ਆਰਮੀ ਛਾਉਣੀ ਦੇ ਬਾਹਰੀ ਇਲਾਕੇ ਦੀ ਵੀਡਿਓ ਤੇ ਫੋਟੋਗ੍ਰਾਫੀ ਕਰਨ ਵਾਲੇ 2 ਸ਼ੱਕੀ ਗ੍ਰਿਫਤਾਰ
Saturday, May 17, 2025 - 11:09 AM (IST)

ਗੁਰਦਾਸਪੁਰ (ਵਿਨੋਦ)- ਮਿਲਟਰੀ ਇੰਟੈਲੀਜੈਂਸ ਵਿਭਾਗ ਨੇ 2 ਸ਼ੱਕੀ ਨੌਜਵਾਨਾਂ ਨੂੰ ਉਸ ਸਮੇਂ ਗ੍ਰਿਫਤਾਰ ਕੀਤਾ, ਜਦੋਂ ਉਹ ਗੁਰਦਾਸਪੁਰ ਨੇੜੇ ਤਿੱਬੜੀ ਮਿਲਟਰੀ ਛਾਉਣੀ ਨੇੜੇ ਫੌਜੀ ਗਤੀਵਿਧੀਆਂ ਦੀਆਂ ਵੀਡੀਓ ਅਤੇ ਫੋਟੋਆਂ ਲੈ ਰਹੇ ਸਨ। ਇਹ ਘਟਨਾ 9 ਮਈ ਨੂੰ ਵਾਪਰੀ ਸੀ, ਜਦੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗ ਵਰਗੀ ਨਾਜ਼ੁਕ ਸਥਿਤੀ ਸੀ। ਬਾਅਦ ’ਚ ਉਸ ਨੂੰ ਪੁਰਾਣਾ ਸ਼ਾਲਾ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ, ਜਿੱਥੇ ਉਨ੍ਹਾਂ ਖਿਲਾਫ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ- Punjab: ਸ਼ਰਮਨਾਕ ਪਤੀ ਨੇ ਗੁਆਂਢ 'ਚ ਰਹਿੰਦੀ ਕੁੜੀ ਨਾਲ ਕੀਤਾ ਜਬਰ-ਜ਼ਿਨਾਹ, ਪਤਨੀ ਨੇ ਬਣਾ ਲਈ ਵੀਡੀਓ
ਗ੍ਰਿਫਤਾਰ ਕੀਤੇ ਪ੍ਰਵਾਸੀ ਨੌਜਵਾਨਾਂ ਦੀ ਪਛਾਣ ਫੈਯਾਜ਼ ਹੁਸੈਨ ਪੁੱਤਰ ਸਾਜਿਦ ਸ਼ਾਹ ਅਤੇ ਬਬਲੂ ਪੁੱਤਰ ਬਦਲੂ ਸ਼ਾਹ ਵਜੋਂ ਹੋਈ ਹੈ। ਦੋਵੇਂ ਉੱਤਰ ਪ੍ਰਦੇਸ਼ ਦੇ ਬਰੇਲੀ ਜ਼ਿਲ੍ਹੇ ਦੇ ਮੀਰਗੰਜ ਇਲਾਕੇ ਦੇ ਜ਼ਫਰਪੁਰ ਪਿੰਡ ਦੇ ਰਹਿਣ ਵਾਲੇ ਹਨ।
ਇਹ ਵੀ ਪੜ੍ਹੋ- ਪੰਜਾਬ ਦੀ ਮਸ਼ਹੂਰ ਕੱਪੜਾ ਮਾਰਕੀਟ ਬਾਜ਼ਾਰ 3 ਦਿਨ ਲਈ ਬੰਦ
ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਨਵਾਂ ਸ਼ਾਲਾ ਇਲਾਕੇ ’ਚ ਛਾਉਣੀ ਨਜ਼ਦੀਕ ਨਾਰੀਅਲ ਪਾਣੀ ਵੇਚਣ ਦਾ ਕੰਮ ਕਰਦੇ ਸਨ। ਉਨ੍ਹਾਂ ਨੂੰ ਫੌਜੀ ਖੁਫੀਆ ਏਜੰਸੀ ਨੇ ਫੌਜੀ ਗਤੀਵਿਧੀਆਂ ਦੀ ਵੀਡੀਓਗ੍ਰਾਫੀ ਅਤੇ ਫੋਟੋਗ੍ਰਾਫੀ ਕਰਦੇ ਹੋਏ ਫੜ ਲਿਆ ਸੀ। ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਮੋਬਾਈਲ ’ਚੋਂ ਫੌਜੀ ਗਤੀਵਿਧੀਆਂ ਦੇ ਵੀਡੀਓ ਅਤੇ ਕੁਝ ਪਾਕਿਸਤਾਨੀ ਨੰਬਰ ਵੀ ਮਿਲੇ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪੁਰਾਣਾ ਸ਼ਾਲਾ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ। ਇਸ ਸਬੰਧੀ ਪੁਰਾਣਾ ਸ਼ਾਲਾ ਥਾਣੇ ’ਚ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਅਦਾਲਤੀ ਕਾਰਵਾਈ ਤੋਂ ਬਾਅਦ ਦੋਵਾਂ ਨੂੰ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ।
ਇਹ ਵੀ ਪੜ੍ਹੋ- ਘਰੋਂ ਬਾਹਰ ਪਿਸ਼ਾਬ ਕਰਨ ਆਏ ਨੌਜਵਾਨ ਨੂੰ ਮਾਰ 'ਤੀ ਗੋਲੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8