ਅੰਮ੍ਰਿਤਸਰ 'ਚ DIR ਦੀ ਵੱਡੀ ਸਫ਼ਲਤਾ! 25 ਕਰੋੜ ਦੀ ਹੈਰੋਇਨ ਸਮੇਤ 2 ਸਮੱਗਲਰ ਗ੍ਰਿਫ਼ਤਾਰ
Monday, Jan 12, 2026 - 01:30 PM (IST)
ਅੰਮ੍ਰਿਤਸਰ (ਨੀਰਜ)- ਡੀ. ਆਰ. ਆਈ. (ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ) ਦੀ ਟੀਮ ਨੇ ਇਕ ਵੱਡੀ ਕਾਰਵਾਈ ਕਰਦਿਆਂ 25 ਕਰੋੜ ਰੁਪਏ ਦੀ ਹੈਰੋਇਨ ਸਮੇਤ 2 ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਡੀ. ਆਰ. ਆਈ. ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਫ਼ਰੀਦਕੋਟ-ਲੁਧਿਆਣਾ ਹਾਈਵੇਅ ਰਾਹੀਂ ਨਸ਼ੇ ਦੀ ਸਪਲਾਈ ਹੋਣੀ ਹੈ। ਇਸ ਪੁਖ਼ਤਾ ਸੂਚਨਾ ਦੇ ਆਧਾਰ ’ਤੇ ਨਾਕਾਬੰਦੀ ਕਰਕੇ ਇਕ ਸ਼ੱਕੀ ਕਾਰ ਨੂੰ ਰੋਕਿਆ ਗਿਆ, ਜਿਸ ਵਿਚ ਦੋ ਲੋਕ ਸਵਾਰ ਸਨ। ਕਾਰ ਦੀ ਡੂੰਘਾਈ ਨਾਲ ਤਲਾਸ਼ੀ ਲੈਣ ’ਤੇ ਉਸ ’ਚੋਂ ਹੈਰੋਇਨ ਦੀ ਖੇਪ ਬਰਾਮਦ ਕੀਤੀ ਗਈ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਭਿਆਨਕ ਹਾਦਸੇ ਨੇ ਵਿਛਾਏ ਸੱਥਰ, ਨੌਜਵਾਨ ਦੀ ਤੜਫ਼-ਤੜਫ਼ ਕੇ ਨਿਕਲੀ ਜਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
