ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਅੱਤਵਾਦੀ ਗ੍ਰਿਫਤਾਰ, DGP ਨੇ ਕੀਤਾ ਖੁਲਾਸਾ
Monday, Dec 15, 2025 - 02:20 PM (IST)
ਅੰਮ੍ਰਿਤਸਰ- ਅੱਤਵਾਦ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਪੰਜਾਬ ਪੁਲਸ ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ ਦੋ ਗੈਂਗਸਟਰਾਂ ਤੋਂ ਅੱਤਵਾਦੀ ਬਣੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਵਿਦੇਸ਼ਾਂ ਵਿੱਚ ਬੈਠ ਕੇ ਪੰਜਾਬ 'ਚ ਅਪਰਾਧਿਕ ਅਤੇ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸਨ। ਇਸ ਦੀ ਜਾਣਕਾਰੀ ਪੰਜਾਬ ਡੀ.ਜੀ.ਪੀ ਗੌਰਵ ਯਾਦਵ ਨੇ ਸਾਂਝੀ ਕੀਤੀ ਹੈ। ਪੰਜਾਬ ਪੁਲਸ ਵੱਲੋਂ ਕੀਤੀ ਗਈ ਇੰਟਰਸਟੇਟ ਕਾਰਵਾਈ ਦੌਰਾਨ ਮੁੰਬਈ ਤੋਂ ਦੋਵੇਂ ਅੱਤਵਾਦੀਆਂ ਨੂੰ ਕਾਬੂ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਫੜੇ ਗਏ 5 ਟਰੱਕ, ਹੋਇਆ ਹੈਰਾਨੀਜਨਕ ਖੁਲਾਸਾ, ਪੜ੍ਹੋ ਪੂਰਾ ਮਾਮਲਾ
ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸਾਜਨ ਮਸੀਹ ਅਤੇ ਮਨੀਸ਼ ਬੇਦੀ ਵਜੋਂ ਹੋਈ ਹੈ। ਸਾਜਨ ਮਸੀਹ ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਦਾ ਰਹਿਣ ਵਾਲਾ ਹੈ, ਜਦਕਿ ਮਨੀਸ਼ ਬੇਦੀ ਅੰਮ੍ਰਿਤਸਰ ਨਾਲ ਸਬੰਧਿਤ ਹੈ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਅੱਤਵਾਦੀਆਂ ਦੇ ਸਿੱਧੇ ਸੰਪਰਕ ਵਿੱਚ ਸਨ। ਇਹ ਪਹਿਲਾਂ ਦੁਬਈ ਵਿੱਚ ਸਰਗਰਮ ਰਹੇ ਅਤੇ ਬਾਅਦ ਵਿੱਚ ਅਰਮੀਨੀਆ ਸ਼ਿਫਟ ਹੋ ਗਏ ਸਨ, ਜਿੱਥੋਂ ਉਹ ਆਪਣੀਆਂ ਗੈਰਕਾਨੂੰਨੀ ਸਰਗਰਮੀਆਂ ਨੂੰ ਦਿਸ਼ਾ-ਨਿਰਦੇਸ਼ ਦੇ ਰਹੇ ਸਨ। ਦੋਵੇਂ ਮੁਲਜ਼ਮ ਕਤਲ ਅਤੇ ਗ੍ਰੇਨੇਡ ਹਮਲਿਆਂ ਨਾਲ ਜੁੜੇ ਮਾਮਲਿਆਂ ਵਿੱਚ ਵੀ ਲੋੜੀਂਦੇ ਸਨ।
ਇਹ ਵੀ ਪੜ੍ਹੋ- ਅੰਮ੍ਰਿਤਸਰ: ਇਕ ਗੋਲੀ ਨਾਲ ਵਿੰਨ੍ਹੇ ਦੋ, ਨੌਜਵਾਨ ਦੇ ਢਿੱਡ 'ਚੋਂ ਆਰ-ਪਾਰ ਹੋਈ ਗੋਲੀ ਔਰਤ ਨੂੰ ਜਾ ਲੱਗੀ
ਪੰਜਾਬ ਦੇ ਡੀਜੀਪੀ ਨੇ ਇਸ ਸਫ਼ਲ ਕਾਰਵਾਈ ਬਾਰੇ ਸੋਸ਼ਲ ਮੀਡੀਆ ਪਲੇਟਫਾਰਮ ਟਵੀਟਰ ਰਾਹੀਂ ਜਾਣਕਾਰੀ ਸਾਂਝੀ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਗ੍ਰਿਫ਼ਤਾਰੀਆਂ ਅੱਤਵਾਦੀ ਨੈੱਟਵਰਕ ਲਈ ਵੱਡਾ ਝਟਕਾ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਅਮਨ-ਕਾਨੂੰਨ ਭੰਗ ਕਰਨ ਵਾਲਿਆਂ ਖ਼ਿਲਾਫ਼ ਪੁਲਸ ਦੀ ਕਾਰਵਾਈ ਅੱਗੇ ਵੀ ਇਸੇ ਤਰ੍ਹਾਂ ਸਖ਼ਤੀ ਨਾਲ ਜਾਰੀ ਰਹੇਗੀ। ਸੁਰੱਖਿਆ ਏਜੰਸੀਆਂ ਮੁਤਾਬਕ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਉਮੀਦ ਹੈ ਕਿ ਇਸ ਕਾਰਵਾਈ ਨਾਲ ਹੋਰ ਅਹਿਮ ਖੁਲਾਸੇ ਵੀ ਸਾਹਮਣੇ ਆ ਸਕਦੇ ਹਨ।
ਇਹ ਵੀ ਪੜ੍ਹੋ- ਪੰਜਾਬ ਦੇ 10 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਚਿਤਾਵਨੀ, ਪੜ੍ਹੋ ਅਗਲੇ 5 ਦਿਨਾਂ ਦੀ Weather Update
