ਤਿਉਹਾਰਾਂ ਦੀਆਂ ਖ਼ੁਸ਼ੀਆਂ ਵਿਚਾਲੇ ਪਏ ਵੈਣ, 2 ਵਿਦਿਆਰਥੀਆਂ ਦੀ ਰੂਹ ਕੰਬਾਊ ਹਾਦਸੇ ਦੌਰਾਨ ਮੌਤ

Tuesday, Oct 14, 2025 - 04:28 PM (IST)

ਤਿਉਹਾਰਾਂ ਦੀਆਂ ਖ਼ੁਸ਼ੀਆਂ ਵਿਚਾਲੇ ਪਏ ਵੈਣ, 2 ਵਿਦਿਆਰਥੀਆਂ ਦੀ ਰੂਹ ਕੰਬਾਊ ਹਾਦਸੇ ਦੌਰਾਨ ਮੌਤ

ਅਬੋਹਰ (ਸੁਨੀਲ ਨਾਗਪਾਲ) : ਅਬੋਹਰ ਵਿਖੇ ਬੱਲੂਆਣਾ ਨੇੜੇ ਵਾਪਰੇ ਦਰਦਨਾਕ ਹਾਦਸੇ ਦੌਰਾਨ 2 ਵਿਦਿਆਰਥੀਆਂ ਦੀ ਮੌਤ ਹੋ ਗਈ, ਜਦੋਂ ਕਿ ਇਕ ਵਿਦਿਆਰਥੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਦਾ ਇਲਾਜ ਚੱਲ ਰਿਹਾ ਹੈ। ਜਾਣਕਾਰੀ ਮੁਤਾਬਕ ਉਕਤ ਤਿੰਨੇ ਵਿਦਿਆਰਥੀ ਦੋਸਤ ਸਨ ਅਤੇ ਬੱਲੂਆਣਾ ਦੇ ਸਰਕਾਰੀ ਸਕੂਲ 'ਚ ਗਿਆਰਵੀਂ ਜਮਾਤ 'ਚ ਪੜ੍ਹਦੇ ਸਨ। ਤਿੰਨੇ ਦੋਸਤ ਬਾਈਕ 'ਤੇ ਸਵਾਰ ਹੋ ਕੇ ਜਾ ਰਹੇ ਸਨ ਕਿ ਅਚਾਨਕ ਇਕ ਕਾਰ ਅਬੋਹਰ ਤੋਂ ਮਲੋਟ ਜਾ ਰਹੀ ਸੀ, ਜਿਸ ਨੇ ਵਿਦਿਆਰਥੀਆਂ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ : PUNJAB : ਹੈਰਾਨੀਜਨਕ! ਪੁਲਸ ਦੇਖ ਬੰਦੇ ਨੂੰ ਆਇਆ ਹਾਰਟ ਅਟੈਕ, ਮੌਕੇ 'ਤੇ ਹੀ ਹੋ ਗਈ ਮੌਤ

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਮੌਕੇ 'ਤੇ ਹੀ 2 ਵਿਦਿਆਰਥੀਆਂ ਦੀ ਮੌਤ ਹੋ ਗਈ, ਜਦੋਂ ਕਿ ਇਕ ਵਿਦਿਆਰਥੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਮੌਕੇ 'ਤੇ ਲੰਘ ਰਹੇ ਰਾਹਗੀਰਾਂ ਨੇ ਤਿੰਨਾਂ ਵਿਦਿਆਰਥੀਆਂ ਨੂੰ ਹਸਪਤਾਲ ਪਹੁੰਚਾਇਆ।

ਇਹ ਵੀ ਪੜ੍ਹੋ : ਪੰਜਾਬ 'ਚ ਵੀਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ

ਡਾਕਟਰਾਂ ਨੇ 2 ਵਿਦਿਆਰਥੀਆਂ ਨੂੰ ਮ੍ਰਿਤਕ ਕਰਾਰ ਦਿੱਤਾ, ਜਦੋਂ ਕਿ ਤੀਜੇ ਗੰਭੀਰ ਜ਼ਖਮੀ ਹੋਏ ਵਿਦਿਆਰਥੀ ਨੂੰ ਰੈਫ਼ਰ ਕਰ ਦਿੱਤਾ ਗਿਆ ਹੈ, ਜਿਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਸ ਨੂੰ ਇਲਾਜ ਲਈ ਅਬੋਹਰ ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News