ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ, ਭਵਾਨੀਗੜ੍ਹ 'ਚ 2 ਸਾਲਾ ਮਾਸੂਮ ਨੂੰ ਟਰੈਕਟਰ-ਟਰਾਲੀ ਨੇ ਦਰੜਿਆ

Thursday, Apr 20, 2023 - 05:52 PM (IST)

ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ, ਭਵਾਨੀਗੜ੍ਹ 'ਚ 2 ਸਾਲਾ ਮਾਸੂਮ ਨੂੰ ਟਰੈਕਟਰ-ਟਰਾਲੀ ਨੇ ਦਰੜਿਆ

ਭਵਾਨੀਗੜ੍ਹ (ਵਿਕਾਸ ਮਿੱਤਲ) : ਨੇੜਲੇ ਪਿੰਡ ਘਾਬਦਾਂ 'ਚ 2 ਸਾਲਾ ਇੱਕ ਮਾਸੂਮ ਬੱਚੇ ਦੀ ਟਰੈਕਟਰ-ਟਰਾਲੀ ਹੇਠਾਂ ਆ ਜਾਣ ਕਾਰਨ ਮੌਤ ਹੋਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਬੱਚੇ ਦੇ ਦਾਦਾ ਭੋਲਾ ਸਿੰਘ ਤੇ ਪਿੰਡ ਦੇ ਸਰਪੰਚ ਗੁਰਜੰਟ ਸਿੰਘ ਨੇ ਦੱਸਿਆ ਕਿ ਘਟਨਾ ਬੁੱਧਵਾਰ ਦੁਪਹਿਰ ਲੱਡੀ ਲਿੰਕ ਰੋਡ 'ਤੇ ਵਾਪਰੀ। 

ਇਹ ਵੀ ਪੜ੍ਹੋ- ਮਲੋਟ ਤੋਂ ਦੁਖ਼ਦਾਇਕ ਖ਼ਬਰ: ਪ੍ਰੈਕਟਿਸ ਕਰ ਰਹੇ 17 ਸਾਲਾ ਅਥਲੀਟ ਦੀ ਮੌਤ, ਦੋ ਭੈਣਾਂ ਦਾ ਇਕਲੌਤਾ ਭਰਾ ਸੀ ਗੁਰਤੇਜ

ਉਨ੍ਹਾਂ ਦੱਸਿਆ ਕਿ ਬੱਚਾ ਘਰ 'ਚ ਖੇਡਦਾ ਹੋਇਆ ਅਚਾਨਕ ਘਰ ਤੋਂ ਬਾਹਰ ਗਲ਼ੀ ਵਿੱਚ ਚਲਾ ਗਿਆ। ਇਸ ਦੌਰਾਨ ਉਹ ਸੜਕ 'ਤੇ ਤੂੜੀ ਭਰਨ ਜਾ ਰਹੇ ਇੱਕ ਟਰੈਕਟਰ-ਟਰਾਲੀ ਦੇ ਟਾਇਰ ਹੇਠਾਂ ਆ ਗਿਆ। ਘਟਨਾ ਵਿੱਚ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ। ਬੱਚੇ ਦੀ ਮੌਤ ਤੋਂ ਬਾਅਦ ਉਸਦੇ ਪਰਿਵਾਰ ਤੇ ਪਿੰਡ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਇਹ ਵੀ ਪੜ੍ਹੋ- ਫਰੀਦਕੋਟ 'ਚ ਹੋਈ ਭਾਰੀ ਗੜ੍ਹੇਮਾਰੀ, ਚਿੱਟੀ ਚਾਦਰ 'ਚ ਲਿਪਟੀਆਂ ਮੰਡੀ 'ਚ ਪਈਆਂ ਕਣਕ ਦੀਆਂ ਢੇਰੀਆਂ (ਤਸਵੀਰਾਂ)

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News