ਬਰਫ ਹੇਠਾਂ ਦੱਬਣ ਕਾਰਨ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਿਕ ਮੈਂਬਰਾਂ ਲਈ ਕੈਪਟਨ ਦਾ ਵੱਡਾ ਐਲਾਨ

04/27/2021 8:55:11 AM

ਬੋਹਾ (ਬਾਂਸਲ) : ਕੇਂਦਰ ਸ਼ਾਸਿਤ ਪ੍ਰਦੇਸ਼ ਲੇਹ-ਲੱਦਾਖ ਦੇ ਸਿਆਚਿਨ ਖੇਤਰ ਵਿੱਚ ਥਰਡ ਗਲੇਸ਼ੀਅਰ ’ਤੋਂ ਬਰਫ ਦੇ ਤੋਦੇ ਡਿੱਗਣ ਕਾਰਨ 21 ਪੰਜਾਬ ਰੈਜੀਮੈਂਟ ਵੈਬਰੂ ਦੇ 6 ਜਵਾਨ ਬਰਫ ਹੇਠ ਦੱਬੇ ਗਏ, ਜਿਨ੍ਹਾਂ ਵਿਚੋਂ 2 ਜਵਾਨਾਂ ਦੀ ਮੌਤ ਹੋ ਗਈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 21 ਪੰਜਾਬ ਰੈਜੀਮੈਂਟ ਦੇ ਸਿਪਾਹੀ ਪ੍ਰਭਜੀਤ ਸਿੰਘ ਅਤੇ ਸਿਪਾਹੀ ਅਮਰਦੀਪ ਸਿੰਘ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਦਾ ਐਕਸ-ਗ੍ਰੇਸ਼ੀਆ ਮੁਆਵਜ਼ਾ ਅਤੇ ਇਕ-ਇਕ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ : ਫਰੀਦਕੋਟ 'ਚ ਇਨਸਾਨੀਅਤ ਸ਼ਰਮਸਾਰ, ਕੂੜੇ ਦੇ ਢੇਰ 'ਚੋਂ ਮਿਲਿਆ 'ਨਵਜੰਮਿਆ ਬੱਚਾ'

ਬਹਾਦਰ ਫ਼ੌਜੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਪਣੀ ਜਾਨ ਜ਼ੋਖਮ ਵਿਚ ਪਾ ਕੇ ਮੁਲਕ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਇਹ ਜਵਾਨ ਸ਼ਹੀਦ ਹੋਏ ਹਨ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਸਮਰਪਿਤ ਭਾਵਨਾ ਬਾਕੀ ਫ਼ੌਜੀਆਂ ਨੂੰ ਆਪਣੀ ਡਿਊਟੀ ਹੋਰ ਵੀ ਸਮਰਪਣ ਅਤੇ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਤ ਕਰਦੀ ਰਹੇਗੀ। ਦੱਸਣਯੋਗ ਹੈ ਕਿ ਸਿਆਚਿਨ ਗਲੇਸ਼ੀਅਰ ਵਿਚ ਬਰਫੀਲੇ ਤੂਫਾਨ ਕਾਰਨ ਦੋਵੇਂ ਜਵਾਨਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਕੋਰੋਨਾ : ਪੰਜਾਬ ਦੇ ਇਨ੍ਹਾਂ 6 ਜ਼ਿਲ੍ਹਿਆਂ 'ਚ ਹਾਲਾਤ ਚਿੰਤਾਜਨਕ, 15 ਫ਼ੀਸਦੀ ਤੋਂ ਉੱਪਰ 'Positivity Rate'

ਮਾਨਸਾ ਜ਼ਿਲ੍ਹੇ ਦੇ ਪਿੰਡ ਹਾਕਮਵਾਲਾ ਦਾ ਸਿਪਾਹੀ ਪ੍ਰਭਜੀਤ ਸਿੰਘ (23) ਪੁੱਤਰ ਜਗਪਾਲ ਸਿੰਘ ਅਤੇ ਉਸ ਦਾ ਸਾਥੀ ਅਮਰਦੀਪ ਸਿੰਘ (23) ਜੋ ਪਿੰਡ ਕਰਮਗੜ੍ਹ ਬਰਨਾਲਾ ਦਾ ਦੱਸਿਆ ਜਾ ਰਿਹਾ ਹੈ, ਦੀ ਮੌਤ ਹੋ ਗਈ। ਪ੍ਰਭਜੀਤ ਸਿੰਘ ਦੀ ਮ੍ਰਿਤਕ ਦੇਹ ਮੰਗਲਵਾਰ ਸ਼ਾਮ ਤੱਕ ਪਿੰਡ ਹਾਕਮਵਾਲਾ ਵਿੱਚ ਪੁੱਜਣ ਦੀ ਸੰਭਾਵਨਾ ਹੈ। ਸਿਪਾਹੀ ਪ੍ਰਭਜੀਤ ਸਿੰਘ ਆਪਣੇ ਪਿੱਛੇ ਮਾਪੇ ਅਤੇ ਇਕ ਵੱਡਾ ਭਰਾ ਛੱਡ ਗਿਆ। ਇਸੇ ਤਰ੍ਹਾਂ ਸਿਪਾਹੀ ਅਮਰਦੀਪ ਸਿੰਘ ਆਪਣੇ ਪਿੱਛੇ ਪਿਤਾ ਅਤੇ ਇਕ ਛੋਟੀ ਭੈਣ ਛੱਡ ਗਿਆ। 
ਨੋਟ : ਦੇਸ਼ ਖ਼ਾਤਰ ਆਪਣੀਆਂ ਜਾਨਾਂ ਵਾਰਨ ਵਾਲੇ ਜਵਾਨਾਂ ਬਾਰੇ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News