ਨਸ਼ੀਲੇ ਪਦਾਰਥਾਂ ਸਣੇ 2 ਸਮੱਗਲਰ ਕਾਬੂ

07/16/2017 6:46:52 AM

ਸੁਲਤਾਨਪੁਰ ਲੋਧੀ, (ਸੋਢੀ)- ਥਾਣਾ ਸੁਲਤਾਨਪੁਰ ਲੋਧੀ ਪੁਲਸ ਨੇ ਇੰਸਪੈਕਟਰ ਸਰਬਜੀਤ ਸਿੰਘ ਦੀ ਅਗਵਾਈ ਹੇਠ ਨਸ਼ੀਲੇ ਪਦਾਰਥਾਂ ਦਾ ਕਾਰੋਬਾਰ ਕਰਦੇ 2 ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੁਲਤਾਨਪੁਰ ਲੋਧੀ ਦੇ ਡੀ. ਐੱਸ. ਪੀ. ਵਰਿਆਮ ਸਿੰਘ ਖਹਿਰਾ ਨੇ ਦੱਸਿਆ ਕਿ ਏ. ਐੱਸ. ਆਈ. ਅਸ਼ੋਕ ਕੁਮਾਰ ਚੌਕੀ ਇੰਚਾਰਜ ਡੱਲਾ ਨੇ ਤਾਸ਼ਪੁਰ ਟੀ-ਪੁਆਇੰਟ 'ਤੇ ਨਾਕਾਬੰਦੀ ਕਰਕੇ ਟਾਟਾ ਸੂਮੋ ਗੱਡੀ ਪੀ. ਬੀ.-08, ਏ. ਐੱਮ.-2163 ਨੂੰ ਰੋਕਿਆ ਤੇ ਗੱਡੀ ਚਾਲਕ ਕੁਲਦੀਪ ਸਿੰਘ ਉਰਫ ਕਾਲੂ ਪੁੱਤਰ ਬਲਵਿੰਦਰ ਸਿੰਘ ਨਿਵਾਸੀ ਪਿੰਡ ਤੋਤੀ ਕੋਲੋਂ 110 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ, ਜਿਸ ਨੂੰ ਗ੍ਰਿਫਤਾਰ ਕਰਕੇ ਧਾਰਾ 22, 61, 85 ਤਹਿਤ ਕੇਸ ਦਰਜ ਕਰਨ ਉਪਰੰਤ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਸ ਨੂੰ ਮਾਣਯੋਗ ਜੱਜ ਸਾਹਿਬ ਨੇ ਜੇਲ ਭੇਜ ਦਿੱਤਾ ਹੈ। ਇਕ ਹੋਰ ਦਰਜ ਕੀਤੇ ਨਸ਼ਿਆਂ ਦੇ ਕੇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਹਰਜੀਤ ਸਿੰਘ ਇੰਚਾਰਜ ਪੁਲਸ ਚੌਕੀ ਮੋਠਾਂਵਾਲਾ ਨੇ ਪੁਲਸ ਗਸ਼ਤ ਦੌਰਾਨ ਪਿੰਡ ਫੌਜੀ ਕਾਲੋਨੀ ਨੇੜਿਓਂ 40 ਨਸ਼ੀਲੀਆਂ ਗੋਲੀਆਂ ਲੈ ਕੇ ਜਾ ਰਹੇ ਮੁਲਜ਼ਮ ਹਰਪ੍ਰੀਤ ਸਿੰਘ ਉਰਫ ਲੱਕੀ ਪੁੱਤਰ ਸੁਖਦੇਵ ਸਿੰਘ ਨਿਵਾਸੀ ਸੁਲਤਾਨਪੁਰ ਰੂਰਲ ਨੂੰ ਕਾਬੂ ਕਰ ਲਿਆ। ਜਿਸ ਨੂੰ ਵੀ ਅਦਾਲਤ 'ਚ ਪੇਸ਼ ਕਰਨ ਉਪਰੰਤ ਜੇਲ ਭੇਜ ਦਿੱਤਾ ਗਿਆ ਹੈ। ਇਸ ਮੌਕੇ 'ਤੇ ਐੱਸ. ਐੱਚ. ਓ. ਦੇ ਨਾਲ ਥਾਣਾ ਸੁਲਤਾਨਪੁਰ ਲੋਧੀ ਦੇ ਮੁਖ ਮੁਣਸ਼ੀ ਬਲਕਾਰ ਸਿੰਘ ਤੇ ਰੀਡਰ ਅਮਰਜੀਤ ਸਿੰਘ ਹੌਲਦਾਰ ਨੇ ਵੀ ਸ਼ਿਰਕਤ ਕੀਤੀ।


Related News