ਪਿੰਡ ਧਾਰੀਵਾਲ ਕਲਾਂ ’ਚ ਵਾਪਰਿਆ ਭਾਣਾ, 2 ਸਾਲਾ ਬੱਚੇ ਦੀ ਟਿਊਬਵੈੱਲ ਦੇ ਚੁਬੱਚੇ ’ਚ ਡੁੱਬਣ ਕਾਰਨ ਮੌਤ

Wednesday, May 31, 2023 - 12:41 PM (IST)

ਪਿੰਡ ਧਾਰੀਵਾਲ ਕਲਾਂ ’ਚ ਵਾਪਰਿਆ ਭਾਣਾ,  2 ਸਾਲਾ ਬੱਚੇ ਦੀ ਟਿਊਬਵੈੱਲ ਦੇ ਚੁਬੱਚੇ ’ਚ ਡੁੱਬਣ ਕਾਰਨ ਮੌਤ

ਬਟਾਲਾ (ਸਾਹਿਲ)- ਪੁਲਸ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਧਾਰੀਵਾਲ ਕਲਾਂ ਤੋਂ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ 2 ਸਾਲਾ ਬੱਚੇ ਦੀ ਟਿਊਬਵੈੱਲ ਦੇ ਚੁਬੱਚੇ ’ਚ ਡੁੱਬਣ ਕਾਰਨ ਮੌਤ ਹੋ ਗਈ। ਇਸ ਸਮਾਚਾਰ ਦੌਰਾਨ ਪੂਰੇ ਪਿੰਡ ਅਤੇ ਘਰ 'ਚ ਸੋਗ ਦੀ ਲਹਿਰ ਦੌੜ ਗਈ ਤੇ ਪਰਿਵਾਲ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੋਇਆ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਸਾਰੇ ਕਾਲਜ 3 ਦਿਨ ਰਹਿਣਗੇ ‘ਤਾਲਾਬੰਦ’, ਸਾਂਝੀ ਐਕਸ਼ਨ ਕਮੇਟੀ ਨੇ ਦਿੱਤੀ ਇਹ ਚਿਤਾਵਨੀ

ਮ੍ਰਿਤਕ ਅਗਮਜੋਤ ਸਿੰਘ ਪੁੱਤਰ ਇਕਬਾਲ ਸਿੰਘ ਦੇ ਚਾਚਾ ਮਨਜਿੰਦਰ ਸਿੰਘ ਨੇ ਦੱਸਿਆ ਕਿ ਅਗਮਜੋਤ ਸਿੰਘ ਆਪਣੀ ਭੈਣ ਅਸਮੀਤ ਕੌਰ ਤੋਂ 9 ਸਾਲ ਬਾਅਦ ਪੈਦਾ ਹੋਇਆ ਸੀ। ਉਨ੍ਹਾਂ ਦੱਸਿਆ ਕਿ ਅਗਮਜੋਤ ਸਿੰਘ ਘਰ ਦੇ ਬਾਹਰ ਚਲਾ ਗਿਆ ਸੀ, ਕੁਝ ਸਮਾਂ ਬਾਅਦ ਜਦੋਂ ਉਹ ਘਰ ’ਚ ਵਾਪਸ ਨਾ ਪਰਤਿਆ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ। ਪਰਿਵਾਰ ਮੈਂਬਰ ਜਦੋਂ ਟਿਊਬਵੈੱਲ ਮੋਟਰ ਦੇ ਚੁਬੱਚੇ ਕੋਲ ਪੁਹੰਚੇ ਤਾਂ ਉਨ੍ਹਾਂ ਦੇਖਿਆ ਕਿ ਅਗਮਜੋਤ ਪਾਣੀ ’ਚ ਡੁੱਬਿਆ ਹੋਇਆ ਸੀ ਅਤੇ ਉਸ ਦੀ ਮੌਤ ਹੋ ਗਈ ਸੀ। ਮ੍ਰਿਤਕ ਬੱਚੇ ਦੀ ਮਾਂ ਇਕਬਾਲ ਕੌਰ ਸਰਕਾਰੀ ਹਾਈ ਸਕੂਲ ਡੇਹਰੀਵਾਲ ਦਰੋਗਾ ’ਚ ਅਧਿਆਪਕਾ ਹੈ।

ਇਹ ਵੀ ਪੜ੍ਹੋ-  GNDU ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਯੂਨੀਵਰਸਿਟੀ ਨੇ ਤਬਦੀਲ ਕੀਤੇ ਪ੍ਰੀਖਿਆ ਕੇਂਦਰ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News