ਪਿੰਡ ਲੱਧੂਵਾਲਾ ਉਤਾੜ ''ਚ ਸਰਪੰਚੀ ਲਈ 2 ਮਹਿਲਾ ਉਮੀਦਵਾਰ ਮੈਦਾਨ ''ਚ
Sunday, Jul 27, 2025 - 01:45 PM (IST)

ਜਲਾਲਾਬਾਦ (ਜੋਸਨ) : ਪੰਜਾਬ ਭਰ 'ਚ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਪੰਚਾਇਤੀ ਚੋਣਾਂ ਦੀ ਵੋਟਿੰਗ ਪ੍ਰਕਿਰਿਆ ਵੱਖ-ਵੱਖ ਪਿੰਡਾਂ 'ਚ ਲਗਾਤਾਰ ਜਾਰੀ ਹੈ। ਇਸੇ ਤਰ੍ਹਾਂ ਹੀ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਪਿੰਡ ਲੱਧੂਵਾਲਾ ਉਤਾੜ 'ਚ ਵੀ ਪੰਚਾਇਤੀ ਚੋਣਾਂ ਅੱਜ ਪ੍ਰਸ਼ਾਸਨ ਵੱਲੋਂ ਕਰਵਾਈਆਂ ਜਾ ਰਹੀਆਂ ਹਨ ਅਤੇ ਸੁਰੱਖਿਆ ਦੇ ਪ੍ਰਬੰਧ ਸਖ਼ ਕੀਤੇ ਗਏ ਹਨ ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।
ਜ਼ਿਕਰਯੋਗ ਹੈ ਕਿ ਇਸ ਪਿੰਡ 'ਚ ਸਰਪੰਚੀ ਦੀ ਚੋਣ ਲਈ 2 ਮਹਿਲਾ ਉਮੀਦਵਾਰ ਚੋਣ ਮੈਦਾਨ 'ਚ ਹਨ। ਸਰਪੰਚੀ ਚੋਣਾਂ ਨੂੰ ਲੈ ਕੇ ਪਿੰਡ ਦੇ ਲੋਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੂਰੇ ਪਿੰਡ 'ਚ 1700 ਵੋਟਾਂ ਹਨ ਅਤੇ 1400 ਦੇ ਕਰੀਬ ਵੋਟਾਂ ਪੈ ਜਾਂਦੀਆਂ ਹਨ। ਇਸ ਤੋਂ ਇਲਾਵਾ ਪਿੰਡ 'ਚ ਵੋਟਾਂ ਦੌਰਾਨ ਕਦੇ ਵੀ ਲੜਾਈ-ਝਗੜੇ ਦੀ ਕੋਈ ਘਟਨਾ ਨਹੀਂ ਵਾਪਰੀ।