ਫੈਕਟਰੀ ’ਚ ਨਿਰਮਾਣ ਕਾਰਜ ਦੌਰਾਨ ਅਚਾਨਕ ਡਿੱਗਿਆ ਮਲਬਾ, 2 ਮਜ਼ਦੂਰਾਂ ਦੀ ਮੌਤ

Monday, Apr 01, 2024 - 11:02 PM (IST)

ਫੈਕਟਰੀ ’ਚ ਨਿਰਮਾਣ ਕਾਰਜ ਦੌਰਾਨ ਅਚਾਨਕ ਡਿੱਗਿਆ ਮਲਬਾ, 2 ਮਜ਼ਦੂਰਾਂ ਦੀ ਮੌਤ

ਦੋਰਾਹਾ (ਧੀਰਾ)– ਥਾਣਾ ਦੋਰਾਹਾ ਅਧੀਨ ਆਉਂਦੇ ਪਿੰਡ ਰੌਲ ਕੋਲ ’ਚ ਇਕ ਨਿਰਮਾਣ ਅਧੀਨ ਫੈਕਟਰੀ ’ਚ ਵਾਪਰੇ ਹਾਦਸੇ ਦੌਰਾਨ 2 ਮਜ਼ਦੂਰਾਂ ਦੀ ਮੌਕੇ ’ਤੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਹਾਦਸੇ ’ਚ ਇਕ ਹੋਰ ਮਜ਼ਦੂਰ ਗੰਭੀਰ ਜ਼ਖ਼ਮੀ ਦੱਸਿਆ ਜਾ ਰਿਹਾ ਹੈ।

ਦੋਰਾਹਾ ਥਾਣੇ ਦੇ ਐੱਸ. ਐੱਚ. ਓ. ਰੋਹਿਤ ਸ਼ਰਮਾ ਨੇ ਦੱਸਿਆ ਕਿ ਲਾਗਲੇ ਪਿੰਡ ਰੌਲ ਕੋਲ ਨਹਿਰ ਲਾਗੇ ਇਕ ਫੈਕਟਰੀ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਿਸ ’ਚ ਕੰਮ ਕਰਦੇ ਮਜ਼ਦੂਰ ਫੈਕਟਰੀ ਦੇ ਗੇਟ ਦੀ ਸਫ਼ਾਈ ਦਾ ਕੰਮ ਕਰ ਰਹੇ ਸਨ ਕਿ ਅਚਾਨਕ ਮਲਬਾ ਡਿੱਗ ਗਿਆ, ਜਿਸ ਕਾਰਨ ਉਥੇ ਕੰਮ ਕਰਦੇ 2 ਮਜ਼ਦੂਰ ਸੱਟਾਂ ਨਾ ਸਹਾਰਦੇ ਮੌਕੇ ’ਤੇ ਦਮ ਤੋੜ ਗਏ।

ਇਹ ਖ਼ਬਰ ਵੀ ਪੜ੍ਹੋ : ‘ਆਪ’ ਛੱਡ ਭਾਜਪਾ ’ਚ ਸ਼ਾਮਲ ਹੋਏ ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਨੂੰ ਗ੍ਰਹਿ ਮੰਤਰਾਲੇ ਨੇ ਦਿੱਤੀ ਵਾਈ ਪਲੱਸ ਸੁਰੱਖਿਆ

ਮ੍ਰਿਤਕਾਂ ਦੀ ਪਛਾਣ ਸੁਰੇਸ਼ ਕੁਮਾਰ ਮਹਾਵਰ ਉਮਰ ਕਰੀਬ 33 ਸਾਲ ਵਾਸੀ ਅੰਬਾੜੀ ਜ਼ਿਲਾ ਦੌਸਾ ਰਾਜਸਥਾਨ ਤੇ ਵਿਨੋਦ ਕੁਮਾਰ ਉਮਰ ਕਰੀਬ 19 ਸਾਲ ਵਾਸੀ ਖਰਿਆਨੀ ਜ਼ਿਲਾ ਛਤਰਪੁਰ ਉੱਤਰ ਪ੍ਰਦੇਸ਼ ਵਜੋਂ ਹੋਈ ਹੈ।

ਐੱਸ. ਐੱਚ. ਓ. ਦੋਰਾਹਾ ਰੋਹਿਤ ਸ਼ਰਮਾ ਨੇ ਅੱਗੇ ਦੱਸਿਆ ਕਿ ਇਸ ਮਾਮਲੇ ’ਚ ਧਾਰਾ 174 ਦੀ ਕਾਰਵਾਈ ਕਰਦਿਆ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ਾਂ ਵਾਰਿਸਾਂ ਹਵਾਲੇ ਕਰ ਦਿੱਤੀਆਂ ਗਈਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News