ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ
Sunday, Jul 05, 2026 - 10:08 AM (IST)
ਚੰਡੀਗੜ੍ਹ (ਸੁਸ਼ੀਲ) : ਇੱਥੇ ਇੰਡਸਟਰੀਅਲ ਏਰੀਆ ਫੇਜ਼-2 ’ਚ ਸ਼ਨੀਵਾਰ ਸ਼ਾਮ ਤਕਰੀਬਨ ਚਾਰ ਵਜੇ ਦੋ ਮੰਜ਼ਿਲਾ ਇਮਾਰਤ ਅਚਾਨਕ ਢਹਿ ਗਈ। ਇਸ ਹਾਦਸੇ ਦੌਰਾਨ 2 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਮਾਰਤ ’ਚ ਮੁਰੰਮਤ ਦਾ ਕੰਮ ਚੱਲ ਰਿਹਾ ਸੀ। ਇਮਾਰਤ ਡਿੱਗਣ ਨਾਲ ਜ਼ੋਰਦਾਰ ਧਮਾਕੇ ਵਰਗੀ ਆਵਾਜ਼ ਹੋਈ ਅਤੇ ਧੂੜ ਦਾ ਗੁਬਾਰ ਚਾਰੇ ਪਾਸੇ ਫੈਲ ਗਿਆ। ਲੋਕਾਂ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਪੁਲਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪੁੱਜ ਗਈਆਂ। ਪੁਲਸ ਅਤੇ ਫਾਇਰ ਵਿਭਾਗ ਨੇ ਮਲਬੇ ਹੇਠ ਦੱਬੇ 5 ਮਜ਼ਦੂਰਾਂ ਕੁਲਦੀਪ, ਕੁਲਬੀਰ, ਰਮੇਸ਼, ਰਾਹੁਲ ਅਤੇ ਅਜੀਤ ਨੂੰ ਸੁਰੱਖਿਅਤ ਬਾਹਰ ਕੱਢ ਕੇ ਜੀ. ਐੱਮ. ਸੀ. ਐੱਚ.-32 ’ਚ ਦਾਖ਼ਲ ਕਰਵਾਇਆ, ਜਦੋਂ ਕਿ 2 ਹੋਰ ਵਿਅਕਤੀ ਮਲਬੇ ਹੇਠ ਫਸੇ ਹੋਏ ਸਨ, ਜਿਨ੍ਹਾਂ ਦੀ ਪਛਾਣ ਇਮਾਰਤ ਦੇ ਭਾਈਵਾਲ ਤਰੁਣ ਕੌਸ਼ਿਕ ਅਤੇ ਤਰੁਣ ਜੈਨ ਵਜੋਂ ਹੋਈ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਵੱਡੀ ਮੁਸੀਬਤ! ਬਿੱਲਾਂ ਨੇ ਵਧਾਈ ਪਰੇਸ਼ਾਨੀ, ਪਾਵਰਕਾਮ ਦਫ਼ਤਰ 'ਚ...
ਐੱਨ.ਡੀ.ਆਰ.ਐੱਫ. ਦੀਆਂ ਟੀਮਾਂ ਵੱਲੋਂ ਬਚਾਅ ਮੁਹਿੰਮ ਜਾਰੀ ਰੱਖੀ ਗਈ ਪਰ ਉਕਤ ਦੋਹਾਂ ਵਿਅਕਤੀਆਂ ਦੀ ਮੌਤ ਹੋ ਗਈ। ਦੱਸਣਯੋਗ ਹੈ ਕਿ ਇੰਡਸਟਰੀਅਲ ਏਰੀਆ ਦੇ ਪਲਾਟ ਨੰਬਰ 28/9 ’ਚ ਸਥਿਤ ਇਸ ਇਮਾਰਤ ’ਚ ਸਕ੍ਰੈਪ ਦਾ ਕੰਮ ਚੱਲ ਰਿਹਾ ਸੀ, ਜਿੱਥੇ ਕਈ ਮਜ਼ਦੂਰ ਕੰਮ ਕਰ ਰਹੇ ਸਨ। ਮਲਬੇ ’ਚੋਂ ਕੱਢੇ ਗਏ ਰਮੇਸ਼ ਨੇ ਦੱਸਿਆ ਕਿ ਕਰੀਬ ਸ਼ਾਮ ਸਾਢੇ ਚਾਰ ਵਜੇ ਭੂਚਾਲ ਵਰਗੇ ਝਟਕੇ ਮਹਿਸੂਸ ਹੋਏ ਅਤੇ ਕੁੱਝ ਹੀ ਸਕਿੰਟਾਂ ਵਿੱਚ ਪੂਰੀ ਇਮਾਰਤ ਮਲਬੇ ’ਚ ਤਬਦੀਲ ਹੋ ਗਈ।
ਇਹ ਵੀ ਪੜ੍ਹੋ : ਪੰਜਾਬ : ਡਿਊਟੀਆਂ ਨੂੰ ਲੈ ਕੇ ਅਧਿਆਪਕਾਂ 'ਤੇ ਲਟਕੀ ਤਲਵਾਰ, ਵਿਭਾਗ ਦੀ ਨੇ ਦਿੱਤੀ ਸਖ਼ਤ ਚਿਤਾਵਨੀ
ਮਲਬੇ ਹੇਠ ਦੱਬੇ ਮਜ਼ਦੂਰ ਮਦਦ ਲਈ ਚੀਕਾਂ ਮਾਰ ਰਹੇ ਸਨ। ਲੋਕਾਂ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਪੁਲਸ, ਸਿਵਲ ਡਿਫੈਂਸ ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ 5 ਮਜ਼ਦੂਰਾਂ ਨੂੰ ਬਚਾ ਕੇ ਹਸਪਤਾਲ ਪਹੁੰਚਾਇਆ ਗਿਆ। ਦੂਜੇ ਪਾਸੇ ਮਲਬੇ ’ਚ ਫਸੇ ਦੋਵੇਂ ਭਾਈਵਾਲਾਂ ਨੂੰ ਬਾਹਰ ਕੱਢਣ ਲਈ ਮੁਹਿੰਮ ਜਾਰੀ ਰਹੀ। ਜੇ.ਸੀ.ਬੀ. ਦੀ ਮਦਦ ਨਾਲ ਛੱਤ ਦਾ ਲੈਂਟਰ ਹਟਾਇਆ ਗਿਆ ਤਾਂ ਜੋ ਅੰਦਰ ਹਵਾ ਪਹੁੰਚਦੀ ਰਹੇ ਅਤੇ ਫਸੇ ਲੋਕਾਂ ਦੀ ਜਾਨ ਬਚਾਈ ਜਾ ਸਕੇ ਪਰ ਜਦੋਂ ਤੱਕ ਉਨ੍ਹਾਂ ਨੂੰ ਬਾਹਰ ਕੱਢਿਆ ਗਿਆ ਤਾਂ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਹੋਟਲ ਕਾਰੋਬਾਰੀ ਐੱਸ.ਪੀ. ਚਾਵਲਾ ਨੇ ਦੱਸਿਆ ਕਿ ਇਹ ਇਮਾਰਤ ਕਾਫ਼ੀ ਪੁਰਾਣੀ ਸੀ, ਜਿਸ ਕਾਰਨ ਇਸ ਦੀ ਛੱਤ ਡਿੱਗ ਗਈ। ਸਾਬਕਾ ਲੋਕ ਸਭਾ ਮੈਂਬਰ ਤੇ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੇ ਮੌਕੇ ਦਾ ਜਾਇਜ਼ਾ ਲਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
