ਜਲੰਧਰ ''ਚ ਦੋ ਕਿਰਾਏਦਾਰ ਆਪਸ ''ਚ ਭਿੜੇ: ਔਰਤ ਦਾ ਦੋਸ਼, ਨਸ਼ੇ ''ਚ ਭਰਾ ਦੀ ਬੁਰੀ ਤਰ੍ਹਾਂ ਕੀਤੀ ਕੁੱਟਮਾਰ
Monday, Aug 26, 2024 - 05:27 AM (IST)
            
            ਜਲੰਧਰ (ਵੈੱਬ ਡੈਸਕ)- ਜਲੰਧਰ 'ਚ ਦੋ ਕਿਰਾਏਦਾਰਾਂ ਵਿਚਾਲੇ ਝਗੜੇ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਬਸਤੀ ਨੌ ਨੇੜੇ ਇਕ ਘਰ 'ਤੇ ਜਾਨਲੇਵਾ ਹਮਲਾ ਕੀਤਾ। ਇਸ ਦੌਰਾਨ ਪੀੜਤ ਪਰਿਵਾਰ ਨੇ ਘਰ ਵਿੱਚ ਲੁਕ ਕੇ ਆਪਣੀ ਜਾਨ ਬਚਾਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- NRI ਨੌਜਵਾਨ 'ਤੇ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ, ਖੁੱਲ੍ਹੀਆਂ ਕਈ ਪਰਤਾਂ
ਇਸ ਸਬੰਧੀ ਜਾਣਕਾਰੀ ਦਿੰਦੇ ਬਸਤੀ ਨੌ ਦੀ ਰਹਿਣ ਵਾਲੀ ਸਲੋਨੀ ਨੇ ਦੱਸਿਆ ਕਿ ਬੀਤੀ ਰਾਤ ਉਸ ਦਾ ਭਰਾ ਕੰਮ ਤੋਂ ਬਾਅਦ ਘਰ ਪਰਤਿਆ ਸੀ। ਇਸ ਦੌਰਾਨ ਘਰ ਦੀ ਉਪਰਲੀ ਮੰਜ਼ਿਲ 'ਤੇ ਰਹਿੰਦੀ ਔਰਤ ਆਪਣੇ ਰਿਸ਼ਤੇਦਾਰ ਸਮੇਤ ਹੇਠਾਂ ਆ ਗਈ ਅਤੇ ਗਾਲ੍ਹਾਂ ਕੱਢਣ ਲੱਗ ਪਈ। ਉਕਤ ਰਿਸ਼ਤੇਦਾਰ ਨੇ ਉਸ ਦੇ ਭਰਾ ਅਤੇ ਦੋਸਤਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਸਲੋਨੀ ਨੇ ਦੱਸਿਆ ਕਿ ਹਮਲਾਵਰ ਨਸ਼ੇ 'ਚ ਸਨ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਬਾਰਿਸ਼ ਨੇ ਦਿਵਾਈ ਗਰਮੀ ਤੋਂ ਰਾਹਤ, ਜਾਣੋ ਅਗਲੇ ਦਿਨਾਂ ਦਾ ਹਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
