ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਨੌਜਵਾਨਾਂ ਵੱਲੋਂ ਫਾਇਰਿੰਗ ਦੌਰਾਨ 2 ਔਰਤਾਂ ਨੂੰ ਲੱਗੀ ਗੋਲੀ
Thursday, May 01, 2025 - 10:51 AM (IST)

ਬਟਾਲਾ(ਸਾਹਿਲ)-ਬਟਾਲਾ ਦੇ ਮੁਹੱਲਾ ਗੌਂਸਪੁਰਾ ਵਿਖੇ ਗੋਲੀ ਚੱਲਣ ਦੀ ਸੂਚਨਾ ਮਿਲੀ ਹੈ। ਇਸ ਦੌਰਾਨ 2 ਬਜ਼ੁਰਗ ਔਰਤਾਂ ਗੰਭੀਰ ਜ਼ਖਮੀ ਹੋ ਗਈਆਂ ਹਨ, ਜਿਨ੍ਹਾਂ ਨੂੰ ਇਕ ਮਾਤਾ ਨੂੰ ਬਟਾਲਾ ਦੇ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਦੀ ਹਾਲਤ ਦੇਖਦਿਆਂ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਦੁੱਧ ਹੋਇਆ ਮਹਿੰਗਾ, ਜਾਣੋ ਨਵੇਂ ਰੇਟ
ਜ਼ਖਮੀ ਮਾਤਾ ਅਮਰਜੀਤ ਕੌਰ ਪਤਨੀ ਪ੍ਰਕਾਸ਼ ਚੰਦ ਵਾਸੀ ਗੌਂਸਪੁਰਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਾਤਾ ਅਮਰਜੀਤ ਕੌਰ ਅਤੇ ਰਾਜ ਰਾਣੀ ਆਪਣੀ ਗਲੀ ’ਚ ਖੜ੍ਹੀਆਂ ਸੀ, ਇਸ ਦੌਰਾਨ ਕੁਝ ਨੌਜਵਾਨ ਆਪਸ ’ਚ ਝਗੜ ਰਹੇ ਸੀ, ਉਨ੍ਹਾਂ ’ਚੋਂ ਇਕ ਨੇ ਗੋਲੀ ਚਲਾ ਦਿੱਤੀ, ਜੋ ਮਾਤਾ ਅਮਰਜੀਤ ਕੌਰ ਦੇ ਪੱਟ ’ਚ ਲੱਗੀ ਹੈ, ਇਸ ਦੌਰਾਨ ਦੂਜੀ ਔਰਤ ਵੀ ਜ਼ਖਮੀ। ਜ਼ਖਮੀ ਮਾਤਾ ਨੂੰ ਪਰਿਵਾਰਕ ਮੈਂਬਰਾਂ ਨੇ ਤੁਰੰਤ ਸਿਵਲ ਹਸਪਤਾਲ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਦੋਵੇਂ ਗੁਰਦੇ ਫੇਲ੍ਹ, ਇਲਾਜ ਅੱਧ ਵਿਚਾਲੇ ਛੱਡ ਪਾਕਿਸਤਾਨ ਪਰਤੀ ਨੂਰ ਜਹਾਂ
ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ. ਐੱਸ. ਪੀ. ਸਿਟੀ ਅਤੇ ਥਾਣਾ ਸਿਵਲ ਲਾਈਨ ਦੀ ਪੁਲਸ ਮੌਕੇ ’ਤੇ ਪਹੁੰਚ ਗਈ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਅਗਲੇਰੀ ਕਾਨੂੰਨੀ ਕਾਰਵਾਈ ਕਰ ਦਿੱਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8