ਛੋਟੇ ਹਾਥੀ ’ਚ ਨਾਜਾਇਜ਼ ਸ਼ਰਾਬ ਲੈ ਕੇ ਜਾਂਦੇ 2 ਸਮੱਗਲਰ ਕਾਬੂ, 10 ਪੇਟੀਆਂ ਬਰਾਮਦ

Tuesday, Jun 03, 2025 - 07:48 AM (IST)

ਛੋਟੇ ਹਾਥੀ ’ਚ ਨਾਜਾਇਜ਼ ਸ਼ਰਾਬ ਲੈ ਕੇ ਜਾਂਦੇ 2 ਸਮੱਗਲਰ ਕਾਬੂ, 10 ਪੇਟੀਆਂ ਬਰਾਮਦ

ਲੁਧਿਆਣਾ (ਗੌਤਮ) : ਸਪੈਸ਼ਲ ਸੈੱਲ ਦੀ ਟੀਮ ਨੇ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ 2 ਸ਼ਰਾਬ ਸਮੱਗਲਰਾਂ ਨੂੰ ਕਾਬੂ ਕੀਤਾ। ਸ਼ਰਾਬ ਸਮੱਗਲਰ ਛੋਟੇ ਹਾਥੀ ’ਚ ਨਾਜਾਇਜ਼ ਸ਼ਰਾਬ ਸਪਲਾਈ ਕਰਨ ਜਾ ਰਹੇ ਸਨ। ਪੁਲਸ ਨੇ ਮੁਲਜ਼ਮਾਂ ਤੋਂ 10 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਸ ਨੇ ਮੁਲਜ਼ਮਾਂ ਖਿਲਾਫ ਥਾਣਾ ਸਾਹਨੇਵਾਲ ’ਚ ਸ਼ਰਾਬ ਦੀ ਸਮੱਗਲਿੰਗ ਕਰਨ ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਦੀ ਪਛਾਣ ਅਮਨਦੀਪ ਸਿੰਘ ਅਤੇ ਸ਼ਰਵਣ ਕੁਮਾਰ ਵਾਸੀ ਪਿੰਡ ਪਵੇ ਵਜੋਂ ਕੀਤੀ ਹੈ।

ਇਹ ਵੀ ਪੜ੍ਹੋ : ਭਾਣਜੀ ਦੇ ਸ਼ਗਨ ਤੋਂ ਪਰਤ ਰਹੇ ਮਾਮੇ ਨਾਲ ਵਾਪਰ ਗਿਆ ਹਾਦਸਾ, ਧੀ ਵੀ ਜ਼ਖਮੀ

ਇੰਸਪੈਕਟਰ ਨਵਦੀਪ ਸਿੰਘ ਨੇ ਦੱਸਿਆ ਕਿ ਜਦੋਂ ਐੱਸ. ਆਈ. ਮੁਹੰਮਦ ਸਦੀਕ ਦੀ ਟੀਮ ਪੂਰਬੀ ਮੇਨ ਚੌਕ ’ਤੇ ਨਾਕਾਬੰਦੀ ਕਰ ਕੇ ਚੈਕਿੰਗ ਕਰ ਰਹੀ ਸੀ ਤਾਂ ਉਕਤ ਮੁਲਜ਼ਮ ਛੋਟੇ ਹਾਥੀ ’ਚ ਆ ਰਹੇ ਸਨ, ਜਦੋਂ ਉਨ੍ਹਾਂ ਨੂੰ ਚੈਕਿੰਗ ਲਈ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਨ੍ਹਾਂ ਛੋਟੇ ਹਾਥੀ ਨੂੰ ਲੈ ਕੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਟੀਮ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਜਦੋਂ ਛੋਟੇ ਹਾਥੀ ਦੀ ਤਲਾਸ਼ੀ ਲਈ ਗਈ ਤਾਂ ਉਸ ’ਚੋਂ 10 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਮੁਲਜ਼ਮਾਂ ਤੋਂ ਪੁੱਛਗਿੱਛ ਕਰ ਕੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ ਨਾਜਾਇਜ਼ ਸ਼ਰਾਬ ਕਿਥੋਂ ਲਿਆਉਂਦੇ ਸੀ ਅਤੇ ਕਿਹੜੇ ਇਲਾਕਿਆਂ ’ਚ ਸਪਲਾਈ ਕਰਦੇ ਸਨ। ਮੁਲਜ਼ਮਾਂ ਖਿਲਾਫ ਦਰਜ ਹੋਰ ਮਾਮਲਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News