ਸੀਵਰੇਜ ਦੀ ਗੈਸ ਚਡ਼੍ਹਨ ਨਾਲ 2 ਮਜ਼ਦੂਰਾਂ ਦੀ ਮੌਤ

03/20/2019 6:18:29 AM

ਬਾਬਾ ਬਕਾਲਾ ਸਾਹਿਬ, (ਰਾਕੇਸ਼)- ਅੱਜ ਸਵੇਰੇ ਕਸਬਾ ਰਈਆ ਵਿਖੇ ਸੀਵਰੇਜ ਦੀ ਸਫਾਈ ਕਰਦੇ ਸਮੇਂ ਜ਼ਹਿਰੀਲੀ ਗੈਸ ਚਡ਼੍ਹਨ ਨਾਲ 2 ਮਜ਼ਦੂਰਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਹਿਲਾਂ ਇਕ ਮਜ਼ਦੂਰ ਗੈਸ ਚਡ਼੍ਹਨ ਨਾਲ ਮੈਨਹੋਲ ’ਚ ਡਿੱਗ ਗਿਆ, ਜਿਸ ਨੂੰ ਬਚਾਉਣ ਲਈ ਦੂਜੇ ਮਜ਼ਦੂਰ ਨੇ ਵੀ ਛਾਲ ਮਾਰ ਦਿੱਤੀ ਤਾਂ ਉਹ ਵੀ ਮੌਤ ਦੇ ਮੂੰਹ ਜਾ ਪਿਆ। ਲਾਸ਼ਾਂ ਨੂੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਲਿਆਂਦਾ ਗਿਆ, ਜਿਥੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਤੇ ਹੋਰ ਸਹਿਯੋਗੀਆਂ ਨੇ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਤੇ 20 ਲੱਖ ਰੁਪਏ ਦੀ ਮਾਲੀ ਸਹਾਇਤਾ ਪ੍ਰਦਾਨ ਕੀਤੀ ਜਾਵੇ।
 ਮੌਕੇ ’ਤੇ ਪੱੁਜੇ ਐੱਸ. ਪੀ. (ਡੀ) ਹਰਪਾਲ ਸਿੰਘ, ਐੱਸ. ਡੀ. ਐੱਮ. ਅਸ਼ੋਕ ਕੁਮਾਰ ਸ਼ਰਮਾ ਤੇ ਡੀ. ਐੱਸ. ਪੀ. ਗੁਰਵਿੰਦਰ ਸਿੰਘ ਸੰਧੂ ਨੇ ਮੁਜ਼ਾਹਰਾਕਾਰੀਆਂ ਨੂੰ ਸ਼ਾਂਤ ਕੀਤਾ। ਨਗਰ ਪੰਚਾਇਤ ਰਈਆ ਦੇ ਈ. ਓ. ਮਨਮੋਹਨ ਸਿੰਘ ਨੇ ਦੋਵਾਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 1-1 ਲੱਖ ਰੁਪਏ ਦਾ ਚੈੱਕ ਮੌਕੇ ’ਤੇ ਦਿੱਤਾ ਤੇ ਉਨ੍ਹਾਂ ਦੀ ਨੌਕਰੀ ਤੇ 10-10 ਲੱਖ ਰੁਪਏ ਦੀ ਮਾਲੀ ਸਹਾਇਤਾ ਲਈ ਇਕ ਮਤਾ ਪਾ ਕੇ ਸਥਾਨਕ ਸਰਕਾਰਾਂ ਵਿਭਾਗ ਨੂੰ ਭੇਜ ਦਿੱਤਾ। ਮ੍ਰਿਤਕਾਂ ਦੀ ਪਛਾਣ ਵਿਜੇ ਪ੍ਰਤਾਪ ਪੁੱਤਰ ਕੁਲਵੰਤ ਸਿੰਘ ਵਾਸੀ ਰਈਆ ਤੇ ਸੁਰੇਸ਼ ਕੁਮਾਰ ਪੁੱਤਰ ਕਾਲੀ ਚਰਨ ਵਾਸੀ ਭਲਾਈਪੁਰ ਪੂਰਬਾ ਵਜੋਂ ਹੋਈ।
 


Bharat Thapa

Content Editor

Related News