ਸਰਹੱਦੀ ਇਲਾਕੇ ''ਚ ਸ਼ੱਕੀ ਹਾਲਤ ''ਚ ਮਿਲੇ 2 ਮੋਟਰਸਾਈਕਲ, ਇਲਾਕੇ ''ਚ ਫੈਲੀ ਸਨਸਨੀ
Sunday, Aug 11, 2024 - 08:12 PM (IST)

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਦੌਰਾਂਗਲਾ ਤੇ ਸਰਹੱਦੀ ਇਲਾਕਾ ਬੀ.ਓ.ਪੀ. ਚੌਂਤਰਾ ਨੇੜਿਓਂ ਦੋ ਸ਼ੱਕੀ ਮੋਟਰਸਾਈਕਲ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ ਹੈ।
ਇਸ ਸਬੰਧੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਮੋਟਰਸਾਈਕਲ ਸ਼ੱਕੀ ਡਰੋਨ ਸੁੱਟਣ ਵਾਲੇ ਖੇਤਰ ਵਿਚੋਂ ਸ਼ੱਕੀ ਹਾਲਤਾਂ ਵਿੱਚ ਬਰਾਮਦ ਕੀਤੇ ਗਏ ਹਨ। ਇਨ੍ਹਾਂ 'ਚੋਂ ਇਕ ਮੋਟਰਸਾਇਕਲ ਬਜਾਜ ਪਲੈਟਿਨਾ ਅਤੇ ਦੂਜਾ ਸਪਲੈਂਡਰ ਦੱਸਿਆ ਜਾ ਰਿਹਾ ਹੈ।
ਦੂਜੇ ਪਾਸੇ ਜਦ ਡੀ.ਐੱਸ.ਪੀ. ਦੀਨਾਨਗਰ ਸੁਖਵਿੰਦਰ ਪਾਲ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਦੋਵੇਂ ਮੋਟਰਸਾਈਕਲ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਚਾਇਤੀ ਚੋਣ ਐਕਟ 'ਚ ਵੱਡੇ ਬਦਲਾਅ ਦੀ ਤਿਆਰੀ 'ਚ ਪ੍ਰਸ਼ਾਸਨ, ਪਾਰਟੀ ਸਿੰਬਲ 'ਤੇ ਨਹੀਂ ਲੜਨਗੇ ਉਮੀਦਵਾਰ !
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e