ਭੈਣ ਨੂੰ ਮਿਲ ਕੇ ਘਰ ਵਾਪਸ ਆ ਰਹੇ ਨੌਜਵਾਨਾਂ ਨਾਲ ਵਾਪਰ ਗਿਆ ਭਾਣਾ, ਸੋਚਿਆ ਨਾ ਸੀ ਕਿ ਇੰਝ ਆਵੇਗੀ ਮੌਤ

Friday, Jul 26, 2024 - 05:01 AM (IST)

ਪੱਟੀ (ਪਾਠਕ)- ਬੁੱਧਵਾਰ ਦੇਰ ਰਾਤ ਨੂੰ ਪਿੰਡ ਚੀਮਾ ਕਲਾਂ ਨੇੜੇ ਬੇਹੱਦ ਦਰਦਨਾਕ ਹਾਦਸਾ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ, ਜਿੱਥੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਖੜ੍ਹੇ ਟਰੱਕ ਨਾਲ ਟੱਕਰ ਹੋਣ ਕਾਰਨ ਮੌਤ ਹੋ ਗਈ। ਦੋਵੇਂ ਨੌਜਵਾਨ ਪਿੰਡ ਝੁੱਗੀਆਂ ਕਾਲੂ ਤੋਂ ਆਪਣੀ ਭੈਣ ਨੂੰ ਮਿਲ ਕੇ ਵਾਪਸ ਆ ਰਹੇ ਸਨ। ਘਟਨਾ ਤੋਂ ਬਾਅਦ ਰਾਹਗੀਰਾਂ ਵੱਲੋਂ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਪੱਟੀ ਲਿਆਂਦਾ ਗਿਆ ਜਿੱਥੇ ਡਾਕਟਰਾਂ ਵੱਲੋਂ ਦੋਵਾਂ ਨੌਜਵਾਨਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਜ਼ਖਮੀਆਂ ਦੀ ਸ਼ਨਾਖ਼ਤ ਅਰਸ਼ਦੀਪ ਸਿੰਘ ਪੁੱਤਰ ਗੁਰਚਰਨ ਸਿੰਘ ਅਤੇ ਰਾਹੁਲ ਪੁੱਤਰ ਸਵ. ਗੁਰਪਾਲ ਸਿੰਘ ਵਾਸੀ ਚੋਹਲਾ ਸਾਹਿਬ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨਾਂ ਦੇ ਰਿਸ਼ਤੇਦਾਰਾਂ ਕਿਰਤ ਸਿੰਘ, ਗੁਰਦੇਵ ਸਿੰਘ, ਗੁਰਵਿੰਦਰ ਸਿੰਘ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਤੇ ਰਾਹੁਲ ਬੁੱਧਵਾਰ ਨੂੰ ਪਿੰਡ ਝੁੱਗੀਆਂ ਕਾਲੂ ਤੋਂ ਭੈਣ ਨੂੰ ਮਿਲ ਕੇ ਮੋਟਰਸਾਈਕਲ 'ਤੇ ਵਾਪਸ ਪਿੰਡ ਚੋਹਲਾ ਸਾਹਿਬ ਆ ਰਹੇ ਸਨ।

ਇਹ ਵੀ ਪੜ੍ਹੋ- ਹੁਣ ਸੋਸ਼ਲ ਮੀਡੀਆ 'ਤੇ ਹਥਿਆਰ ਦਿਖਾਉਣ ਵਾਲਿਆਂ ਦੀ ਖ਼ੈਰ ਨਹੀਂ ! ਜਾਰੀ ਹੋ ਗਈਆਂ ਸਖ਼ਤ ਹਦਾਇਤਾਂ

ਇਸ ਦੌਰਾਨ ਰਾਤ ਕਰੀਬ 9 :30 ਵਜੇ ਪਿੰਡ ਚੀਮਾ ਕਲਾਂ ਨਜ਼ਦੀਕ ਵਿਖੇ ਪਹੁੰਚੇ ਤਾਂ ਉਨ੍ਹਾਂ ਦੀ ਇਕ ਖੜ੍ਹੇ ਟਰੱਕ ਨਾਲ ਟੱਕਰ ਹੋ ਗਈ, ਜਿਸ ਕਾਰਨ ਉਹ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ। ਰਾਹਗੀਰਾਂ ਦੀ ਮਦਦ ਨਾਲ ਦੋਵਾਂ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਸਿਵਲ ਹਸਪਤਾਲ ਦੇ ਡਾਕਟਰਾਂ ਨੇ ਦੱਸਿਆ ਕਿ ਦੋਵਾਂ ਨੌਜਵਾਨਾਂ ਦਾ ਪੋਸਟਮਾਰਟਮ ਕਰਨ ਤੋਂ ਬਾਅਦ ਮ੍ਰਿਤਕ ਦੇਹਾਂ ਪਰਿਵਾਰ ਨੂੰ ਦਿੱਤੀਆਂ ਜਾਣਗੀਆਂ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News