ਚੋਰੀ ਦੇ ਮੋਟਰਸਾਈਕਲ ਸਮੇਤ 2 ਕਾਬੂ
Tuesday, Oct 03, 2017 - 06:38 AM (IST)

ਬਨੂੜ,(ਗੁਰਪਾਲ)- ਥਾਣਾ ਬਨੂੜ ਦੀ ਪੁਲਸ ਨੇ 2 ਨੌਜਵਾਨਾਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।
ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸ. ਸ਼ਮਿੰਦਰ ਸਿੰਘ ਨੇ ਦੱਸਿਆ ਕਿ ਰੁਪਿੰਦਰ ਸਿੰਘ ਵਾਸੀ ਪਿੰਡ ਈਸਾਪੁਰ ਥਾਣਾ ਡੇਰਾਬਸੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਦੁਸਹਿਰੇ ਵਾਲੇ ਦਿਨ ਜਦੋਂ ਉਹ ਬਨੂੜ ਅਨਾਜ ਮੰਡੀ ਵਿਚ ਮਨਾਏ ਜਾ ਰਹੇ ਤਿਉਹਾਰ ਨੂੰ ਦੇਖਣ ਆਇਆ ਸੀ ਤਾਂ ਮੋਟਰਸਾਈਕਲ ਅਨਾਜ ਮੰਡੀ ਵਿਚੋਂ ਚੋਰੀ ਹੋ ਗਿਆ। ਉਨ੍ਹਾਂ ਦੱਸਿਆ ਕਿ ਉਸ ਦੀ ਸ਼ਿਕਾਇਤ 'ਤੇ ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਧਾਰਾ 379, 411 ਆਈ. ਪੀ. ਸੀ. ਅਧੀਨ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਥਾਣਾ ਮੁਖੀ ਅਨੁਸਾਰ ਪੁਲਸ ਨੂੰ ਗੁਪਤ ਸੂਚਨਾ ਮਿਲੀ ਕਿ ਚੋਰੀ ਕੀਤੇ ਗਏ ਮੋਟਰਸਾਈਕਲ 'ਤੇ ਸਵਾਰ ਹੋ ਕੇ 2 ਨੌਜਵਾਨ ਬਨੂੜ ਵੱਲ ਆ ਰਹੇ ਹਨ। ਸੂਚਨਾ ਮਿਲਣ 'ਤੇ ਤੁਰੰਤ ਐੈੱਸ. ਆਈ. ਰੁਪਿੰਦਰ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਨੇ ਬਨੂੜ ਬੈਰੀਅਰ ਉੱਤੇ ਨਾਕਾ ਲਾ ਲਿਆ ਤੇ ਉਕਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ।