਪੁਲਸ ਨੇ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ''ਚੋਂ 6 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕਾਲੂ ਸਿੰਘ ਵਾਸੀ ਨੰਗਲ ਕਾਲੋਨੀ, ਥਾਣਾ ਸਿਟੀ ਫਗਵਾੜਾ ਅਤੇ ਡਿਗਰ ਗੋਸਵਾਮੀ ਵਾਸੀ ਪਿੰਡ ਗੁੱਲਰ ਬੋਚ, ਥਾਣਾ ਗਦਰਪੁਰ, ਤਹਿਸੀਲ ਬਾਜਪੁਰ, ਜ਼ਿਲ੍ਹਾ ਊਧਮ ਸਿੰਘ ਨਗਰ, ਉੱਤਰਾਖੰਡ, ਹਾਲ ਵਾਸੀ ਪਿੰਡ ਖਜੂਰਲਾ, ਥਾਣਾ ਸਦਰ ਫਗਵਾੜਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਸਰਕਾਰ ਨੇ ਲੰਬੇ ਸਮੇਂ ਤੋਂ ਕਾਬਜ ਨਗਰ ਨਿਗਮ ਅਧਿਕਾਰੀਆਂ ਨੂੰ ਦਿਖਾਇਆ ਲੁਧਿਆਣਾ ਤੋਂ ਬਾਹਰ ਦਾ ਰਸਤਾ

ਪੁਲਸ ਵੱਲੋਂ ਤਲਾਸ਼ੀ ਲੈਣ ''ਤੇ ਉਨ੍ਹਾਂ ਦੇ ਕਬਜ਼ੇ ''ਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21-61-85 ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਜਾਂਚ ਦਾ ਦੌਰ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8s

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News