ਮਾਨਸਾ 'ਚ 2 ਹੋਰ ਔਰਤਾਂ ਕੋਰੋਨਾ ਪਾਜ਼ੇਟਿਵ, ਜ਼ਿਲੇ 'ਚ ਕੋਰੋਨਾ ਪੀੜਤਾਂ ਦੀ ਗਿਣਤੀ 5
Tuesday, Apr 07, 2020 - 11:21 AM (IST)
ਮਾਨਸਾ (ਅਮਰਜੀਤ, ਮਨਜੀਤ) : ਮਾਨਸਾ ਦੇ ਕਸਬਾ ਬੁਢਲਾਡਾ ਦੀ ਮਸਜਿਦ 'ਚ ਨਿਜ਼ਾਮੂਦੀਨ ਮਰਕਜ਼ ਤੋਂ ਪਰਤੀਆਂ 2 ਔਰਤਾਂ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਤੋਂ ਪਹਿਲਾਂ ਮਰਕਜ਼ ਤੋਂ ਆਏ 3 ਵਿਅਕਤੀਆਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਕੀਤੀ ਗਈ ਸੀ। ਹੁਣ ਮਾਨਸਾ ਜ਼ਿਲੇ 'ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 5 ਹੋ ਗਈ ਹੈ। ਇਨ੍ਹਾਂ ਸਾਰੇ ਮਰੀਜ਼ਾਂ ਨੂੰ ਮਾਨਸਾ ਦੇ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਰੱਖਿਆ ਗਿਆ ਹੈ, ਜਦੋਂ ਕਿ ਸਿਹਤ ਵਿਭਾਗ ਨੇ ਇਨ੍ਹਾਂ ਲੋਕਾਂ ਦੇ ਸੰਪਰਕ 'ਚ ਆਏ 11 ਵਿਅਕਤੀਆਂ ਦੇ ਸੈਂਪਲ ਲਏ ਹਨ, ਜਿਨ੍ਹਾਂ 'ਚੋਂ 7 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂ ਕਿ 4 ਲੋਕਾਂ ਦੇ ਦੁਬਾਰਾ ਸੈਂਪਲ ਲੈਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਰਾਹਤ ਭਰੀ ਖਬਰ : ਆਖਰ ਮੱਠਾ ਪਿਆ ਕੋਰੋਨਾ ਦਾ ਕਹਿਰ
ਇਸ ਤੋਂ ਪਹਿਲਾਂ ਬੁਢਲਾਡਾ 'ਚ ਰਹਿ ਰਹੇ 11 ਲੋਕ, ਜੋ ਕਿ ਦਿੱਲੀ ਦੇ ਨਿਜ਼ਾਮੂਦੀਨ ਜਮਾਤ ਤੋਂ ਵਾਪਸ ਪਰਤੇ ਸਨ, ਇਨ੍ਹਾਂ 'ਚੋਂ 3 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਸੀ। ਇਸ ਬਾਰੇ ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਲੋਕਾਂ ਨੂੰ ਡਰਨ ਦੀ ਲੋੜ ਨਹੀਂ ਹੈ, ਹਾਲਾਂਕਿ ਲੋਕਾਂ ਵਲੋਂ ਸੋਸ਼ਲ ਡਿਸਟੈਂਸਿੰਗ ਰੱਖੀ ਜਾਵੇ ਅਤੇ ਭੀੜ ਵਾਲੀਆਂ ਥਾਵਾਂ 'ਤੇ ਜਾਣ ਤੋਂ ਬਚਿਆ ਜਾਵੇ।
ਇਹ ਵੀ ਪੜ੍ਹੋ : ਇਲਾਜ ਖੁਣੋ ਦਮ ਤੋੜ ਗਈ ਪਤਨੀ, ਆਖਰੀ ਵਾਰ ਮਾਂ ਦਾ ਮੂੰਹ ਵੀ ਨਾ ਦੇਖ ਸਕੇ ਬੱਚੇ
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕੁਝ ਪਤਾ ਲੱਗਦਾ ਹੈ ਕਿ ਉਹ ਕਿਸੇ ਕੋਰੋਨਾ ਮਰੀਜ਼ ਦੇ ਸੰਪਰਕ 'ਚ ਆਇਆ ਹੈ ਤਾਂ ਉਸ ਬਾਰੇ ਸਿਹਤ ਵਿਭਾਗ ਨੂੰ ਜਾਣਕਾਰੀ ਦੇਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਵੱਡੀ ਖਬਰ : ਬੁਢਲਾਡਾ 'ਚ 3 ਲੋਕ ਕੋਰੋਨਾ ਦਾ ਸ਼ਿਕਾਰ, ਰਿਪੋਰਟ ਆਈ ਪਾਜ਼ੇਟਿਵ