ਖੇਤਾਂ ’ਚੋਂ ਸਮਰਸੀਬਲ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲੇ 2 ਚੋਰ ਗ੍ਰਿਫ਼ਤਾਰ

Thursday, Aug 06, 2026 - 03:09 PM (IST)

ਖੇਤਾਂ ’ਚੋਂ ਸਮਰਸੀਬਲ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲੇ 2 ਚੋਰ ਗ੍ਰਿਫ਼ਤਾਰ

ਫਿਰੋਜ਼ਪੁਰ (ਪਰਮਜੀਤ ਸੋਢੀ) : ਕਿਸਾਨਾਂ ਦੇ ਖੇਤਾਂ ਵਿੱਚੋਂ ਸਮਰਸੀਬਲ ਮੋਟਰਾਂ ਦੀਆਂ ਤਾਰਾਂ ਅਤੇ ਹੋਰ ਸਾਮਾਨ ਚੋਰੀ ਕਰਨ ਵਾਲੇ ਗਿਰੋਹਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਥਾਣਾ ਘੱਲ ਖੁਰਦ ਦੀ ਪੁਲਸ ਨੂੰ ਉਸ ਸਮੇਂ ਸਫ਼ਲਤਾ ਮਿਲੀ, ਜਦੋਂ ਪੁਲਸ ਨੇ ਖੇਤਾਂ ’ਚੋਂ ਮੋਟਰ ਦੀਆਂ ਤਾਰਾਂ ਚੋਰੀ ਕਰਨ ਵਾਲੇ ਦੋ ਸ਼ਾਤਰ ਚੋਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਨੇ ਦੋਹਾਂ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਸ਼ਿਕਾਇਤਕਰਤਾ ਹਰਪ੍ਰੀਤ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਪਿੰਡ ਕਾਦਾ ਬੋੜਾ, ਜ਼ਿਲ੍ਹਾ ਫਿਰੋਜ਼ਪੁਰ ਨੇ ਦੱਸਿਆ ਕਿ ਉਸ ਦੇ ਖੇਤ 'ਚ ਲੱਗੀ ਸਮਰਸੀਬਲ ਮੋਟਰ ਦੀਆਂ ਤਾਰਾਂ ਚੋਰੀ ਹੋ ਗਈਆਂ ਸਨ।

ਛਾਣਬੀਣ ਕਰਨ ’ਤੇ ਪਤਾ ਲੱਗਾ ਕਿ ਇਹ ਚੋਰੀ ਪਿੰਡ ਦੇ ਹੀ ਦੋ ਵਿਅਕਤੀਆਂ ਵੱਲੋਂ ਕੀਤੀ ਗਈ ਹੈ। ਪੁਲਸ ਨੇ ਦੱਸਿਆ ਕਿ ਉਕਤ ਚੋਰਾਂ ਦੀ ਪਛਾਣ ਮਨਦੀਪ ਸਿੰਘ ਉਰਫ਼ ਮੀਪਾ ਪੁੱਤਰ ਦਰਬਾਰਾ ਸਿੰਘ ਵਾਸੀ ਪਿੰਡ ਕਾਦਾ ਬੋੜਾ ਅਤੇ ਗੁਰਜੰਟ ਸਿੰਘ ਉਰਫ਼ ਰੌਸ਼ੀ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਕਾਦਾ ਬੋੜਾ ਵਜੋਂ ਹੋਈ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਕਤ ਦੋਸ਼ੀਅਨ ਖ਼ਿਲਾਫ਼ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਮਾਮਲਾ ਦਰਜ ਕਰਕੇ ਅਗਲਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀਅਨ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਲਾਕੇ ਵਿਚ ਹੋਈਆਂ ਹੋਰ ਚੋਰੀ ਦੀਆਂ ਵਾਰਦਾਤਾਂ ਦਾ ਵੀ ਸੁਰਾਗ ਲਗਾਇਆ ਜਾ ਸਕੇ।


author

Babita

Content Editor

Related News